Sangrur News: (ਅਨਿਲ ਜੈਨ) ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਿਟੀ ਡਾ. ਵਿਨੀਤ ਕੁਮਾਰ ਵੱਲੋਂ ‘ਸੇਫ਼ ਸਕੂਲ ਵਾਹਨ’ ਪਾਲਿਸੀ ਤੇ ਜ਼ਿਲ੍ਹਾ ਸੜਕ ਸੁਰੱਖਿਆ ਤਹਿਤ ਧੂਰੀ ਵਿਖੇ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ਼ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ ਤਿੰਨ ਸਕੂਲੀ ਵਾਹਨਾਂ ਤੇ ਸੜਕ ਸੁਰੱਖਿਆ ਨਿਯਮਾਂ ਦੀ ਅਣਦੇਖੀ ਕਰਨ 'ਤੇ ਵੱਖਰੇ ਤੌਰ ’ਤੇ ਤਿੰਨ ਹੋਰ ਚਲਾਨ ਕੀਤੇ ਗਏ।
ਇਸ ਮੌਕੇ ਆਰਟੀਏ ਡਾ. ਵਿਨੀਤ ਕੁਮਾਰ ਨੇ ਦੱਸਿਆ ਕਿ ਆਵਾਜਾਈ ਨਿਯਮਾਂ ਨੂੰ ਪਾਰਦਰਸ਼ੀ ਬਣਾਉਣ ਲਈ ਸਮੇਂ-ਸਮੇਂ ’ਤੇ ਵਾਹਨਾਂ ਦੇ ਦਸਤਾਵੇਜ਼ਾਂ, ਡਰਾਈਵਰ ਤੇ ਬੱਸ ਕੰਡਕਟਰਾਂ ਦੇ ਲਾਇੰਸਸ ਦੀ ਅਚਨਚੇਤ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਵੀ ਵਾਹਨ ਚਾਲਕ ਆਵਾਜਾਈ ਨਿਯਮਾਂ ਦੀ ਉਲੰਘਣਾ ਨਾ ਕਰੇ। ਜਾਂਚ ਦੌਰਾਨ ਉਨਾਂ ਸਮੂਹ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਭਵਿੱਖ ਵਿੱਚ ਸਾਰੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਡਾ. ਵਿਨੀਤ ਕੁਮਾਰ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਸੀ ਦੇ ਤਹਿਤ ਲਗਾਤਾਰ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਤੇ 15 ਸਾਲ ਤੋਂ ਪੁਰਾਣੇ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ। ਉਨ੍ਹਾਂ ਬੱਸਾਂ, ਕਾਰਾਂ ਟਰੱਕ ਉਪਰੇਟਰਾਂ ਦੇ ਮਾਲਕਾਂ ਨੂੰ ਆਪਣੇ ਵਾਹਨਾਂ ਦੇ ਦਸਤਾਵੇਜ਼ ਪੂਰੇ ਰੱਖਣ ਦੀ ਅਪੀਲ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab News: ਇਟਲੀ ਗਏ 6 ਨੌਜਵਾਨਾਂ ਦਾ ਕੋਈ ਪਤਾ ਨਹੀਂ, ਪੁੱਤਰਾਂ ਦੀਆਂ ਆਵਾਜ਼ਾਂ ਸੁਣਨ ਨੂੰ ਤਰਸ ਰਹੇ ਪਰਿਵਾਰ