Sangrur News: ਬਰਨਾਲਾ ਵਿੱਚ ਅੱਜ ਨਸ਼ਾ ਤਸਕਰੀ ਖਿਲਾਫ ਵੱਡਾ ਐਕਸ਼ਨ ਕੀਤਾ ਗਿਆ। ਪੁਲਿਸ ਨੇ ਛਾਪੇਮਾਰੀ ਕੀਤੀ ਤੇ ਨਾਕੇ ਲਾ ਕੇ ਚੈਕਿੰਗ ਕੀਤੀ। ਇਸ ਮੁਹਿੰਮ ਦੀ ਅਗਵਾਈ ਪਟਿਆਲਾ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਕੀਤੀ। ਪੁਲਿਸ ਪ੍ਰਸ਼ਾਸ਼ਨ ਵੱਲੋਂ ਛਾਪੇਮਾਰੀ ਕਰਕੇ ਨਾਕਾਬੰਦੀ ਕਰਕੇ ਲੰਘਣ ਵਾਲੇ ਰਾਹਗੀਰਾਂ ਦੀ ਚੈਕਿੰਗ ਕੀਤੀ। ਆਈਜੀ ਛੀਨਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਭਰ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਕਾਰਵਾਈ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਹੈ।
ਹਾਸਲ ਜਾਣਕਾਰੀ ਮੁਤਾਬਕ 'ਨਸ਼ਾ ਮੁਕਤ ਪੰਜਾਬ' ਬਣਾਉਣ ਲਈ ਭਗਵੰਤ ਮਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੇ ਡੀਜੀਪੀ ਦੇ ਹੁਕਮਾਂ 'ਤੇ ਪਟਿਆਲਾ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ, ਐਸਐਸਪੀ ਬਰਨਾਲਾ ਸੰਦੀਪ ਮਲਿਕ, ਐਸਪੀ ਰਵਨੀਤ ਚੌਧਰੀ ਸਮੇਤ ਐਸਪੀ ਰੈਂਕ ਦੇ ਅਧਿਕਾਰੀਆਂ ਤੇ ਡੀਐਸਪੀ ਹੈੱਡਕੁਆਰਟਰ ਨੇ ਬਰਨਾਲੇ ਦੇ ਪਿਛਲੇ ਝੁੱਗੀ-ਝੌਂਪੜੀਆਂ ਵਿੱਚ ਛਾਪਾ ਮਾਰਿਆ।
ਨਸ਼ਾ ਖ਼ਤਮ ਕਰਨਾ ਹੈ ਤਾਂ ਮਿਲ ਕੇ ਕਰਨਾ ਹੋਵੇਗਾ ਸਹਿਯੋਗ
ਇਸ ਮੌਕੇ ਆਈਜੀ ਮੁਖਵਿੰਦਰ ਸਿੰਘ ਨੇ ਨਸ਼ਾ ਤਸਕਰਾਂ ਨੂੰ ਫੜਨ 'ਤੇ ਸਖ਼ਤੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਮੇਂ-ਸਮੇਂ 'ਤੇ ਅਜਿਹੇ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਤੇ ਪਿੰਡ ਵਾਸੀਆਂ ਨੂੰ ਵੀ ਪੰਜਾਬ ਸਰਕਾਰ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ ਤੇ ਇਸ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਸਹਿਯੋਗ ਕਰਨਾ ਹੋਵੇਗਾ।
ਪੁਲਿਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸੁਪਨਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ। ਇਸ ਤਹਿਤ ਪੰਜਾਬ ਵਿੱਚ ਨਸ਼ਾ ਮੁਕਤ ਮੁਹਿੰਮ ਚਲਾਈ ਜਾ ਰਹੀ ਹੈ ਤੇ ਨਸ਼ਾ ਤਸਕਰਾਂ ਨੂੰ ਫੜਨ ਲਈ ਸਮੇਂ-ਸਮੇਂ 'ਤੇ ਸੰਵੇਦਨਸ਼ੀਲ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਕਿਸੇ ਵੀ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।