Sangrur News: ਬਰਨਾਲਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਐਮਸੀ ਮਹੇਸ਼ ਕੁਮਾਰ ਲੋਟਾ ਨੂੰ ਬਰਨਾਲਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਉਸ ਨੂੰ ਤੜਕਸਾਰ ਘਰੋਂ ਗ੍ਰਿਫ਼ਤਾਰ ਕਰ ਲਿਆ। ਜ਼ਿਕਰ ਕਰ ਦਈਏ ਕਿ ਸ਼ਹਿਰ ਦੇ ਇੱਕ ਰੈਸਟੋਰੈਂਟ 'ਚ ਬੀਤੀ ਰਾਤ ਹੋਈ ਲੜਾਈ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਦੀ ਇਸ ਕਾਰਵਾਈ ਖ਼ਿਲਾਫ਼ ਕਾਂਗਰਸੀਆਂ ਵਿੱਚ ਗੁੱਸਾ ਹੈ ਅਤੇ ਕਾਂਗਰਸੀ ਆਗੂ ਇਸ ਖ਼ਿਲਾਫ਼ ਲਾਮਬੰਦ ਹੋਣ ਲੱਗੇ ਹਨ।


ਜਾਣੋ ਕੀ ਹੈ ਪੂਰਾ ਮਾਮਲਾ


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ-2 ਦੇ ਐਸਐਚਓ ਨਿਰਮਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸ਼ਹਿਰ ਦੇ ਇੱਕ ਰੈਸਟੋਰੈਂਟ ਵਿੱਚ ਦੋ ਗੁੱਟਾਂ ਵਿੱਚ ਲੜਾਈ ਹੋ ਗਈ ਸੀ ਜਿਸ ਸਬੰਧੀ ਪੰਕਜ ਬਾਂਸਲ ਪੁੱਤਰ ਰਾਕੇਸ਼ ਬਾਂਸਲ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਮਹੇਸ਼ ਕੁਮਾਰ ਲੋਟਾ, ਲਕਸ਼, ਘੋਨਾ ਸ਼ੈਲਰਵਾਲਾ ਅਤੇ ਟਿੰਕੂ ਨੇ ਉਸ ’ਤੇ ਹਮਲਾ ਕਰ ਕੇ ਉਸ ਦੀ ਚੈਨ ਖੋਹ ਲਈ। 


ਪੁਲਿਸ ਨੇ ਕੀ ਕਿਹਾ ?


ਇਸ ਸਬੰਧੀ ਪੁਲਿਸ ਨੇ ਥਾਣਾ ਸਿਟੀ-2 ਵਿੱਚ ਧਾਰਾ 379ਬੀ, 323, 324, 506 ਤਹਿਤ ਪਰਚਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


ਇਹ ਵੀ ਪੜ੍ਹੋ: MC Election: ਪੰਜ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਵੱਡੀ ਖ਼ਬਰ, ਇਸ ਤਰੀਕ ਨੂੰ ਹੋ ਸਕਦੇ ਇਲੈਕਸ਼ਨ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ