Barnala News: ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ (Bhana Sidhu) ਨੂੰ ਬਰਨਾਲਾ ਪੁਲਿਸ ਵੱਲੋਂ ਕੇਸ ਦਰਜ ਕਰਕੇ ਗ੍ਰਿਫਤਾਰ ਕਰਨ ਦਾ ਮਾਮਲਾ ਗਰਮਾ ਗਿਆ ਹੈ। ਇਸ ਤੋਂ ਬਾਅਦ ਹੁਣ ਭਾਨਾ ਸਿੱਧੂ ਦੇ ਪਿੰਡ ਕੋਟਦੁੱਨਾ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਸਮਾਜ ਸੇਵੀ ਲੱਖਾ ਸਿਧਾਣਾ ਤੇ ਭਾਨਾ ਸਿੱਧੂ ਦੇ ਸਮਰਥਕ ਇਕੱਠੇ ਹੋਏ ਹਨ। ਬਰਨਾਲਾ ਪੁਲਿਸ ਦੀ ਇਸ ਕਾਰਵਾਈ ਖ਼ਿਲਾਫ਼ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ।



ਦਰਅਸਲ 'ਚ ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ (Bhana Sidhu) ਨੂੰ ਬਰਨਾਲਾ ਦੇ ਸੀਆਈਏ ਦੀ ਟੀਮ ਨੇ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ ਸੀ। ਭਾਨਾ ਸਿੱਧੂ ਦੀ ਗ੍ਰਿਫ਼ਤਾਰੀ (Bhana Sidhu arrested) ਦੀ ਪੁਸ਼ਟੀ ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਕੀਤੀ ਸੀ। ਭਾਨਾ ਸਿੱਧੂ ਨੂੰ ਬਰਨਾਲਾ ਦੀ ਸੀਆਈਏ ਟੀਮ ਨੇ ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਕੁਝ ਦਿਨ ਪਹਿਲਾਂ ਇੱਕ ਪੁਲਿਸ ਮੁਲਾਜ਼ਮ ਦੀ ਸ਼ਿਕਾਇਤ ਉਤੇ ਭਾਨਾ ਸਿੱਧੂ ਖ਼ਿਲਾਫ਼ ਕੇਸ ਦਰਜ ਕੀਤਾ ਸੀ।


ਇਹ ਵੀ ਪੜ੍ਹੋ :  ਹੁਣ ਨਹੀਂ ਲੁੱਟ ਸਕਣਗੇ ਡਾਕਟਰ, ਸਰਕਾਰ ਦੀ ਚੇਤਾਵਨੀ, ਜੈਨਰਿਕ ਦਵਾਈ ਨਾ ਲਿਖੀ ਤਾਂ ਤਿਆਰ ਰਹੋ ਨਤੀਜੇ ਭੁਗਤਣ ਲਈ

ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਸੀ ਕਿ ਪੁਲਿਸ ਹੌਲਦਾਰ ਗੁਰਮੇਲ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਮਹਿਲ ਕਲਾਂ ਵਿਖੇ ਭਗਵਾਨ ਸਿੰਘ ਭਾਨਾ ਸਿੱਧੂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਭਾਨਾ ਸਿੱਧੂ ਨੂੰ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਭਾਨਾ ਸਿੱਧੂ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੁੰਮਟੀ ਵਿੱਚ ਲੁਕਿਆ ਹੋਇਆ ਸੀ, ਜਿੱਥੇ ਸੀਆਈਆਈ ਸਟਾਫ਼ ਦੀ ਪੁਲਿਸ ਪਾਰਟੀ ਨੇ ਮੌਕੇ ’ਤੇ ਛਾਪਾ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।


ਇਹ ਵੀ ਪੜ੍ਹੋ :  ਸੀਐਮ ਭਗਵੰਤ ਮਾਨ ਦਾ ਪਟਿਆਲਾ ਨੂੰ ਵੱਡਾ ਤੋਹਫਾ, ਨਵੇਂ ਬੱਸ ਸਟੈਂਡ 'ਤੇ 45 ਕਾਊਂਟਰਾਂ ਤੋਂ ਚੱਲਣਗੀਆਂ 1500 ਬੱਸਾਂ

ਦੱਸਿਆ ਜਾਂਦਾ ਹੈ ਕਿ ਭਾਨਾ ਸਿੱਧੂ ਵੱਲੋਂ ਸੋਸ਼ਲ ਮੀਡੀਆ 'ਤੇ ਕਹੀਆਂ ਕੁਝ ਗੱਲਾਂ ਤੋਂ ਬਾਅਦ ਏਐਸਆਈ ਨੇ ਭਾਨਾ ਸਿੱਧੂ ਖਿਲਾਫ ਇੱਕ ਵੀਡੀਓ ਉਸ ਨੂੰ ਵਰਜਦੇ ਹੋਏ ਪਾ ਦਿੱਤੀ ਸੀ। ਏਐਸਆਈ ਦੀ ਵੀਡੀਓ ਵਾਇਰਲ ਹੋਣ ਉਪਰੰਤ ਭਾਨਾ ਸਿੱਧੂ ਨੇ ਮੋੜਵਾਂ ਜੁਆਬ ਦਿੰਦਿਆਂ ਏਐਸਆਈ ਨੂੰ ਤੇ ਪੰਜਾਬ ਪੁਲਿਸ ਤੋਂ ਇਲਾਵਾ ਪ੍ਰਸ਼ਾਸ਼ਨ ਤੇ ਸਰਕਾਰ ਉੱਪਰ ਵੀ ਕਾਫੀ ਤਿੱਖੇ ਸ਼ਬਦਾਂ ਦੇ ਵਾਰ ਕੀਤੇ ਸਨ। ਪੁਲਿਸ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਅਨੁਸਾਰ ਭਾਨਾ ਸਿੱਧੂ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰਦਿਆਂ ਧਮਕੀਆਂ ਵੀ ਦਿੱਤੀਆਂ ਤੇ ਪੁਲਿਸ ਨੇ ਭਾਨਾ ਸਿੱਧੂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਸੀ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।