ਪੜਚੋਲ ਕਰੋ
Advertisement
Sangrur News : ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੰਗਰੂਰ ’ਚ ਕੀਤੀ ਗਈ ਸਕੂਲੀ ਵਾਹਨਾਂ ਦੀ ਚੈਕਿੰਗ
Sangrur News : ਸਕੂਲੀ ਬੱਸਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ’ਤੇ ਉਪ ਮੰਡਲ ਮੈਜਿਸਟਰੇਟ, ਸੰਗਰੂਰ ਨਵਰੀਤ ਕੌਰ ਸੇਖੋਂ
Sangrur News : ਸਕੂਲੀ ਬੱਸਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ’ਤੇ ਉਪ ਮੰਡਲ ਮੈਜਿਸਟਰੇਟ, ਸੰਗਰੂਰ ਨਵਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਗਠਿਤ ਟੀਮ ਵੱਲੋਂ ਸੰਗਰੂਰ ਸ਼ਹਿਰ ’ਚ ਸੇਫ ਸਕੂਲ ਵਾਹਨ ਪਾਲਿਸੀ ਦੇ ਤਹਿਤ ਸਕੂਲੀ ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਟੀਮ ਵੱਲੋਂ ਸ਼ਹਿਰ ਦੇ 8 ਸਕੂਲਾਂ ਦਾ ਦੌਰਾ ਕੀਤਾ ਗਿਆ ਅਤੇ ‘ਸੇਫ਼ ਸਕੂਲ ਵਾਹਨ ਪਾਲਿਸੀ’ ਤਹਿਤ ਵਿਦਿਆਰਥੀਆਂ ਦੀ ਆਵਾਜਾਈ ਲਈ ਵਰਤੀਆਂ ਜਾਣ ਵਾਲੀਆਂ ਬੱਸਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰਖਦੇ ਹੋਏ ਸਕੂਲੀ ਬੱਸਾਂ ਵਿੱਚ ਸੀਸੀਟੀਵੀ ਕੈਮਰੇ, ਸਪੀਡ ਗਵਰਨਰ, ਗੱਡੀ ਦਾ ਫਿਟਨੈਸ ਆਦਿ ਅਤੇ ਡਰਾਇਵਰਾਂ ਤੇ ਸਹਾਇਕਾਂ ਦੇ ਲਾਇਸੰਸ ਅਤੇ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਚੈੱਕ ਕੀਤੇ ਗਏ। ਉਨ੍ਹਾਂ ਕਿਹਾ ਕਿ ਕਈ ਸਕੂਲਾਂ ਦੀਆਂ ਬੱਸਾਂ ਵਿੱਚ ਸੁਰੱਖਿਆ ਮਾਪਦੰਡਾਂ ਵਿੱਚ ਕਮੀਆਂ ਪਾਈਆਂ ਗਈਆ ਅਤੇ ਸਕੂਲ ਪ੍ਰਬੰਧਨ ਖਿਲਾਫ ਸਖਤ ਕਦਮ ਚੁੱਕੇ ਗਏ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਨੀਤ ਕੌਰ ਤੂਰ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਜ਼ਰੂਰੀ ਮੰਨਦੇ ਹੋਏ ਆਉਣ ਵਾਲੇ ਸਮੇਂ ’ਚ ਸਾਰੇ ਜ਼ਿਲ੍ਹੇ ਵਿੱਚ ਅਜਿਹੀਆਂ ਚੈਕਿੰਗਾਂ ਕੀਤੀਆਂ ਜਾਣਗੀਆ ਅਤੇ ਕਮੀਆਂ ਪਾਉਣ ਦੀ ਸੂਰਤ ਵਿੱਚ ਸਕੂਲਾਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਬਾਰਸ਼ ਤੇ ਗੜੇਮਾਰੀ ਕਾਰਨ ਨੁਕਸਾਨ ਦੇ ਮੁਆਵਜ਼ੇ ਸਬੰਧੀ ਬਦਲਾਅ, ਸੀਐਮ ਮਾਨ ਵੱਲੋਂ ਹਰ ਨੁਕਸਾਨ ਦੀ ਭਰਪਾਈ ਦਾ ਐਲਾਨ
ਇਸ ਚੈਕਿੰਗ ਦੌਰਾਨ ਟਰੈਫਿਕ ਇੰਚਾਰਜ ਐਸ.ਆਈ. ਜਸਵਿੰਦਰ ਸਿੰਘ, ਏ.ਐਸ.ਆਈ. ਸਰਵਣ ਸਿੰਘ, ਏ.ਐਸ.ਆਈ. ਅਵੀਨਾਸ਼ ਸਿੰਘ, ਏ.ਐਸ.ਆਈ. ਬਲਵਿੰਦਰ ਸਿੰਘ, ਆਰ.ਟੀ.ਏ. ਦਫ਼ਤਰ ਤੋਂ ਵਰਿੰਦਰ ਸਿੰਘ, ਸਿੱਖਿਆ ਵਿਭਾਗ ਤੋਂ ਇੰਦਰਜੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਹਰਜੀਤ ਕੌਰ ਅਤੇ ਨਿਰਮਲ ਕੌਰ ਮੌਜੂਦ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement