Sangrur News: ਸੜਕ 'ਤੇ ਨਿਕਲਣ ਤੋਂ ਪਹਿਲਾਂ ਸਾਵਧਾਨ! ਸ਼ਹਿਰ 'ਚ ਰੀਜ਼ਨਲ ਟਰਾਂਸਪੋਰਟ ਅਥਾਰਟੀ ਨੇ ਚਲਾਇਆ ਅਭਿਆਨ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੋਟਰ ਵਹੀਕਲ ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਸਖ਼ਤੀ ਨਾਲ ਰੋਕਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਚੈਕਿੰਗ ਅਭਿਆਨ ਨੂੰ ਤੇਜ਼ ਕਰਦਿਆਂ ਰਾਤ ਨੂੰ ਵੀ ਵਾਹਨਾਂ ਦੀ ਚੈਕਿੰਗ ਪ੍ਰਕਿਰਿਆ...
ਅਨਿਲ ਜੈਨ ਦੀ ਰਿਪੋਰਟ
Sangrur News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੋਟਰ ਵਹੀਕਲ ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਸਖ਼ਤੀ ਨਾਲ ਰੋਕਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਚੈਕਿੰਗ ਅਭਿਆਨ ਨੂੰ ਤੇਜ਼ ਕਰਦਿਆਂ ਰਾਤ ਨੂੰ ਵੀ ਵਾਹਨਾਂ ਦੀ ਚੈਕਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਗਈ ਹੈ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ’ਤੇ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਬਣਦੇ ਨਿਯਮਾਂ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਵਾਹਨਾਂ ਦੀ ਨਿਰੰਤਰ ਚੈਕਿੰਗ ਕਰਦੇ ਰਹਿਣ ਦੀ ਹਦਾਇਤ ਕੀਤੀ ਗਈ ਹੈ।
ਇਸ ਸਬੰਧ ਵਿੱਚ ਸਕੱਤਰ ਆਰਟੀਏ ਡਾ. ਵਿਨੀਤ ਕੁਮਾਰ ਵੱਲੋਂ ਮਹਿਲਾ ਚੌਂਕ ਵਿਖੇ ਬੀਤੀ ਦੇਰ ਰਾਤ ਟਰੱਕਾਂ, ਟਿੱਪਰਾਂ ਸਮੇਤ ਹੋਰ ਵਾਹਨਾਂ ਦਾ ਚੈਕਿੰਗ ਅਭਿਆਨ ਚਲਾਉਂਦੇ ਹੋਏ 32 ਚਲਾਨ ਕੱਟੇ ਗਏ। ਇਹ ਜਾਣਕਾਰੀ ਦਿੰਦਿਆਂ ਡਾ. ਵਿਨੀਤ ਕੁਮਾਰ ਨੇ ਦੱਸਿਆ ਕਿ ਹਾਲਾਂਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ’ਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ।
ਉਨ੍ਹਾਂ ਕਿਹਾ ਕਿ ਇਸ ਤਹਿਤ ਸਮੇਂ ਸਮੇਂ ’ਤੇ ਸਕੂਲੀ ਵਾਹਨਾਂ ਸਮੇਤ ਹੋਰ ਵਾਹਨਾਂ ਵਿੱਚ ਸੜਕ ਸੁਰੱਖਿਆ ਲਈ ਜ਼ਰੂਰੀ ਮਾਪਦੰਡਾਂ ਤੇ ਸਕੂਲ ਵਾਹਨ ਪਾਲਸੀ ਨੂੰ ਲਾਗੂ ਕਰਨ ਸਬੰਧੀ ਲਾਜਮੀ ਬਣਾਏ ਦਸਤਾਵੇਜ਼ਾਂ ਆਦਿ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ ਪਰ ਇਹ ਸਾਹਮਣੇ ਆ ਰਿਹਾ ਹੈ ਕਿ ਰਾਤ ਨੂੰ ਟਰੱਕਾਂ ਤੇ ਟਿੱਪਰਾਂ ਜਿਹੇ ਵਾਹਨ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਵਿੱਚ ਲਾਪ੍ਰਵਾਹੀ ਦਿਖਾਉਂਦੇ ਹਨ ਜਿਸ ਕਾਰਨ ਹੁਣ ਇਹ ਚੈਕਿੰਗ ਪ੍ਰਕਿਰਿਆ ਰਾਤ ਸਮੇਂ ਵੀ ਜਾਰੀ ਰੱਖੀ ਜਾਵੇਗੀ।
ਉਨ੍ਹਾਂ ਦੱਸਿਆ ਕਿ 4 ਵਾਹਨਾਂ ਨੂੰ ਇੰਪਾਊਂਡ ਕੀਤਾ ਗਿਆ ਹੈ ਜਦਕਿ ਪ੍ਰੈਸ਼ਰ ਹਾਰਨ, ਦਸਤਾਵੇਜ਼ਾਂ ਦੀ ਕਮੀ, ਟੈਕਸ ਨਾ ਭਰੇ ਹੋਣ ਕਾਰਨ, ਸੀਟ ਬੈਲਟ ਤੋਂ ਰਹਿਤ, ਫਸਟ ਏਡ ਕਿੱਟ ਦੀ ਅਣਹੋਂਦ, ਡਰਾਇਵਿੰਗ ਲਾਇਸੰਸ ਦੀ ਘਾਟ, ਪ੍ਰਦੂਸ਼ਣ ਮੁਕਤੀ ਲਈ ਲੋੜੀਦੇ ਦਸਤਾਵੇਜ਼ ਦੀ ਕਮੀ, ਹਾਈ ਸਕਿਓਰਟੀ ਰਜਿਸਟਰੇਸ਼ਨ ਪਲੇਟ ਆਦਿ ਸਬੰਧੀ ਵਾਹਨਾਂ ਦੇ ਚਲਾਨ ਕੱਟੇ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ