ਪੜਚੋਲ ਕਰੋ

Sangrur Toxic Liquor Tragedy: ਜ਼ਹਿਰੀਲੀ ਸ਼ਰਾਬ ਕਾਰਨ 21 ਮੌਤਾਂ ਲਈ ਭਗਵੰਤ ਮਾਨ ਤੇ ਹਰਪਾਲ ਚੀਮਾ ਖੁਦ ਜ਼ਿੰਮੇਵਾਰ, ਤੁਰੰਤ ਅਸਤੀਫਾ ਦੇਣ: BJP

Sangrur Toxic Liquor Tragedy:

Sangrur Toxic Liquor Tragedy: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਨਕਲੀ ਜ਼ਹਿਰੀਲੀ ਨਾਜਾਇਜ਼ ਸ਼ਰਾਬ ਨਾਲ ਹੋਈਆਂ 21 ਮੌਤਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਫਟਕਾਰ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਚੀਮਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪੰਜਾਬੀਆਂ ਦੀ ਜਾਨ-ਮਾਲ ਦੀ ਕੋਈ ਚਿੰਤਾ ਨਹੀਂ ਹੈ। ਆਮ ਆਦਮੀ ਪਾਰਟੀ ਦੇ ਇਹ ਆਗੂ ਭ੍ਰਿਸ਼ਟਾਚਾਰ ਦੇ ਸਰਗਨਾ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿੱਚ ਦਿੱਲੀ ਦੀਆਂ ਸੜਕਾਂ 'ਤੇ ਪ੍ਰਦਰਸ਼ਨ ਕਰਨ ਵਿੱਚ ਲੱਗੇ ਹੋਏ ਹਨ। ਜਦੋਂ ਕਿ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ, ਜਿਹਨਾਂ ਦੇ ਹਲਕੇ ਸੰਗਰੂਰ ਜ਼ਿਲ੍ਹੇ ਵਿੱਚ ਨਕਲੀ ਜ਼ਹਿਰੀਲੀ ਨਾਜਾਇਜ਼ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ। ਹੁਣ ਤੱਕ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 21 ਨੂੰ ਪਾਰ ਕਰ ਗਈ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਅਤੇ ਬੇਹਦ ਚਿੰਤਾਜਨਕ ਹੈ। ਇਸ ਦੁੱਖ ਦੀ ਘੜੀ ਵਿੱਚ ਭਾਜਪਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਅਤੇ ਸੰਵੇਦਨਾ ਪ੍ਰਗਟ ਕਰਦੀ ਹੈ।

ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਤੇ ਆਬਕਾਰੀ ਮੰਤਰੀ (ਆਬਕਾਰੀ) ਹਰਪਾਲ ਸਿੰਘ ਚੀਮਾ, ਜਿਨ੍ਹਾਂ ਕੋਲ ਆਬਕਾਰੀ ਵਿਭਾਗ ਵੀ ਹੈ, ਦੋਵਾਂ ਨੂੰ ਨਕਲੀ ਨਕਲੀ ਨਾਜਾਇਜ਼ ਸ਼ਰਾਬ ਕਾਰਨ ਹੋਈਆਂ 21 ਮੌਤਾਂ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੂੰ ਇਨ੍ਹਾਂ 21 ਸਮੂਹਿਕ ਮੌਤਾਂ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਦੇ ਆਗੂਆਂ ਕੋਲ ਦਿੱਲੀ ਜਾਣ ਲਈ ਸਮਾਂ ਹੈ, ਪਰ ਨਾਜਾਇਜ਼ ਜ਼ਹਿਰੀਲੀ ਸ਼ਰਾਬ ਨਾਲ  ਮਰਨ ਵਾਲੇ  ਲੋਕਾਂ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਤੇ ਉਹਨਾਂ ਦੀ ਮੱਦਦ ਕਰਨ ਲਈ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਾਂ ਹਰਪਾਲ ਚੀਮਾ ਨੇ ਅਜੇ ਤੱਕ ਮ੍ਰਿਤਕਾਂ ਦੇ ਪਰਿਵਾਰਾਂ ਲਈ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ, ਜੋ ਕਿ ਬੇਹੱਦ ਮੰਦਭਾਗਾ ਹੈ।

ਤਰੁਣ ਚੁੱਘ ਨੇ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਵੱਲੋਂ ਨਜਾਇਜ਼ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਵੱਡੇ ਵੱਡੇ ਦਾਅਵਿਆਂ ਅਤੇ ਵਾਅਦਿਆਂ ਦੀ ਪੋਲ ਖੋਲ੍ਹਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 21 ਮੌਤਾਂ ਲਈ ਭਗਵੰਤ ਮਾਨ ਦੀ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਖੁਦ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਇਲਾਕੇ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਦੀ ਨਾਜਾਇਜ਼ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸਾਫ਼ ਦਿਖਾਈ ਦੇ ਰਹੀ ਹੈ। ਇਸ ਕਾਰਨ ਦੋਸ਼ੀ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਪਾਲ ਸਿੰਘ ਚੀਮਾ ਨੂੰ ਇਸ ਘਟਨਾ ਸਬੰਧੀ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਸੂਬੇ ਵਿੱਚ ਨਸ਼ਾ ਤਸਕਰਾਂ ਦਾ ਮਨੋਬਲ ਬੁਲੰਦ ਹੈ। ਹਰ ਰੋਜ਼ ਹਰ ਪਾਸੇ ਨਜਾਇਜ਼ ਨਸ਼ੇ ਦੇ ਕਾਰੋਬਾਰ ਦੀਆਂ ਖਬਰਾਂ ਆ ਰਹੀਆਂ ਹਨ ਅਤੇ ਸਾਡੇ ਲੋਕ ਨਸ਼ੇ ਕਾਰਨ ਮਰ ਰਹੇ ਹਨ ਪਰ ਭਗਵੰਤ ਮਾਨ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget