Sangrur News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਲਈ ਬੋਰਡਾਂ, ਨਾਂਵਾਂ ਤੇ ਹੋਰਨਾਂ ਥਾਵਾਂ ’ਤੇ ਸੂਚਨਾ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ’ਚ ਲਿਖਣ ਲਈ ਜਾਰੀ ਕੀਤੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ’ਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। 


ਇਸੇ ਲੜੀ ਤਹਿਤ ਉਪ ਮੰਡਲ ਮੈਜਿਸਟਰੇਟ ਸੰਗਰੂਰ ਨਵਰੀਤ ਕੌਰ ਸੇਖੋਂ ਵੱਲੋਂ ਸਥਾਨਕ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਜਿਸ ’ਚ ਪੰਜਾਬੀ ਭਾਸ਼ਾ ਨੂੰ ਬਣਦੀ ਅਹਿਮੀਅਤ ਦੇਣ ਲਈ ਅਪੀਲ ਕੀਤੀ ਗਈ। ਇਸ ਮੌਕੇ ਐਸਡੀਐਮ ਨਵਰੀਤ ਕੌਰ ਸੇਖੋਂ ਨੇ ਵਪਾਰ ਮੰਡਲ ਦੇ ਨੁਮਾਇੰਦਿਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਬਾਰੇ ਜਾਣੂੰ ਕਰਵਾਇਆ ਅਤੇ ਅਪੀਲ ਕੀਤੀ ਕਿ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਆਪਣੇ ਵਪਾਰਕ ਅਦਾਰਿਆਂ ਦੇ ਬੋਰਡਾਂ ’ਤੇ ਪੰਜਾਬੀ ਨੂੰ ਸਭ ਤੋਂ ਪਹਿਲਾਂ ਅਹਿਮੀਅਤ ਦਿੱਤੀ ਜਾਵੇ। 



ਉਨ੍ਹਾਂ ਕਿਹਾ ਕਿ ਬੋਰਡਾਂ ’ਤੇ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ ’ਚ ਦੁਕਾਨਾਂ ਦਾ ਨਾਮ ਲਿਖਿਆ ਜਾਵੇ ਤੇ ਇਸ ਤੋਂ ਬਾਅਦ ਕੋਈ ਵੀ ਭਾਸ਼ਾ ਬੋਰਡ ’ਤੇ ਵਰਤੀ ਜਾ ਸਕਦੀ ਹੈ। ਮੀਟਿੰਗ ਦੌਰਾਨ ਐਸਡੀਐਮ ਨੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਸ਼ਹਿਰ ’ਚ ਆਵਾਜਾਈ ਸੁਚਾਰੂ ਬਣਾਉਣ ਲਈ ਢੁੱਕਵੀਂ ਜਗ੍ਹਾ ਦੀ ਚੋਣ ਕੀਤੀ ਜਾਵੇ ਜਿੱਥੇ ਵਾਹਨਾਂ ਦੀ ਸੁਚੱਜੀ ਪਾਰਕਿੰਗ ਕੀਤੀ ਜਾ ਸਕੇ। 


ਉਨ੍ਹਾਂ ਦੁਕਾਨਦਾਰਾਂ ਤੇ ਬਾਜ਼ਾਰਾਂ ’ਚ ਆਉਣ ਵਾਲੇ ਲੋਕਾਂ ਦੀ ਸੁਵਿਧਾ ਲਈ ਪਹਿਲਾਂ ਤੋਂ ਬਣੇ ਪਖਾਨਿਆਂ ਦੀ ਸਫ਼ਾਈ ਯਕੀਨੀ ਬਣਾਉਣ ਤੇ ਲੋੜ ਅਨੁਸਾਰ ਅਜਿਹੀਆਂ ਹੋਰ ਸੁਵਿਧਾਵਾਂ ਦੀ ਉਸਾਰੀ ਲਈ ਢੁੱਕਵੀਆਂ ਥਾਵਾਂ ਦੀ ਪਛਾਣ ਕਰਨ ਦੀ ਵੀ ਹਦਾਇਤ ਕੀਤੀ।  ਇਸ ਮੌਕੇ ਕਾਰਜ ਸਾਧਕ ਅਫ਼ਸਰ ਬਾਲ ਕ੍ਰਿਸ਼ਨ ਤੋਂ ਇਲਾਵਾ ਜਸਵਿੰਦਰ ਸਿੰਘ ਪ੍ਰਿੰਸ, ਡੀ.ਕੇ. ਤਨੇਜਾ, ਮਨਪ੍ਰੀਤ ਸੇਠੀ ਤੇ ਮੋਹਨ ਵੋਹਰਾ ਸਮੇਤ ਵਪਾਰ ਮੰਡਲਾਂ ਦੇ ਹੋਰ ਨੁਮਾਇੰਦੇ ਹਾਜ਼ਰ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Punjab Breaking News LIVE: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ, ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!, ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ


ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ