Sangrur News: ਨਸ਼ਿਆ ਖ਼ਿਲਾਫ਼ ਖੜ੍ਹੇ ਹੋਏ ਮਲਵਈ ! ਕਿਹਾ-ਜੇ ਜਵਾਕ ਹੀ ਨਹੀਂ ਬਚੇ ਤਾਂ ਜ਼ਮੀਨਾਂ ਦਾ ਕੀ ਕਰਾਂਗੇ ?
ਹੁਣ ਪੰਜਾਬ ਵਿੱਚ ਨਸ਼ਿਆਂ ਦੀ ਹੋਮ ਡਿਲੀਵਰੀ ਸ਼ੁਰੂ ਹੋ ਗਈ ਹੈ, ਸਾਡੇ ਨੌਜਵਾਨ ਨਸ਼ਿਆਂ ਕਾਰਨ ਮਰ ਰਹੇ ਹਨ, ਸਰਕਾਰ ਕੁਝ ਨਹੀਂ ਕਰ ਰਹੀ, ਹੁਣ ਉਨ੍ਹਾਂ ਨੂੰ ਅੱਗੇ ਆਉਣਾ ਪਵੇਗਾ ਕਿਉਂਕਿ ਜ਼ਮੀਨ ਤਾਂ ਬਾਅਦ ਵਿੱਚ ਵੀ ਬਚਾਈ ਜਾ ਸਕਦੀ ਹੈ, ਪਹਿਲਾਂ ਸਾਡੇ ਬੱਚੇ ਜ਼ਰੂਰੀ ਹਨ।
Sangrur News: ਪੰਜਾਬ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਮੱਦਾ ਸਭ ਤੋਂ ਵੱਡਾ ਬਣਿਆ ਹੋਇਆ ਹੈ। ਇਸ ਵੇਲੇ ਉਹ ਮੁੱਦਾ ਸਭ ਦੀ ਜ਼ੁਬਾਨ ਉੱਤੇ ਹੈ ਕਿਉਂਕਿ ਹਰ ਰੋਜ਼ ਪੰਜਾਬ ਦੇ ਕਿਸੇ ਨਾ ਕਿਸੇ ਜ਼ਿਲੇ 'ਚੋਂ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ।
6 ਸਤੰਬਰ ਨੂੰ ਘੇਰੇ ਜਾਣਦੇ ਡਿਪਟੀ ਕਮਿਸ਼ਨਰ ਦਫ਼ਤਰ
ਹੁਣ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਨਸ਼ਿਆ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਉਗਰਾਹਾਂ ਜਥੇਬੰਦੀ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ 6 ਸਤੰਬਰ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਵਿਸ਼ਾਲ ਮੁਜ਼ਾਹਰੇ ਕੀਤੇ ਜਾਣਗੇ, ਜਿਸ ਲਈ ਲੋਕਾਂ ਨੂੰ ਵੱਡੀ ਗਿਣਤੀ 'ਚ ਸ਼ਾਮਿਲ ਹੋਣ ਲਈ ਕਿਹਾ ਜਾ ਰਿਹਾ ਹੈ | ਇਸ ਨੂੰ ਲੈ ਕੇ ਪਿੰਡ-ਪਿੰਡ ਢੋਲ ਮਾਰਚ ਕੱਢੇ ਜਾ ਰਹੇ ਹਨ।
ਜ਼ਮੀਨ ਬਾਅਦ ਵਿੱਚ ਬਚਾਈ ਜਾਵੇਗੀ ਪਹਿਲਾਂ....
ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਪੰਜਾਬ ਵਿੱਚ ਨਸ਼ਿਆਂ ਦੀ ਹੋਮ ਡਿਲੀਵਰੀ ਸ਼ੁਰੂ ਹੋ ਗਈ ਹੈ, ਸਾਡੇ ਨੌਜਵਾਨ ਨਸ਼ਿਆਂ ਕਾਰਨ ਮਰ ਰਹੇ ਹਨ, ਸਰਕਾਰ ਕੁਝ ਨਹੀਂ ਕਰ ਰਹੀ, ਹੁਣ ਉਨ੍ਹਾਂ ਨੂੰ ਅੱਗੇ ਆਉਣਾ ਪਵੇਗਾ ਕਿਉਂਕਿ ਜ਼ਮੀਨ ਤਾਂ ਬਾਅਦ ਵਿੱਚ ਵੀ ਬਚਾਈ ਜਾ ਸਕਦੀ ਹੈ, ਪਹਿਲਾਂ ਸਾਡੇ ਬੱਚੇ ਜ਼ਰੂਰੀ ਹਨ।
ਇਸ ਮੌਕੇ ਜਥੇਬੰਦੀ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 6 ਸਤੰਬਰ ਨੂੰ ਹੋਣ ਵਾਲੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਤਾਂ ਜੋ ਇਸ ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਸਰਕਾਰ 'ਤੇ ਦਬਾਅ ਬਣਾਇਆ ਜਾ ਸਕੇ ਅਤੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਨਸ਼ੇ ਦਾ ਆਦਿ ਲੋਕਾਂ ਦਾ ਪਹਿਲ ਦੇ ਆਧਾਰ ਉੱਤੇ ਇਲਾਜ ਕਰਵਾਇਆ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।