![ABP Premium](https://cdn.abplive.com/imagebank/Premium-ad-Icon.png)
(Source: ECI/ABP News/ABP Majha)
High Court: ਤਨਖਾਹਾਂ ਲੈਣ ਲਈ ਮਾਸਟਰ ਪਹੁੰਚ ਗਏ ਹਾਈ ਕੋਰਟ
BHSBIET Lehragaga Salary issue : ਹਾਈ ਕੋਰਟ ਨੇ ਇਹ ਨੋਟਿਸ ਇੰਸਟੀਚਿਊਟ ਦੇ ਮੁਲਾਜ਼ਮ ਸੁਨਤਿਆ ਕੁਮਾਰ ਵੱਲੋਂ ਨਾਫਰਮਾਨੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਾਰੀ ਕੀਤਾ। ਇਸ `ਚ ਪਟੀਸ਼ਨਕਰਤਾ ਨੇ ਉਨ੍ਹਾਂ ਨੂੰ ਤੇ ਹੋਰ ਸਟਾਫ ਨੂੰ 16 ਦਸੰਬਰ 2019
![High Court: ਤਨਖਾਹਾਂ ਲੈਣ ਲਈ ਮਾਸਟਰ ਪਹੁੰਚ ਗਏ ਹਾਈ ਕੋਰਟ BHSBIET employees filed a petition in the High Court for non-payment of salaries High Court: ਤਨਖਾਹਾਂ ਲੈਣ ਲਈ ਮਾਸਟਰ ਪਹੁੰਚ ਗਏ ਹਾਈ ਕੋਰਟ](https://feeds.abplive.com/onecms/images/uploaded-images/2023/07/22/ded2e6e0ac027fa63e0267c3510306eb1689994817877785_original.jpg?impolicy=abp_cdn&imwidth=1200&height=675)
Salary issue : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੰਗਰੂਰ ਦੇ ਲਹਿਰਾਗਾਗਾ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਮੁਲਾਜ਼ਮਾਂ ਨੂੰ ਤਨਖ਼ਾਹ ਜਾਰੀ ਨਾ ਕਰਨ 'ਤੇ ਟੈਕਨੀਕਲ ਐਜੂਕੇਸ਼ਨ ਤੇ ਇੰਡਸਟ੍ਰੀਅਲ ਟ੍ਰੇਨਿੰਗ ਦੀ ਪ੍ਰਿੰਸੀਪਲ ਸਕੱਤਰ ਸੀਮਾ ਜੈਨ, ਵਧੀਕ ਡਾਇਰੈਕਟਰ ਦਰਸ਼ਨ ਸਿੰਘ ਸਿੰਧੂ ਤੇ ਇੰਸਟੀਚਿਊਟ ਦੇ ਚੇਅਰਮੈਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਨੋਟਿਸ ਜਾਰੀ ਕੀਤਾ ਹੈ।
ਹਾਈ ਕੋਰਟ ਨੇ ਇਹ ਨੋਟਿਸ ਇੰਸਟੀਚਿਊਟ ਦੇ ਮੁਲਾਜ਼ਮ ਸੁਨਤਿਆ ਕੁਮਾਰ ਵੱਲੋਂ ਨਾਫਰਮਾਨੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਾਰੀ ਕੀਤਾ। ਇਸ `ਚ ਪਟੀਸ਼ਨਕਰਤਾ ਨੇ ਉਨ੍ਹਾਂ ਨੂੰ ਤੇ ਹੋਰ ਸਟਾਫ ਨੂੰ 16 ਦਸੰਬਰ 2019 ਤੋਂ ਹੁਣ ਤਕ ਤਨਖ਼ਾਹ ਨਹੀਂ ਦਿੱਤੇ ਜਾਣ ਦਾ ਦੋਸ਼ ਲਗਾਇਆ ਹੈ। ਅਦਾਲਤ ਨੂੰ ਦੱਸਿਆ ਗਿਆ ਕਿ ਹਾਈ ਕੋਰਟ ਵੱਲੋਂ 16 ਮਈ 2023 ਨੂੰ ਇੰਸਟੀਚਿਊਟ ਦੀ ਜਾਇਦਾਦ ਵੇਚ ਕੇ ਪਟੀਸ਼ਨਕਰਤਾ ਤੇ ਹੋਰ ਸਟਾਫ ਨੂੰ ਤਨਖ਼ਾਹ ਦੇਣ ਦੇ ਆਦੇਸ਼ ਜਾਰੀ ਕੀਤੇ ਗਏ ਸਨ।
ਪਰ ਅਦਾਲਤ ਦੇ ਆਦੇਸ਼ ਤੋਂ ਬਾਅਦ ਵੀ ਉਨ੍ਹਾਂ ਨੂੰ ਤਨਖ਼ਾਹ ਨਹੀਂ ਦਿੱਤੀ ਗਈ। ਹੁਣ ਪਟੀਸ਼ਨਕਰਤਾ ਨੇ ਦੁਬਾਰਾ ਹਾਈ ਕੋਰਟ 'ਚ ਨਾਫਰਮਾਨੀ ਪਟੀਸ਼ਨ ਦਾਖ਼ਲ ਕੀਤੀ ਤੇ ਇਸ ਮਾਮਲੇ 'ਚ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤਕਨੀਕੀ ਸਿੱਖਿਆ ਦੇ ਬੋਰਡ ਆਫ਼ ਗਵਰਨਰਜ਼ ਤੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲਹਿਰਾਗਾਗਾ (ਸੰਗਰੂਰ) ਦੇ ਚੇਅਰਮੈਨ ਹਨ ਪਰ ਉਨ੍ਹਾਂ ਵੱਲੋਂ ਨਾ ਤਾਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਤੇ ਨਾ ਹੀ ਪ੍ਰਮੁੱਖ ਸਕੱਤਰ ਤੇ ਵਧੀਕ ਡਾਇਰੈਕਟਰ ਵੱਲੋਂ ਕੋਈ ਨੋਟਿਸ ਲਿਆ ਗਿਆ।
ਹਾਈ ਕੋਰਟ ਵੱਲੋਂ ਸੁਣਵਾਈ ਤੋਂ ਪਹਿਲਾਂ ਪਿਛਲੇ ਹਫ਼ਤੇ ਹੁਕਮਾਂ ਦੀ ਪਾਲਣਾ ਸਬੰਧੀ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਅਜਿਹਾ ਨਾ ਕਰਨ 'ਤੇ ਹੁਣ ਸਬੰਧਤ ਅਧਿਕਾਰੀ ਨੂੰ ਅਦਾਲਤ ਵਿੱਚ ਨਿੱਜੀ ਤੌਰ 'ਤੇ ਹਾਜ਼ਰ ਰਹਿਣ ਦਾ ਹੁਕਮ ਦਿੱਤਾ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)