ਪੜਚੋਲ ਕਰੋ

Sangrur News: ਵੱਡੀ ਖ਼ਬਰ! ਖੇਤਾਂ 'ਚ ਪਾਣੀ ਪੀਣ ਤੋਂ ਬਾਅਦ 18 ਮੱਝਾਂ ਦੀ ਹੋਈ ਮੌਤ

Sangrur News: ਸੰਗਰੂਰ ਦੇ ਕਪਿਆਲ ਪਿੰਡ ਵਿੱਚ ਖੇਤਾਂ ਵਿੱਚ ਪਾਣੀ ਪੀਣ ਤੋਂ ਬਾਅਦ ਗੁੱਜਰਾਂ ਦੀਆਂ 18 ਮੱਝਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

Sangrur News: ਸੰਗਰੂਰ ਦੇ ਕਪਿਆਲ ਪਿੰਡ ਵਿੱਚ ਖੇਤਾਂ ਵਿੱਚ ਪਾਣੀ ਪੀਣ ਤੋਂ ਬਾਅਦ ਗੁੱਜਰਾਂ ਦੀਆਂ 18 ਮੱਝਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਗੁੱਜਰ ਪਰਿਵਾਰ ਖੇਤ ਖਾਲੀ ਹੋਣ ਤੋਂ ਬਾਅਦ ਖੇਤਾਂ ਵਿੱਚ ਮੱਝਾਂ ਚਰਾਉਣ ਲੈ ਕੇ ਗਿਆ ਸੀ।

ਬੀਤੇ ਦਿਨੀਂ ਦੁਪਹਿਰ 2 ਵਜੇ ਸੜਕ ਕੰਢੇ ਬਣੀ ਖਲ ਵਿੱਚੋਂ ਪਾਣੀ ਪੀਣ ਤੋਂ ਬਾਅਦ 10-15 ਮਿੰਟਾਂ ਬਾਅਦ ਹੀ ਵੱਡੀ ਗਿਣਤੀ 'ਚ ਮੱਝਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੁੱਜਰ ਪਰਿਵਾਰ ਦਾ 20 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Crime News: ਸ਼ਰਮਨਾਕ ਕਾਰਾ! ਪਿਓ ਨੇ ਧੀ ਦਾ ਕੀਤਾ ਬਲਾਤਕਾਰ, ਫਿਰ ਭਰਾ ਅਤੇ ਮਾਸੜ ਨੇ ਵੀ ਨਹੀਂ ਛੱਡੀ ਕੋਈ ਕਸਰ

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਗੁੱਜਰ ਭਾਈਚਾਰੇ ਨਾਲ ਸਬੰਧਤ ਮੂਸਾ ਖਾਨ ਪੁੱਤਰ ਅਲਫਦੀਨ ਤੇ ਗਾਮਾ ਖਾਨ ਪੁੱਤਰ ਕਾਸਮ ਖਾਂ ਨੇ ਦੱਸਿਆ ਕਿ ਉਹ ਹਿਮਾਚਲ ਪ੍ਰਦੇਸ਼ ਦੇ ਜੰਮਪਲ ਹਨ ਅਤੇ ਕਰੀਬ 25-30 ਸਾਲਾਂ ਤੋਂ ਪੰਜਾਬ ਅੰਦਰ ਸੰਗਰੂਰ ਜ਼ਿਲੇ ਦੇ ਧੂਰੀ ਨੇੜਲੇ ਪਿੰਡ ਧੂਰਾ ਵਿਖੇ ਆਪਣੇ ਡੇਰੇ ’ਚ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਪਸ਼ੂ ਪਾਲਣ ਦਾ ਕੰਮ ਕਰਦੇ ਹਨ ਤੇ ਦੁੱਧ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ।

ਉਨ੍ਹਾਂ ਦੱਸਿਆ ਕਿ ਉਹ ਆਪਣੇ ਪਸ਼ੂਆਂ ਨੂੰ ਚਰਾਉਣ ਲਈ ਵੱਖ ਵੱਖ ਪਿੰਡਾਂ ’ਚ ਲੈ ਜਾਂਦੇ ਹਨ ਤੇ ਖੁੱਲੀਆਂ ਥਾਵਾਂ 'ਤੇ ਆਪਣੇ ਪਸ਼ੂਆਂ ਨੂੰ ਚਰਾਉਂਦੇ ਹਨ। ਜਿਸ ਦੇ ਚਲਦਿਆਂ ਅੱਜ ਵੀ ਉਹ ਆਪਣੀਆਂ 32 ਦੇ ਕਰੀਬ ਮੱਝਾਂ ਨੂੰ ਲੈ ਕੇ ਪਿੰਡ ਸੰਘਰੇੜੀ ਤੋਂ ਪਿੰਡ ਕਪਿਆਲ ਨੂੰ ਆਉਂਦੀ ਸੜਕ ਉਪਰ ਚਰਾਉਣ ਆਏ ਸਨ। ਇਸ ਦੌਰਾਨ ਦੁਪਹਿਰ ਸਮੇਂ ਮੱਝਾਂ ਨੂੰ ਪਿਆਸ ਲੱਗਣ ’ਤੇ ਉਨ੍ਹਾਂ ਇਥੇ ਸਥਿਤ ਇਕ ਖੇਤ ’ਚ ਇਕ ਮੋਟਰ ਵਾਲੇ ਚੁਵੱਚੇ ’ਚੋਂ ਆਪਣੀਆਂ ਮੱਝਾਂ ਨੂੰ ਜਦੋਂ ਪਾਣੀ ਪਿਲਾਇਆ ਤਾਂ ਦੇਖਦੇ ਹੀ ਦੇਖਦੇ ਉਨ੍ਹਾਂ ਦੀਆਂ ਮੱਝਾਂ ਇਕ-ਇਕ ਕਰਕੇ ਇਥੇ ਜ਼ਮੀਨ ਉਪਰ ਡਿੱਗਣੀਆਂ ਸ਼ੁਰੂ ਹੋ ਗਈਆਂ ਤੇ ਮੱਝਾਂ ਨੇ ਦਮ ਤੋੜ ਦਿੱਤਾ।

ਉਨ੍ਹਾਂ ਦੱਸਿਆ ਕਿ ਇਸ ਘਟਨਾ ’ਚ ਮੂਸਾ ਖਾਨ ਦੀਆਂ 12 ਮੱਝਾਂ ਤੇ ਗਾਮਾ ਖਾਨ ਦੀਆਂ 6 ਮੱਝਾਂ ਨੇ ਦਮ ਤੋੜ ਦਿੱਤਾ ਤੇ ਦੋਵੇ ਵਿਅਕਤੀਆਂ ਦੀਆਂ 7 ਤੋਂ ਵੱਧ ਮੱਝਾਂ ਦੀਆਂ ਹਾਲਤ ਅਜੇ ਕਾਫ਼ੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਇਕ ਮੱਝ ਦੀ ਕੀਮਤ ਲੱਖ ਰੁਪਏ ਤੋਂ ਉਪਰ ਹੈ। ਇਸ ਤਰ੍ਹਾਂ ਉਨ੍ਹਾਂ ਦਾ ਕਈ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਦੋਵੇ ਪੀੜਤਾਂ ਨੇ ਦੱਸਿਆ ਕਿ ਮਾਰਨ ਵਾਲੀਆਂ ਮੱਝਾਂ ’ਚ 8 ਤਾਜੀਆਂ ਸੂਈਆਂ ਹੋਈਆਂ ਸਨ ਤੇ 10 ਕੇ ਕਰੀਬ ਮੱਝਾਂ ਸੂਣ ਵਾਲੀਆ ਸਨ। 

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਹੋਏ ਇਸ ਨੁਕਸਾਨ ਲਈ ਉਨ੍ਹਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ। ਪੀੜਤਾਂ ਨੇ ਸਮਾਜ ਸੇਵੀ ਸੰਸਥਾਵਾਂ ਅੱਗੇ ਵੀ ਗੁਹਾਰ ਲਗਾਈ ਕਿ ਮੱਝਾਂ ਦੇ ਦੁੱਧ ਨਾਲ ਹੀ ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਦੇ ਸਨ ਤੇ ਹੁਣ ਉਨ੍ਹਾਂ ਦਾ ਗੁਜਾਰਾ ਮੁਸ਼ਕਿਲ ਹੋ ਗਿਆ ਹੈ, ਇਸ ਲਈ ਉਨ੍ਹਾਂ ਦੀ ਵੱਧ ਤੋਂ ਵੱਧ ਮੱਦਦ ਕੀਤੀ ਜਾਵੇ। ਇਸ ਘਟਨਾ ਦਾ ਪਤਾ ਚਲਦਿਆਂ ਮੌਕੇ ’ਤੇ ਆਪਣੀ ਪੁਲਸ ਪਾਰਟੀ ਸਮੇਤ ਪਹੁੰਚੇ ਡੀ.ਐੱਸ.ਪੀ ਭਵਾਨੀਗੜ੍ਹ ਗੁਰਦੀਪ ਸਿੰਘ ਦਿਉਲ, ਸਥਾਨਕ ਥਾਣਾ ਮੁਖੀ ਸਬ ਇੰਸਪੈਕਟਰ ਗੁਰਨਾਮ ਸਿੰਘ ਤੇ ਪੁਲਸ ਚੈਕ ਪੋਸਟ ਘਰਾਚੋਂ ਦੇ ਇੰਚਾਰਜ਼ ਸਬ ਇੰਸਪੈਕਟਰ ਸੁਰਜੀਤ ਸਿੰਘ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਸ ਮੌਕੇ ਪਹੁੰਚੇ ਤਹਿਸੀਲਦਾਰ ਭਵਾਨੀਗੜ੍ਹ ਸੁਰਿੰਦਰਪਾਲ ਪੰਨੂ ਤੇ ਗਗਨਦੀਪ ਸਿੰਘ ਵੈਟਨਰੀ ਇੰਸਪੈਕਟਰ ਘਰਾਚੋਂ ਨੇ ਕਿਹਾ ਕਿ ਮ੍ਰਿਤਕ ਮੱਝਾਂ ਨੂੰ ਇਕੱਠੀਆਂ ਕਰਕੇ ਸਵੇਰੇ ਇਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੱਝਾਂ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਚੱਲੇਗਾ। ਉਨ੍ਹਾਂ ਸ਼ੱਕ ਜਾਹਿਰ ਕੀਤਾ ਕਿ ਚੁਬੱਚੇ ਦਾ ਪਾਣੀ ਜ਼ਹਿਰੀਲਾ ਹੋ ਸਕਦਾ ਹੈ। ਜਿਸ ਦੀ ਵੀ ਜਾਂਚ ਕੀਤੀ ਜਾਵੇਗੀ।

ਟਾਪ ਹੈਡਲਾਈਨ

ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
Embed widget