Panchyat Election: ਸਰਪੰਚੀ ਦੀ ਨਾਮਜ਼ਦਗੀ ਹੋਈ ਰੱਦ ਤਾਂ ਪਾਣੀ ਦੀ ਟੈਂਕੀ 'ਤੇ ਪੈਟਰੋਲ ਲੈ ਕੇ ਚੜ੍ਹਿਆ ਉਮੀਦਵਾਰ, ਕਿਹਾ-ਚੋਣ ਲੜਣ ਦੀ ਦਿੱਤੀ ਜਾਵੇ ਇਜਾਜ਼ਤ ਨਹੀਂ ਤਾਂ...
ਨਿਰੰਜਨ ਸਿੰਘ ਨੇ ਦੱਸਿਆ ਕਿ ਉਸ ਨੇ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਨੇ ਸਰਪੰਚੀ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਵਿਰੋਧੀ ਉਮੀਦਵਾਰ ਦੇ ਸਿਆਸੀ ਪ੍ਰਭਾਵ ਕਾਰਨ ਸ਼ਹਿਣਾ ਬਲਾਕ ਦੇ ਰਿਟਰਨਿੰਗ ਅਫ਼ਸਰ ਤੇ ਹੋਰ ਅਧਿਕਾਰੀਆਂ ਵੱਲੋਂ ਉਸ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ।
Panchyat Election: ਬਰਨਾਲਾ ਵਿੱਚ ਇੱਕ ਸਰਪੰਚ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਿਆ। ਇਹ ਮਾਮਲਾ ਸ਼ਹਿਣਾ ਬਲਾਕ ਦੇ ਪਿੰਡ ਚੀਮਾ ਦਾ ਹੈ, ਜਿੱਥੇ ਸਰਪੰਚ ਉਮੀਦਵਾਰ ਨਿਰੰਜਣ ਸਿੰਘ ਟੈਂਕੀ 'ਤੇ ਚੜ੍ਹਿਆ ਹੋਇਆ ਹੈ। ਇਸ ਦੇ ਸਮਰਥਕ ਟੈਂਕੀ ਥੱਲੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।
ਪ੍ਰਦਰਸ਼ਨਕਾਰੀ ਨਿਰੰਜਨ ਸਿੰਘ ਨੇ ਦੱਸਿਆ ਕਿ ਉਸ ਨੇ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਨੇ ਸਰਪੰਚੀ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਵਿਰੋਧੀ ਉਮੀਦਵਾਰ ਦੇ ਸਿਆਸੀ ਪ੍ਰਭਾਵ ਕਾਰਨ ਸ਼ਹਿਣਾ ਬਲਾਕ ਦੇ ਰਿਟਰਨਿੰਗ ਅਫ਼ਸਰ ਤੇ ਹੋਰ ਅਧਿਕਾਰੀਆਂ ਵੱਲੋਂ ਉਸ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਾਮਜ਼ਦਗੀ ਰੱਦ ਕਰਵਾਉਣ ਲਈ ਉਨ੍ਹਾਂ ’ਤੇ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ਲਾਏ ਜਾ ਰਹੇ ਹਨ, ਜੋ ਕਿ ਗ਼ਲਤ ਹੈ। ਉਨ੍ਹਾਂ ਨੇ ਇਸ ਸਬੰਧੀ ਰਸਮੀ ਹਲਫ਼ਨਾਮਾ ਦਾਇਰ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੇ ਰੱਦ ਕੀਤੇ ਨਾਮਜ਼ਦਗੀ ਪੱਤਰ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਜਾਵੇ। ਉਹ ਇਨਸਾਫ਼ ਮਿਲਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ।
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਸਰਪੰਚ ਦੇ ਅਹੁਦਿਆਂ ਲਈ 52,000 ਤੋਂ ਵੱਧ ਨਾਮਜ਼ਦਗੀਆਂ ਤੇ ਪੰਚ ਲਈ 1.66 ਲੱਖ ਤੋਂ ਵੱਧ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਸੂਬੇ ਦੀਆਂ 13,229 ਗ੍ਰਾਮ ਪੰਚਾਇਤਾਂ ਲਈ 15 ਅਕਤੂਬਰ ਨੂੰ ਚੋਣਾਂ ਹੋਣੀਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਬਿਆਨ ਅਨੁਸਾਰ, ‘ਗ੍ਰਾਮ ਪੰਚਾਇਤ ਚੋਣਾਂ ਵਿੱਚ ਸਰਪੰਚਾਂ ਲਈ ਕੁੱਲ 52,825 ਤੇ ਪੰਚਾਂ ਲਈ 1,66,338 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਨਾਮਜ਼ਦਗੀ ਵਾਪਸ ਲੈਣ ਦੀ ਆਖ਼ਰੀ ਮਿਤੀ 7 ਅਕਤੂਬਰ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।