ਸੰਗਰੂਰ ਪਟਿਆਲਾ ਨੈਸ਼ਨਲ ਹਾਈਵੇਅ ਨੇੜੇ ਵਾਪਰਿਆ ਵੱਡਾ ਹਾਦਸਾ, ਪਲਟੀ PRTC ਦੀ ਬੱਸ, ਵੱਡੀ ਗਿਣਤੀ 'ਚ ਸਵਾਰੀਆਂ ਜ਼ਖਮੀ
Punjab News: ਪੀਆਰਟੀਸੀ ਦੀ ਬੱਸ ਪਲਟ ਦੇ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਮੁੱਢਲੀ ਜਾਂਚ ਤੋਂ ਬਾਅਦ ਇਲਾਜ ਕਰਕੇ ਪਟਿਆਲਾ ਦੇ ਲਈ ਰੈਫਰ ਕਰ ਦਿੱਤਾ ਗਿਆ।
Punjab News: ਸੰਗਰੂਰ ਪਟਿਆਲਾ ਨੈਸ਼ਨਲ ਹਾਈਵੇਅ 'ਤੇ ਭਵਾਨੀਗੜ੍ਹ ਨੇੜੇ ਵੱਡਾ ਹਾਦਸਾ ਵਾਪਰਿਆ ਗਿਆ ਹੈ। ਸਵਾਰੀਆਂ ਦੇ ਨਾਲ ਭਰੀ ਪੀਆਰਟੀਸੀ ਦੀ ਬੱਸ ਪਲਟ ਗਈ। ਵੱਡੀ ਗਿਣਤੀ ਦੇ ਵਿੱਚ ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਤੁਰੰਤ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ।
ਜ਼ਖਮੀਆਂ ਨੂੰ ਰਜਿੰਦਰਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ
ਦੱਸਿਆ ਜਾ ਰਿਹਾ ਹੈ ਕਿ ਬੱਸ ਪਟਿਆਲਾ ਸਾਈਡ ਤੋਂ ਆ ਰਹੀ ਸੀ, ਬੱਸ ਦੇ ਅੱਗੇ ਜਾ ਰਿਹਾ ਕੈਂਟਰ ਕੱਟ ਮਾਰਿਆ ਤਾਂ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪਲਟ ਗਈ।ਤਕਰੀਬਨ 20-21 ਸਵਾਰੀਆਂ ਗੰਭੀਰ ਜਖਮੀ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਭਵਾਨੀਗੜ੍ਹ ਵਿਖੇ ਲਿਆਂਦਾ ਗਿਆ ਫਸਟ ਏਟ ਦੇਣ ਤੋਂ ਬਾਅਦ ਰਜਿੰਦਰਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ।
ਡਾਕਟਰ ਬਿਕਰਮ ਨੇ ਦੱਸਿਆ ਕਿ 8. 45 ਦੇ ਕਰੀਬ ਸਾਨੂੰ ਫੋਨ ਆਇਆ ਕਿ ਹਾਦਸਾ ਵਾਪਰ ਗਿਆ ਹੈ ਤਾਂ ਅਸੀਂ ਸਾਰੀ ਟੀਮ ਨੂੰ ਐਮਰਜੈਂਸੀ ਸੇਵਾਵਾਂ ਦੇਣ ਲਈ ਫੋਨ ਕੀਤਾ ਗਿਆ। ਜਿਸ ਤੋਂ ਬਾਅਦ ਫੱਟੜ ਸਵਾਰੀਆਂ ਦਾ ਇਲਾਜ ਕੀਤਾ ਗਿਆ ਅਤੇ ਗੰਭੀਰ ਸਵਾਰੀਆਂ ਨੂੰ ਪਟਿਆਲਾ ਰਜਿੰਦਰਾ ਲਈ ਰੈਫਰ ਕੀਤਾ ਗਿਆ। ਉਹਨਾਂ ਕਿਹਾ ਕਿ ਮੈਂ ਦਿਨ ਵਿੱਚ ਵੀ ਸੇਵਾ ਨਿਭਾਉਂਦਾ ਹਾਂ ਤੇ ਰਾਤ ਨੂੰ ਕੋਈ ਵੀ ਐਮਰਜੈਂਸੀ ਘਟਨਾ ਵਾਪਰਦੀ ਹੈ ਤਾਂ ਵੀ ਸੇਵਾਵਾਂ ਨਿਭਾਉਂਦਾ ਹਾਂ ਸਟਾਫ ਦੀ ਕਮੀ ਹੋਣ ਕਰਕੇ ਹਸਪਤਾਲ ਸਿਰਫ ਇੱਕ ਰੈਫਰ ਸੈਂਟਰ ਬਣ ਕੇ ਰਹਿ ਚੁੱਕਿਆ ਹੈ।
ਹੋਰ ਪੜ੍ਹੋ : ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਦੋ ਅੱਤਵਾਦੀ ਢੇਰ, ਇਲਾਕੇ 'ਚ ਸਰਚ ਆਪਰੇਸ਼ਨ ਜਾਰੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।