Sangrur News:  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਖੇਡ ਤੇ ਭਲਾਈ ਕਲੱਬਾਂ ਦੇ ਨੌਜਵਾਨ ਅਹੁਦੇਦਾਰਾਂ ਨੂੰ 30-30 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੰਡਣ ਮੌਕੇ ਕੀਤਾ। 
 
ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਣ ‘ਚ ਅਹਿਮ ਯੋਗਦਾਨ ਪਾਉਂਦੀਆਂ ਹਨ ਉੱਥੇ ਹੀ ਨੌਜਵਾਨਾਂ ਦੀ ਊਰਜਾ ਨੂੰ ਸਹੀ ਢੰਗ ਨਾਲ ਵਰਤਣ ਦਾ ਵੀ ਚੰਗਾ ਜ਼ਰੀਆ ਹਨ। ਉਨ੍ਹਾਂ ਦੱਸਿਆ ਕਿ ਅੱਜ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਢੱਡਰੀਆਂ, ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਸਾਹੋਕੇ, ਸਰਾਓ ਸਪੋਰਟਸ ਕਲੱਬ ਕੁਲਾਰ ਖੁਰਦ, ਨਰੈਣ ਸ਼ਰਮਾ ਮੈਮੋਰੀਅਲ ਵਾਲੀਬਾਲ ਕਲੱਬ ਮਸਤੂਆਣਾ ਸਾਹਿਬ ਤੇ ਨੌਜਵਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਝਾੜੋਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਵੀ ਨੌਜਵਾਨਾਂ ਨੂੰ ਕੁਰਾਹੇ ਪੈਣ ਤੋਂ ਬਚਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਅਜਿਹੇ ਉਪਰਾਲੇ ਬਾਦਸਤੂਰ ਜਾਰੀ ਰੱਖੇ ਜਾਣਗੇ। 
 
ਦੱਸ ਦਈਏ ਕਿ ਇਸ ਮੌਕੇ ਬਲਾਕ ਪ੍ਰਧਾਨ ਸੁੱਖ ਸਾਹੋਕੇ, ਸੀਨੀਅਰ ਆਗੂ ਹਰਪਾਲ ਸਿੰਘ ਬਡਰੁੱਖਾਂ, ਕਾਲਾ ਬਡਰੁੱਖਾਂ, ਕਰਮ ਸਿੰਘ ਬਰਾੜ, ਐਮ.ਸੀ. ਗੁਰਮੀਤ ਸਿੰਘ ਫੌਜੀ, ਐਮ.ਸੀ. ਗੁਰਮੀਤ ਸਿੰਘ ਲੱਲੀ,ਜਗਸੀਰ ਸਿੰਘ ਜੱਗਾ ਝਾੜੋਂ, ਗੁਰਪ੍ਰੀਤ ਸਿੰਘ ਗੋਪੀ ਢੱਡਰੀਆਂ, ਦਵਿੰਦਰ ਸਿੰਘ, ਮਨਜੀਤ ਸਿੰਘ ਢੱਡਰੀਆਂ, ਜਸਵੀਰ ਸਿੰਘ ਸਾਹੋਕੇ, ਸੀਪੂ ਕੁਲਾਰ ਖ਼ੁਰਦ, ਕਾਲਾ ਕੁਲਾਰ ਖ਼ੁਰਦ ਅਤੇ ਹੋਰ ਪਤਵੰਤੇ ਹਾਜ਼ਰ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :