ਘੱਗਰ ਦੇ ਪਾਣੀ ਨੇ ਸਵੇਰੇ 5 ਵਜੇ ਪ੍ਰਸ਼ਾਸਨ ਨੂੰ ਪਾ ਦਿੱਤੀਆਂ ਭਾਜੜਾ, 48 ਪਿੰਡ ਆ ਗਏ ਲਪੇਟ 'ਚ
Ghaggar Mansa Chandpura Dam : ਸਰਦੂਲਗੜ੍ਹ ਸਬ-ਡਵੀਜ਼ਨ ਦੇ ਪਿੰਡ ਰੋੜਕੀ ਅਤੇ ਬੁਢਲਾਡਾ ਸਬ-ਡਵੀਜ਼ਨ ਦੇ ਚਾਂਦਪੁਰਾ ਦੇ ਬੰਨ੍ਹ ਵਿੱਚ ਪਾੜ ਪੈਣ ਨਾਲ ਸਥਾਨਕ ਲੋਕ ਸਹਿਮੇ ਹੋਏ ਹਨ। ਲੋਕ ਘਰ ਦੀਆਂ ਜ਼ਰੂਰੀ ਚੀਜ਼ਾਂ ਨੂੰ ਸਾਂਭਣ 'ਚ ਜੁੱਟ ਗਏ ਹਨ
ਪੰਜਾਬ ਵਿੱਚ ਹੜ੍ਹਾਂ ਦੀ ਮਾਰ ਸਭ ਤੋਂ ਵੱਧ ਜਲੰਧਰ ਦੇ ਹਲਕੇ ਅਤੇ ਘੱਗਰ ਦੇ ਰਸਤੇ ਵਿੱਚ ਆਉਂਦੇ ਪਿੰਡਾਂ 'ਚ ਦੇਖਣ ਨੂੰ ਮਿਲੀ ਹੈ। ਘੱਗਰ ਦਰਿਆ ਦਾ ਪਾਣੀ ਮੋਹਾਲੀ ਤੋਂ ਹੁੰਦਾ ਹੋਇਆ ਮਾਨਸਾ ਤੱਕ ਪਹੁੰਚ ਗਿਆ ਹੈ। ਰਸਤੇ ਵਿੱਚ ਘੱਗਰ ਦਾ ਪਾਣੀ ਜਿਹੜੇ ਜਿਹੜੇ ਪਾਸੇ ਵੀ ਗਿਆ ਤਬਾਹੀ ਹੀ ਮਚਾਉਂਦਾ ਗਿਆ ਹੈ।
ਇਸੇ ਤਰ੍ਹਾਂ ਮਾਨਸਾ ਵਿੱਚ ਬੀਤੇ ਦਿਨ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਦਾ ਦਿਖਾਈ ਦਿੱਤਾ ਸੀ। ਅੱਜ ਸਵੇਰੇ ਤੜਕਸਾਰ ਮਾਨਸਾ ਵਿੱਚ ਘੱਗਰ ਦਰਿਆ ਵਿੱਚ ਪਾੜ ਪੈਣ ਨਾਲ ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਨੂੰ ਹੱਥਾ ਪੈਰਾ ਦੀ ਪੈ ਗਈ।
ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ 5 ਵਜੇ ਦੀ ਕਰੀਬ ਬੁਢਲਾਡਾ ਦੇ ਪਿੰਡ ਚਾਂਦਪੁਰਾ ਵਿੱਚ ਘੱਗਰ ਦਰਿਆ ਦਾ ਬੰਨ੍ਹ ਟੁੱਟ ਗਿਆ। ਜਿਸ ਕਾਰਨ ਇਲਾਕੇ ਵਿੱਚ ਪਾਣੀ ਹੀ ਪਾਣੀ ਹੋ ਗਿਆ। ਚਾਂਦਪੁਰਾ ਬੰਨ੍ਹ ਬੁਢਲਾਡਾ ਸਬ-ਡਵੀਜ਼ਨ ਵਿੱਚ ਆਉਂਦਾ ਹੈ। ਇਸ ਤੋਂ ਇਲਾਵਾ ਸਰਦੂਲਗੜ੍ਹ ਸਬ-ਡਵੀਜ਼ਨ ਦੇ ਪਿੰਡ ਰੋੜਕੀ ਵਿੱਚ ਵੀ ਘੱਗਰ ਦਰਿਆ ਦੇ ਬੰਨ੍ਹ ਵਿੱਚ ਪਾੜ ਪੈਣ ਦੀ ਖ਼ਬਰ ਹੈ।
ਸਰਦੂਲਗੜ੍ਹ ਸਬ-ਡਵੀਜ਼ਨ ਦੇ ਪਿੰਡ ਰੋੜੀ ਅਤੇ ਬੁਢਲਾਡਾ ਸਬ-ਡਵੀਜ਼ਨ ਦੇ ਚਾਂਦਪੁਰਾ ਦੇ ਬੰਨ੍ਹ ਵਿੱਚ ਪਾੜ ਪੈਣ ਨਾਲ ਸਥਾਨਕ ਲੋਕ ਸਹਿਮੇ ਹੋਏ ਹਨ। ਲੋਕ ਘਰ ਦੀਆਂ ਜ਼ਰੂਰੀ ਚੀਜ਼ਾਂ ਨੂੰ ਸਾਂਭਣ 'ਚ ਜੁੱਟ ਗਏ ਹਨ। ਇੱਕ ਤੋਂ ਬਾਅਦ ਇੱਕ , ਦੋ ਪਾੜ ਪੈਣ ਨਾਲ ਘੱਗਰ ਨੇ ਸ਼ਨੀਵਾਰ ਨੂੰ ਮਾਨਸਾ ਜ਼ਿਲ੍ਹੇ ਵਿੱਚ ਆਪਣਾ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਇੱਥੋਂ ਤੱਕ ਕਿ ਹੜ੍ਹ ਦਾ ਪਾਣੀ ਹਰਿਆਣਾ ਨਾਲ ਲੱਗਦੇ ਪਿੰਡਾਂ ਵਿੱਚ ਦਾਖਲ ਹੋ ਗਿਆ।
ਮਾਨਸਾ ਦੇ ਬੁਢਲਾਡਾ ਸਬ ਡਿਵੀਜ਼ਨ ਦੇ 36 ਪਿੰਡ ਅਤੇ ਸਰਦੂਲਗੜ੍ਹ ਸਬ ਡਵੀਜ਼ਨ ਦੇ 12 ਪਿੰਡ ਪ੍ਰਭਾਵਿਤ ਹੋਏ ਹਨ। ਅਤੇ ਇੱਕ ਅੰਕੜਾ ਹੌਲੀ ਹੌਲੀ ਹੋਰ ਵੱਧ ਸਕਦਾ ਹੈ। ਪਾੜ ਨੂੰ ਭਰਨ ਲਈ ਪ੍ਰਾਸ਼ਸਨ ਦੇ ਨਾਲ ਨਾਲ ਲੋਕ ਜੱਦੋ ਜਹਿਦ ਕਰ ਰਹੇ ਹਨ। ਜੋ ਇੱਕ ਵੱਡੀ ਚੁਣੌਤੀ ਬਣਿਆ ਹੋਇਆ। ਮਾਨਸਾ ਦੇ ਡਿਪਟੀ ਕਮਿਸ਼ਨਰ ਰਿਸ਼ੀ ਪਾਲ ਸਿੰਘ ਨੇ ਦੱਸਿਆ ਕਿ 1993 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਜ਼ਿਲ੍ਹੇ ਵਿੱਚ ਘੱਗਰ ਦਾ ਪਾਣੀ ਇਸ ਹੱਦ ਤੱਕ ਪਹੁੰਚਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial