Barnala News : ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਨੇੜੇ ਕਾਰ ਚਾਲਕ ਨੇ ਸਕੂਟੀ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਇਹ ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪਤੀ-ਪਤਨੀ ਦੇ ਰਿਸ਼ਤੇਦਾਰਾਂ ਰਣ ਸਿੰਘ, ਪਰਮਿੰਦਰ ਸਿੰਘ, ਜਗਦੇਵ ਸਿੰਘ ਨੇ ਦੱਸਿਆ ਕਿ ਦੋਵੇਂ ਪਤੀ-ਪਤਨੀ ਆਪਣੀ ਬੇਟੀ ਨੂੰ ਸਕੂਲ ਛੱਡਣ ਜਾ ਰਹੇ ਸਨ। ਇਸ ਦੌਰਾਨ ਪਿੱਛੇ ਉਨ੍ਹਾਂ ਨੂੰ ਇਕ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਰਿਸ਼ਤੇਦਾਰ ਪਤੀ ਪਤਨੀ ਦੀ ਮੌਤ ਹੋ ਗਈ। 



 

ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਪਤੀ ਪਤਨੀ ਆਪਣੇ ਪਿੱਛੇ 3 ਬੱਚੇ ਛੱਡ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਾ ਕਰਕੇ ਵਾਹਨ ਚਲਾਉਣ ਵਾਲਿਆਂ ਖਿਲਾਫ ਪੁਲਸ ਸਖਤ ਕਾਰਵਾਈ ਕਰੇ, ਉਥੇ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਪਤੀ-ਪਤਨੀ ਦੇ ਬੱਚਿਆਂ ਦੇ ਪਾਲਣ-ਪੋਸ਼ਣ ਲਈ ਆਰਥਿਕ ਮਦਦ ਕੀਤੀ ਜਾਵੇ।

ਇਸ ਪੂਰੇ ਮਾਮਲੇ 'ਤੇ ਜਾਂਚ ਅਧਿਕਾਰੀ ਦੇਸ਼ਰਾਜ ਨੇ ਦੱਸਿਆ ਕਿ ਮ੍ਰਿਤਕ ਪਤੀ-ਪਤਨੀ ਆਪਣੀ ਬੇਟੀ ਨੂੰ ਸਕੂਲ ਛੱਡਣ ਜਾ ਰਹੇ ਸਨ ਤਾਂ ਪਿੱਛੇ ਤੋਂ ਇਕ ਕਾਰ ਚਾਲਕ ਨੇ ਸਕੂਟੀ ਨੂੰ ਟੱਕਰ ਮਾਰ ਦਿੱਤੀ, ਜਿਸ 'ਚ ਪਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਪਤਨੀ ਦੀ ਲੁਧਿਆਣਾ ਦੇ ਹਸਪਤਾਲ 'ਚ ਮੌਤ ਹੋ ਗਈ ਸੀ, ਜਿੱਥੇ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

 


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।