Sangrur News: ਬੀਜੇਪੀ ਲੀਡਰਾਂ ਨੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਠੱਗੇ ਦੋ ਲੱਖ ਰੁਪਏ, ਪੁਲਿਸ ਵੱਲੋਂ ਕੇਸ ਦਰਜ
Sangrur News: ਮਨੁੱਖੀ ਅਧਿਕਾਰ ਕਮਿਸ਼ਨ ਦੇ ਦਿੱਲੀ ਦਫ਼ਤਰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਦੋ ਲੱਖ ਦੀ ਮਾਰਨ ਦੇ ਦੋਸ਼ ਹੇਠ ਸੰਗਰੂਰ ਜ਼ਿਲ੍ਹੇ ਦੇ ਕਸਬੇ ਸ਼ੇਰਪੁਰ ਦੀ ਪੁਲਿਸ ਨੇ ਦੋ ਭਾਜਪਾ ਆਗੂਆਂ ਖ਼ਿਲਾਫ਼ ਧਾਰਾ 420, 406 ਆਈਪੀਸੀ ਤਹਿਤ ਕੇਸ ਦਰਜ ਕੀਤਾ ਹੈ।
Sangrur News: ਮਨੁੱਖੀ ਅਧਿਕਾਰ ਕਮਿਸ਼ਨ ਦੇ ਦਿੱਲੀ ਦਫ਼ਤਰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਦੋ ਲੱਖ ਦੀ ਮਾਰਨ ਦੇ ਦੋਸ਼ ਹੇਠ ਸੰਗਰੂਰ ਜ਼ਿਲ੍ਹੇ ਦੇ ਕਸਬੇ ਸ਼ੇਰਪੁਰ ਦੀ ਪੁਲਿਸ ਨੇ ਦੋ ਭਾਜਪਾ ਆਗੂਆਂ ਖ਼ਿਲਾਫ਼ ਧਾਰਾ 420, 406 ਆਈਪੀਸੀ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕੇਸ ਜਰਨੈਲ ਸਿੰਘ ਵਾਸੀ ਪਿੰਡ ਕਾਲਾਬੂਲਾ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ।
ਐਫਆਈਆਰ ਅਨੁਸਾਰ ਜਰਨਾਲ ਸਿੰਘ ਦੇ ਪੁੱਤਰ ਜਸਵਿੰਦਰ ਸਿੰਘ ਨੂੰ ਦਿੱਲੀ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫ਼ਤਰ ਵਿੱਚ ਕਲਰਕ ਦੀ ਨੌਕਰੀ ਦਿਵਾਉਣ ਲਈ 4 ਲੱਖ ਦੀ ਮੰਗ ਕੀਤੀ ਗਈ ਸੀ। ਜਰਨੈਲ ਸਿੰਘ ਦੇ ਬਿਆਨ ਅਨੁਸਾਰ ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਆਗੂ ਕਹਾਉਂਦੇ ਸਮਸ਼ੇਰ ਸਿੰਘ ਤੇ ਸੂਰਿਆ ਪ੍ਰਕਾਸ਼ ਨੇ ਉਨ੍ਹਾਂ ਕੋਲੋ 2,03,500/ ਰੁਪਏ ਦੀ ਕਥਿਤ ਠੱਗੀ ਮਾਰੀ ਹੈ। ਪੁਲਿਸ ਵੱਲੋਂ ਕੀਤੀ ਤਫ਼ਤੀਸ਼ ਮਗਰੋਂ ਉਕਤ ਦੋਵੇਂ ਆਗੂਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਸ਼ੇਰਪੁਰ ਥਾਣੇ ਦਾ ਐਸਐਚਓ ਅਵਤਾਰ ਸਿੰਘ ਧਾਲੀਵਾਲ ਨੇ ਉਕਤ ਦੋਵਾਂ ਭਾਜਪਾ ਆਗੂਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਪੁਸ਼ਟੀ ਕਰਦਿਆਂ ਦਾਅਵਾ ਕੀਤਾ ਹੈ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ 7 ਸਾਲ ਦੀ ਸਜ਼ਾ ਤੋਂ ਘੱਟ ਵਾਲੇ ਜ਼ੁਰਮ 420 ਅੰਦਰ ਗ੍ਰਿਫ਼ਤਾਰੀ ਤੋਂ ਪਹਿਲਾਂ ਮੁਲਜ਼ਮਾਂ ਨੂੰ 27 ਅਕਤੂਬਰ ਨੂੰ ਅਗਾਉਂ ਨੋਟਿਸ ਜਾਰੀ ਕੀਤਾ ਜਾਵੇਗਾ।
ਇਸ ਨੋਟਿਸ ਮਗਰੋਂ ਜੇਕਰ ਉਨ੍ਹਾਂ ਤਫ਼ਤੀਸ਼ ਵਿੱਚ ਸ਼ਾਮਲ ਹੋ ਕੇ ਰਿਕਵਰੀ ਰਾਸ਼ੀ ਜਮ੍ਹਾ ਕਰਵਾ ਦਿੱਤੀ ਤਾਂ ਉਸਦੀ ਜ਼ਮਾਨਤ ਲੋਕਲ ਪੁਲਿਸ ਲੈ ਸਕਦੀ ਹੈ ਪਰ ਜੇਕਰ ਅਜਿਹਾ ਨਾ ਹੋਇਆ ਤਾਂ ਗ੍ਰਿਫ਼ਤਾਰੀ ਦੇ ਉਪਰਾਲੇ ਕੀਤੇ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ