Barnala News : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਮਹਿਲਾ ਦਿਵਸ ਨੂੰ ਮਹਿਲਾ ਮੁਕਤੀ ਦਿਵਸ ਵਜੋਂ ਮਨਾਇਆ ਹੈ। ਬਰਨਾਲਾ ਦੀ ਦਾਣਾ ਮੰਡੀ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਇਸ ਦਿਵਸ ਨੂੰ ਮਨਾਉਣ ਲਈ ਹਜ਼ਾਰਾਂ ਔਰਤਾਂ ਨੇ ਸ਼ਮੂਲੀਅਤ ਕੀਤੀ ਅਤੇ ਸਟੇਜ ਦੀ ਭੂਮਿਕਾ ਵੀ ਮਹਿਲਾਵਾਂ ਵੱਲੋਂ ਨਿਭਾਈ ਗਈ ਹੈ। ਬੁਲਾਰਿਆਂ ਨੇ ਕਿਹਾ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣਾ ਜਾਂ ਔਰਤਾਂ ਨੂੰ ਵੱਖਰੀਆਂ ਮੁਫ਼ਤ ਸਹੂਲਤਾਂ ਦੇਣਾ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਅਤੇ ਨਾਰੀ ਮੁਕਤੀ ਨਹੀਂ ਹੈ , ਜਦਕਿ ਔਰਤ ਦੀ ਮੁਕਤੀ ਦਾ ਹੱਲ ਉਨ੍ਹਾਂ ਨੂੰ ਬਰਾਬਰ ਦਾ ਸਨਮਾਨ ਦੇਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅੱਜ ਮਹਿਲਾ ਦਿਵਸ ਵੀ ਮਨਾਇਆ ਜਾ ਰਿਹਾ ਹੈ। ਸਰਕਾਰ ਔਰਤਾਂ ਦੇ ਹੱਕਾਂ ਦੀ ਗੱਲ ਤਾਂ ਕਰਦੀ ਹੈ ਪਰ ਉਨ੍ਹਾਂ ਨੂੰ ਉਹ ਹੱਕ ਨਹੀਂ ਦਿੰਦੀ ,ਜਿਸ ਦੀ ਉਹ ਹੱਕਦਾਰ ਹੈ। ਜਦੋਂ ਕਿ ਅਸੀਂ ਔਰਤਾਂ ਨੂੰ ਅਧਿਕਾਰ ਦੇਣ ਅਤੇ ਉਨ੍ਹਾਂ ਦੀ ਮੁਕਤੀ ਅਤੇ ਬਰਾਬਰੀ ਦੀ ਗੱਲ ਕਰ ਰਹੇ ਹਾਂ।

ਇਹ ਵੀ ਪੜ੍ਹੋ : ਖੰਨਾ 'ਚ ਵਿਅਕਤੀ ਨੇ ਪਤਨੀ, ਸਹੁਰੇ ਤੇ ਸਾਲੀ ਤੋਂ ਦੁਖੀ ਹੋ ਕੇ ਕੀਤੀ ਆਤਮ ਹੱਤਿਆ, ਮਿਲਿਆ ਸੁਸਾਇਡ ਨੋਟ


ਇਸ ਮੌਕੇ ਦਿੱਲੀ ਤੋਂ ਪਹੁੰਚੀ ਕੌਮੀ ਪੱਧਰ ਦੀ ਅਧਿਕਾਰ ਕਾਰਕੁਨ ਨਵਸ਼ਰਨ ਕੌਰ ਨੇ ਕਿਹਾ ਕਿ ਬਰਨਾਲਾ ਦੀ ਧਰਤੀ ’ਤੇ ਕੌਮਾਂਤਰੀ ਮਹਿਲਾ ਦਿਵਸ ਇੱਕ ਵੱਖਰੇ ਢੰਗ ਨਾਲ ਮਨਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀ ਵੱਲੋਂ ਇਹ ਦਿਨ ਖੇਤੀ ਸੰਕਟ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਕਦੇ ਵੀ ਸਰਕਾਰਾਂ ਦੀਆਂ ਨੀਤੀਆਂ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਸਰਕਾਰਾਂ ਨੇ ਕਿਸਾਨਾਂ ਅਤੇ ਕੰਮਕਾਜੀ ਔਰਤਾਂ, ਖਾਸ ਕਰਕੇ ਪੇਂਡੂ ਅਤੇ ਖੇਤੀ ਨਾਲ ਜੁੜੀਆਂ ਔਰਤਾਂ ਵੱਲ ਕਦੇ ਧਿਆਨ ਨਹੀਂ ਦਿੱਤਾ। 

 


 

ਉਨ੍ਹਾਂ ਕਿਹਾ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣਾ ਜਾਂ ਔਰਤਾਂ ਨੂੰ ਵੱਖਰੇ ਤੌਰ 'ਤੇ ਮੁਫ਼ਤ ਸਹੂਲਤਾਂ ਦੇਣਾ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਅਤੇ ਨਾਰੀ ਮੁਕਤੀ ਨਹੀਂ ਹੈ, ਜਦਕਿ ਔਰਤ ਮੁਕਤੀ ਦਾ ਹੱਲ ਉਨ੍ਹਾਂ ਨੂੰ ਬਰਾਬਰ ਦਾ ਸਨਮਾਨ ਦੇਣ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਈਆਂ ਔਰਤਾਂ ਆਪਣੀ ਮੁਕਤੀ ਦੀ ਗੱਲ ਕਰ ਰਹੀਆਂ ਹਨ। ਔਰਤਾਂ ਅੱਜ ਉਨ੍ਹਾਂ ਮੁੱਦਿਆਂ 'ਤੇ ਚਰਚਾ ਕਰਨ ਲਈ ਇਕੱਠੀਆਂ ਹੋ ਰਹੀਆਂ ਹਨ। ਔਰਤਾਂ ਆਪਣੇ ਨਾਲ ਹੋ ਰਹੇ ਆਰਥਿਕ ਅਤੇ ਸਮਾਜਿਕ ਵਿਤਕਰੇ ਨੂੰ ਲੈ ਕੇ ਸਰਕਾਰ ਤੋਂ ਸਵਾਲ ਕਰ ਰਹੀਆਂ ਹਨ।

 

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਕਿਹਾ ਕਿ ਮਹਿਲਾ ਦਿਵਸ ਨੂੰ ਮਹਿਲਾ ਮੁਕਤੀ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਅੱਜ ਦੀ ਮੀਟਿੰਗ ਵਿੱਚ ਖੇਤੀਬਾੜੀ ਨਾਲ ਜੁੜੇ ਲੋਕਾਂ ਨੇ ਸ਼ਮੂਲੀਅਤ ਕੀਤੀ। ਅੱਜ ਦਾ ਦਿਨ ਔਰਤਾਂ ਨੂੰ ਸਰਕਾਰ ਵੱਲੋਂ ਖੇਤੀ 'ਤੇ ਹੋ ਰਹੇ ਹਮਲਿਆਂ ਅਤੇ ਮਜ਼ਦੂਰ ਜਮਾਤ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਮੰਚ ਔਰਤਾਂ ਵੱਲੋਂ ਚਲਾਇਆ ਜਾ ਰਿਹਾ ਹੈ।

ਸਟੇਜ 'ਤੇ ਬੁਲਾਉਣ ਵਾਲੀਆਂ ਵੀ ਔਰਤਾਂ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਅੱਜ ਮਹਿਲਾ ਦਿਵਸ ਵੀ ਮਨਾ ਰਹੀ ਹੈ। ਸਰਕਾਰ ਔਰਤਾਂ ਦੇ ਹੱਕਾਂ ਦੀ ਗੱਲ ਤਾਂ ਕਰਦੀ ਹੈ ਪਰ ਉਨ੍ਹਾਂ ਨੂੰ ਉਹ ਹੱਕ ਨਹੀਂ ਦਿੰਦੀ ਜਿਸ ਦੀ ਉਹ ਹੱਕਦਾਰ ਹੈ। ਜਦੋਂ ਕਿ ਅਸੀਂ ਔਰਤਾਂ ਨੂੰ ਅਧਿਕਾਰ ਦੇਣ ਅਤੇ ਉਨ੍ਹਾਂ ਦੀ ਮੁਕਤੀ ਅਤੇ ਬਰਾਬਰੀ ਦੀ ਗੱਲ ਕਰ ਰਹੇ ਹਾਂ।