ਪੜਚੋਲ ਕਰੋ
Advertisement
Sangrur News : ਬੀਕੇਯੂ ਉਗਰਾਹਾਂ ਵੱਲੋਂ ਫਸਲਾਂ ਦੇ ਨੁਕਸਾਨ ਦੀ ਪੂਰਤੀ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ
Sangrur News : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਲੋਂ 5 ਅਪ੍ਰੈਲ 2023 (ਦਿਨ ਬੁੱਧਵਾਰ) ਨੂੰ ਪੰਜਾਬ ਕਮੇਟੀ ਦੇ ਸੱਦੇ ਅਨੁਸਾਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ
Sangrur News : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਲੋਂ 5 ਅਪ੍ਰੈਲ 2023 (ਦਿਨ ਬੁੱਧਵਾਰ) ਨੂੰ ਪੰਜਾਬ ਕਮੇਟੀ ਦੇ ਸੱਦੇ ਅਨੁਸਾਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆ ਅਤੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਜ਼ਿਲੇ ਦੇ ਪਿੰਡਾਂ ਵਿੱਚ ਹੋਈ ਬੇਵਕਤੀਂ ਭਾਰੀ ਬਾਰਿਸ਼ ਤੇ ਹਨੇਰੀ ਅਤੇ ਗੜੇਮਾਰੀ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਣਕਾਂ ਅਤੇ ਸਬਜ਼ੀਆ, ਬਾਗਾਂ ਦੇ ਨੁਕਸਾਨ ਦੀ ਪੂਰਤੀ ਲਈ ਅਤੇ ਘਰਾਂ ਅਤੇ ਮਾਲ ਪਸ਼ੂ ਅਤੇ ਦੁਕਾਨਦਾਰਾਂ ਦੇ ਹੋਏ ਨੁਕਸਾਨ ਦਾ ਸਰਕਾਰ ਤੋਂ ਫੋਰੀ ਤੌਰ 'ਤੇ ਮੁਆਵਜ਼ਾ ਪ੍ਰਾਪਤ ਕਰਨ ਲਈ ਅਨਾਜ ਮੰਡੀ ਵਿੱਚ ਇਕੱਠੇ ਹੋਕੇ ਸ਼ਹਿਰ ਵਿਚ ਦੀ ਰੋਹ ਭਰਪੂਰ ਮੁਜਹਾਰਾ ਕਰਕੇ ਕਿਸਾਨਾਂ ਮਜ਼ਦੂਰਾਂ ਅਤੇ ਮਾਵਾਂ ਭੈਣਾਂ ਦੀ ਮੋਜੂਦਗੀ ਵਿੱਚ ਡਿਪਟੀ ਕਮਿਸ਼ਨਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ।
ਇਹ ਵੀ ਪੜ੍ਹੋ : ਨੌਸਰਬਾਜ਼ ਨੇ ਬੈਂਕ 'ਚ ਬਜ਼ੁਰਗ ਤੋਂ ਠੱਗੇ ਚਾਰ ਲੱਖ, ਬੋਲਿਆ, ਫਾਰਮ ਗਲਤ ਭਰ ਦਿੱਤਾ, ਲਿਆਓ ਮੈਂ ਜਮਾਂ ਕਰਵਾ ਦਿੰਦਾ....ਤੇ ਫਿਰ....
ਇਸ ਮੌਕੇ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੋ ਪਿਛਲੇ ਸਾਲਾਂ ਦੌਰਾਨ ਕਿਸਾਨਾਂ ਨੇ ਸੰਘਰਸ਼ ਕਰਕੇ ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਪ੍ਰਤੀ ਏਕੜ 17 ਹਜ਼ਾਰ ਰੁਪਏ ਕਰਵਾਇਆਂ ਸੀ ਮੋਕੇ ਦੀ ਪੰਜਾਬ ਸਰਕਾਰ ਵੱਲੋਂ ਉਸ ਵਿੱਚੋਂ ਵੀ ਦੋ ਹਜ਼ਾਰ ਦਾ ਕੱਟ ਲਗਾ ਕੇ ਪੰਦਰਾਂ ਹਜ਼ਾਰ ਪ੍ਰਤੀ ਏਕੜ ਦਾ ਸਿਰਫ਼ ਐਲਾਨ ਹੀ ਕੀਤਾ ਜਾ ਰਿਹਾ ਹੈ ,ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੋਟਾਂ ਤੋਂ ਪਹਿਲਾਂ ਵੱਡੇ ਵਾਅਦੇ ਕੀਤੇ ਸੀ ਵੀ ਫ਼ਸਲਾਂ ਦੀਆਂ ਗਿਰਦਾਵਰੀਆਂ ਬਾਅਦ ਵਿੱਚ ਹੋਣਗੀਆ ਪਹਿਲਾਂ ਮੁਆਵਜ਼ਾ ਦਿੱਤਾ ਜਾਵੇਗਾ ਪਰ ਇਹ ਵੀ ਪਹਿਲਾਂ ਦੀਆਂ ਸਰਕਾਰਾਂ ਵਾਂਗ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਤੇ ਲੱਗੇ ਹੋਏ ਹਨ।
ਦੁਜੇ ਪਾਸੇ ਕਿਸਾਨ ਮਜ਼ਦੂਰ ਹਰ ਦਿਨ ਖ਼ੁਦਕੁਸ਼ੀਆਂ ਕਰ ਰਹੇ ਹਨ ਅਤੇ ਜਿਹੜੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਸੰਗਰੂਰ ਜ਼ਿਲ੍ਹੇ ਦੇ ਵਿੱਚ ਪਿਛਲੇ ਸਾਲਾਂ ਦੌਰਾਨ ਹੋਇਆ ਸੀ ਉਹਨਾਂ ਦਾ ਮੁਆਵਜ਼ਾ ਹਾਲੇ ਤੱਕ ਨਹੀਂ ਦਿੱਤਾ ਗਿਆ ,ਜੋ ਪਟਿਆਲਾ ਜ਼ਿਲ੍ਹੇ ਦੇ ਵਿੱਚ ਪਿਛਲਾ ਮੁਆਵਜ਼ਾ ਵੰਡ ਦਿੱਤਾ ਗਿਆ ਹੈ। ਜੇਕਰ ਸੰਗਰੂਰ ਜ਼ਿਲ੍ਹੇ ਦੇ ਨਾਲ ਸਬੰਧਤ ਪਿਛਲਾ ਮੁਆਵਜ਼ਾ ਜਲਦੀ ਤੋਂ ਜਲਦੀ ਨਾ ਦਿੱਤਾ ਗਿਆ ਤਾਂ ਜਥੇਬੰਦੀ ਵੱਲੋਂ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕੀਤਾ ਜਾਵੇਗਾ।
ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਜੋ ਵੀ ਨੁਕਸਾਨ ਕਿਸਾਨਾਂ ਮਜ਼ਦੂਰਾਂ ਦਾ ਹੋਇਆ ਹੈ ,ਉਸਦੀ ਫੋਰੀ ਤੌਰ 'ਤੇ ਗਿਰਦਾਵਰੀਆਂ ਕਰਕੇ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ, ਜਿਸ ਨਾਲ ਪੀੜਤਾਂ ਨੂੰ ਕੁੱਝ ਰਾਹਤ ਦੀ ਸਾਹ ਮਿਲ ਸਕੇ। ਇਸ ਮੌਕੇ ਜ਼ਿਲ੍ਹਾ ਆਗੂ ਬਹਾਲ ਸਿੰਘ ਢੀਂਡਸਾ ਬਹਾਦਰ ਸਿੰਘ ਭੁਟਾਲ ਹਰਪਾਲ ਸਿੰਘ ਪੇਧਨੀ ਦਿੜ੍ਹਬਾ ਬਲਾਕ ਦੇ ਪ੍ਰਧਾਨ ਬਲਵੀਰ ਸਿੰਘ ਕੋਹਰੀਆ ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਧੂਰੀ ਬਲਾਕ ਦੇ ਪ੍ਰਧਾਨ ਹਰਬੰਸ ਸਿੰਘ ਲੱਡਾ ਸੁਨਾਮ ਬਲਾਕ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਮੂਣਕ ਬਲਾਕ ਦੇ ਪ੍ਰਧਾਨ ਸੁਖਦੇਵ ਸਿੰਘ ਕੜੈਲ ਸੰਗਰੂਰ ਬਲਾਕ ਦੇ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਲਹਿਰਾ ਬਲਾਕ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸੋਰ ਸਮੇਂਤ ਸਾਰੇ ਬਲਾਕਾਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਮਾਵਾਂ ਭੈਣਾਂ ਸ਼ਾਮਲ ਸਨ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement