Sangrur news: ਲਹਿਰਾਗਾਗਾ ਦੇ ਪਿੰਡ ਲਹਿਲ ਖੁਰਦ ਵਿੱਚ ਬਿਜਲੀ ਵਿਭਾਗ ਦੇ 2 ਮੀਟਰ ਇੰਸਪੈਕਟਰਾਂ ਨੂੰ ਬੰਧਕ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ 2 ਮੀਟਰ ਇੰਸਪੈਕਟਰ ਦਰਸ਼ਨ ਸਿੰਘ ਤੇ ਭੂਰਾ ਸਿੰਘ ਬਿਜਲੀ ਦਾ ਲੋਡ ਚੈੱਕ ਕਰਨ ਲਈ ਪਹੁੰਚੇ ਸਨ ਜਿਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਉਨ੍ਹਾਂ ਨੂੰ ਬੰਧਕ ਬਣਾ ਲਿਆ ਗਿਆ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਸਾਡੇ ਪਿੰਡ ਵਿੱਚ 15-20 ਬਿਜਲੀ ਦੇ ਮੀਟਰ ਸੜੇ ਹੋਏ ਹਨ, ਉਨ੍ਹਾਂ ਨੂੰ ਠੀਕ ਨਹੀਂ ਕੀਤਾ ਗਿਆ। ਅਸੀਂ ਲਗਾਤਾਰ ਸਰਕਾਰ ਤੋਂ ਮੰਗ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਪਿੰਡ ਵਿੱਚ ਬਿਜਲੀ ਵਿਭਾਗ ਦੇ 2 ਅਫਸਰ ਆਏ ਸਨ, ਜੋ ਕਿ ਲੋਕਾਂ ਨੂੰ ਬਿਜਲੀ ਦਾ ਲੋਡ ਵਧਾਉਣ ਲਈ ਧਮਕਾ ਰਹੇ ਹਨ, ਜਿਸ ਕਰਕੇ ਜਦੋਂ ਤੱਕ ਸਾਡੇ ਮੀਟਰਾਂ ਦਾ ਪ੍ਰਬੰਧ ਨਹੀਂ ਕੀਤਾ ਜਾਂਦਾ, ਉਦੋਂ ਤੱਕ ਅਸੀਂ ਕਿਸੇ ਵੀ ਬਿਜਲੀ ਵਿਭਾਗ ਦੇ ਅਧਿਕਾਰੀ ਨੂੰ ਪਿੰਡ ਵਿੱਚ ਦਾਖਲ ਨਹੀਂ ਹੋਣ ਦੇਵਾਂਗੇ।
ਇਹ ਵੀ ਪੜ੍ਹੋ: ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਉੱਥੇ ਹੀ ਦੂਜੇ ਪਾਸੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਸੀਂ ਪਿੰਡ ਲਹਿਲ ਖੁਰਦ ਵਿਖੇ ਬਿਜਲੀ ਮੀਟਰ ਚੈੱਕ ਕਰਨ ਆਏ ਸੀ ਕਿ ਜਿਨ੍ਹਾਂ ਦੇ ਮੀਟਰ ਦਾ ਲੋਡ ਘੱਟ ਹੈ, ਅਸੀਂ ਉਸ ਦੀ ਰਿਪੋਰਟ ਬਣਾ ਕੇ ਉੱਚ ਅਧਿਕਾਰੀਆਂ ਨੂੰ ਦੇਣੀ ਸੀ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਸਾਨੂੰ ਬੰਧਕ ਬਣਾ ਲਿਆ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਯੂਨੀਅਨ ਦੇ ਆਗੂ ਚਿੱਪ ਵਾਲੇ ਮੀਟਰ ਨਾ ਲਾਉਣ ਦਾ ਵਿਰੋਧ ਕਰ ਰਹੇ ਹਨ ਅਤੇ ਜਿਸ ਨੂੰ ਲੈ ਕੇ ਸਾਨੂੰ ਤਿੰਨ ਤੋਂ ਚਾਰ ਘੰਟੇ ਤੱਕ ਬੰਧਕ ਬਣਾ ਕੇ ਰੱਖਿਆ ਗਿਆ।
ਇਹ ਵੀ ਪੜ੍ਹੋ: Amritsar News: ਵੀਡੀਓ ਵਾਇਰਲ ਹੋਣ ਮਗਰੋਂ ਅੰਮ੍ਰਿਤਸਰ ਪੁਲਿਸ 'ਚ ਹੜਕੰਪ, ਕਈ ਥਾਣੇਦਾਰ ਲਾਈਨ ਹਾਜ਼ਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।