ਪੜਚੋਲ ਕਰੋ

Punjab News: ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਨੌਜਵਾਨ ਨੇ ਬਣਾਈ ਵੀਡੀਓ, ਸੱਸ ਤੇ ਘਰਵਾਲੀ ਨੂੰ ਦੱਸਿਆ ਜ਼ਿੰਮੇਵਾਰ, ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗ

ਗੁਰਦਾਸ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਤੇ ਵਿਆਹ ਤੋਂ ਬਾਅਦ ਗੁਰਦਾਸ ਸਿੰਘ ਦਾ ਇੱਕ ਪੁੱਤਰ ਵੀ ਹੋਇਆ ਜਿਸ ਦੀ ਉਮਰ ਲਗਭਗ 9 ਸਾਲ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਪਤਨੀ ਤੇ ਸੱਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਜਲਦ ਹੀ ਛਾਪੇਮਾਰੀ ਕਰਕੇ ਗ੍ਰਿਫ਼ਤਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

Punjab News: ਜ਼ਿਲ੍ਹਾ ਬਰਨਾਲਾ ਦੇ ਪਿੰਡ ਫਤਿਹਗੜ੍ਹ ਛੰਨਾ ਦੇ ਰਹਿਣ ਵਾਲੇ 30 ਸਾਲਾ ਗੁਰਦਾਸ ਸਿੰਘ ਨੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਸਪਰੇਅ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ ਵਾਇਰਲ ਹੋਈ ਵੀਡੀਓ ਵਿੱਚ ਦੱਸਿਆ ਗਿਆ ਹੈ ਕਿ ਪਿਛਲੇ ਕਈ ਸਾਲਾਂ ਤੋਂ ਉਸ ਦੀ ਪਤਨੀ ਤੇ ਸੱਸ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰ ਰਹੇ ਸਨ, ਜਿਸ ਕਾਰਨ ਉਸ ਨੇ ਸਪਰੇਅ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਮ੍ਰਿਤਕ ਗੁਰਦਾਸ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਤੇ ਵਿਆਹ ਤੋਂ ਬਾਅਦ ਗੁਰਦਾਸ ਸਿੰਘ ਦਾ ਇੱਕ ਪੁੱਤਰ ਵੀ ਹੋਇਆ ਜਿਸ ਦੀ ਉਮਰ ਲਗਭਗ 9 ਸਾਲ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਪਤਨੀ ਤੇ ਸੱਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਜਲਦ ਹੀ ਛਾਪੇਮਾਰੀ ਕਰਕੇ ਗ੍ਰਿਫ਼ਤਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਗੁਰਦਾਸ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਖੇਤੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ।  ਮਾਪਿਆਂ ਨੇ 2015 ਵਿੱਚ ਆਪਣੇ ਗੁਰਦਾਸ ਦਾ ਵਿਆਹ ਸੰਗਰੂਰ ਜ਼ਿਲ੍ਹੇ ਦੇ ਪਿੰਡ ਮੀਮਸਾ ਦੀ ਰਹਿਣ ਵਾਲੀ ਨਵਦੀਪ ਕੌਰ ਨਾਲ ਕਰ ਦਿੱਤਾ ਸੀ। ਪਰ ਵਿਆਹ ਤੋਂ ਤੁਰੰਤ ਬਾਅਦ ਹੀ ਮ੍ਰਿਤਕ ਦੀ ਪਤਨੀ ਆਪਣੇ ਪਤੀ ਨਾਲ ਝਗੜਾ ਕਰਕੇ ਆਪਣੇ ਪੇਕੇ ਘਰ ਚਲੀ ਜਾਂਦੀ ਸੀ ਤੇ ਇਹ ਝਗੜਾ ਇਸ ਹੱਦ ਤੱਕ ਵੱਧ ਗਿਆ ਕਿ 2020 ਨੂੰ ਦੋਵੇਂ ਵੱਖ ਹੋ ਗਏ ਸਨ। 

ਮ੍ਰਿਤਕ ਗੁਰਦਾਸ ਦੇ ਮਾਤਾ-ਪਿਤਾ ਨੇ ਦੱਸਿਆ ਕਿ ਗੁਰਦਾਸ ਸਿੰਘ ਦੀ ਪਤਨੀ ਨਵਦੀਪ ਕੌਰ ਨੇ ਆਪਣੇ ਪਤੀ ਗੁਰਦਾਸ ਸਿੰਘ ਤੇ ਉਸ ਦੇ ਮਾਤਾ-ਪਿਤਾ ਖ਼ਿਲਾਫ਼ ਦਾਜ ਦਾ ਝੂਠਾ ਕੇਸ ਦਰਜ ਕਰਵਾਇਆ ਸੀ ਤੇ 20 ਲੱਖ ਰੁਪਏ ਦੀ ਮੰਗ ਕਰਦੇ ਸੀ। ਇਸ ਤੋਂ ਬਾਅਦ ਗੁਰਦਾਸ ਨੇ ਖ਼ੁਦਕੁਸ਼ੀ ਦਾ ਰਾਹ ਚੁਣਿਆ। ਇਸ ਮੌਕੇ ਪਰਿਵਾਰ ਵਾਲਿਆਂ ਨੇ ਇਨਸਾਫ਼ ਦੀ ਮੰਗ ਕੀਤੀ ਹੈ।

ਇਸ ਮਾਮਲੇ ਸਬੰਧੀ ਬੀ.ਕੇ.ਯੂ.ਏਕਤਾ ਉਗਰਾਹਾਂ ਜਥੇਬੰਦੀ ਦੇ ਜ਼ਿਲ੍ਹਾ ਆਗੂ ਬਲੌਰ ਸਿੰਘ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪਰਿਵਾਰ ਨੂੰ ਧਮਕੀਆਂ ਦੇਣ ਵਾਲੇ ਮਾਂ-ਧੀ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਨੌਲਾ ਦੇ ਡਿਊਟੀ ਅਫਸਰ ਨੇ ਦੱਸਿਆ ਕਿ ਪਿੰਡ ਫਤਿਹਗੜ੍ਹ ਛੰਨਾ ਦੇ ਇੱਕ ਨੌਜਵਾਨ ਨੇ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰ ਲਈ ਹੈ, ਮ੍ਰਿਤਕ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਬਣਾਈ ਸੀ, ਜਿਸ ਦੇ ਆਧਾਰ 'ਤੇ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਗੁਰਦਾਸ ਸਿੰਘ ਦੇ ਪਿਤਾ ਬਲੌਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਮਾਂ-ਧੀ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਂ-ਧੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
Embed widget