Sangrur liquor case: ਦਿੱਲੀ ਤੋਂ ਵਿਹਲੇ ਹੋ ਕੇ CM ਮਾਨ ਨੇ ਲਈ ਪੀੜਤਾਂ ਦੀ ਸਾਰ ! ਕਿਹਾ-ਇਹ ਮੌਤਾਂ ਨਹੀਂ ਕਤਲ, ਕਿਸੇ ਨੂੰ ਬਖ਼ਸ਼ਾਗੇ ਨਹੀਂ
ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀ ਕੋਈ ਵੀ ਹੋਵੇ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਦੇ ਖ਼ਿਲਾਫ਼ 302 ਦਾ ਮੁਕੱਦਮਾ ਦਰਜ ਕੀਤਾ ਜਾਵੇਗਾ ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਜ਼ਹਿਰ ਦੇਖ ਕੇ ਕਿਸੇ ਨੂੰ ਮਾਰਨਾ ਸਿੱਧੀ ਮੌਤ ਦੀ ਸਜ਼ਾ ਹੈ। ਅਸੀਂ 302 ਤਹਿਤ ਕੇਸ ਦਰਜ ਕਰ ਲਿਆ ਹੈ।
Sangrur liquor case: ਪੰਜਾਬ ਵਿੱਚ ਪਿਛਲੇ ਚਾਰ ਦਿਨਾਂ ਤੋਂ ਜ਼ਹਿਰੀਲੀ ਸ਼ਰਾਬ ਨੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਲਈ ਸੰਗਰੂਰ ਪੁੱਜੇ ਹਨ। ਇਸ ਦੌਰਾਨ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਨੇ ਕਿਹਾ, ਪਿਛਲੇ ਦਿਨੀਂ ਸੰਗਰੂਰ ਜ਼ਿਲ੍ਹੇ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਮੌਤਾਂ ਹੋਈਆਂ ਸੀ,ਅੱਜ ਮੌਕੇ 'ਤੇ ਜਾਕੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਹਰ ਸਮੇਂ ਇਹਨਾਂ ਪਰਿਵਾਰਾਂ ਦੀ ਮਦਦ ਦਾ ਭਰੋਸਾ ਦਿੱਤਾ. ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ...ਇਹ ਮੌਤਾਂ ਨਹੀਂ ਕਤਲ ਨੇ...ਕਾਨੂੰਨ ਮੁਤਾਬਕ ਸਖਤ ਸਜ਼ਾ ਦਿੱਤੀ ਜਾਵੇਗੀ ..
ਪਿਛਲੇ ਦਿਨੀਂ ਸੰਗਰੂਰ ਜ਼ਿਲ੍ਹੇ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਮੌਤਾਂ ਹੋਈਆਂ ਸੀ...ਅੱਜ ਮੌਕੇ 'ਤੇ ਜਾਕੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਹਰ ਸਮੇਂ ਇਹਨਾਂ ਪਰਿਵਾਰਾਂ ਦੀ ਮਦਦ ਦਾ ਭਰੋਸਾ ਦਿੱਤਾ...
— Bhagwant Mann (@BhagwantMann) March 24, 2024
ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ...ਇਹ ਮੌਤਾਂ ਨਹੀਂ ਕਤਲ ਨੇ...ਕਾਨੂੰਨ ਮੁਤਾਬਕ ਸਖਤ ਸਜ਼ਾ… pic.twitter.com/6r1y2LayGm
ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀ ਕੋਈ ਵੀ ਹੋਵੇ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਦੇ ਖ਼ਿਲਾਫ਼ 302 ਦਾ ਮੁਕੱਦਮਾ ਦਰਜ ਕੀਤਾ ਜਾਵੇਗਾ ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਜ਼ਹਿਰ ਦੇਖ ਕੇ ਕਿਸੇ ਨੂੰ ਮਾਰਨਾ ਸਿੱਧੀ ਮੌਤ ਦੀ ਸਜ਼ਾ ਹੈ। ਅਸੀਂ 302 ਤਹਿਤ ਕੇਸ ਦਰਜ ਕਰ ਲਿਆ ਹੈ। ਜ਼ਿਕਰ ਕਰ ਦਈਏ ਕਿ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਗ੍ਰਹਿ ਜ਼ਿਲ੍ਹਾ ਹੈ। ਇਸ ਤੋਂ ਇਲਾਵਾ ਦੋ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੀ ਇੱਥੋਂ ਆਉਂਦੇ ਹਨ।
ਪੰਜਾਬ ਪੁਲਿਸ ਨੇ ਬਣਾਈ ਉੱਚ ਪੱਧਰੀ ਕਮੇਟੀ
ਦੱਸ ਦਈਏ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾ ਦਿੱਤੀ ਹੈ। ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਢਿੱਲੋਂ ਆਈਪੀਐਸ ਦੀ ਅਗਵਾਈ ਵਿੱਚ ਚਾਰ ਮੈਂਬਰੀ ਐਸਆਈਟੀ, ਜਿਸ ਵਿੱਚ ਡੀਆਈਜੀ ਪਟਿਆਲਾ ਰੇਂਜ ਹਰਚਰਨ ਭੁੱਲਰ ਆਈਪੀਐਸ, ਐਸਐਸਪੀ ਸੰਗਰੂਰ ਸਰਤਾਜ ਚਾਹਲ ਆਈਪੀਐਸ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਸ਼ਾਮਲ ਹਨ।
ਪਿੰਡ ਵਾਸੀਆਂ ਨੇ ਕੀ ਕਿਹਾ ?
ਟਿੱਬੀ ਰਵਿਦਾਸਪੁਰਾ ਕਲੋਨੀ ਦੇ ਲੋਕਾਂ ਨੇ ਦੱਸਿਆ ਕਿ ਇੱਥੇ ਸ਼ਰਾਬ ਦਾ ਕਾਰੋਬਾਰ ਸ਼ਰੇਆਮ ਚੱਲਦਾ ਹੈ। ਲੋਕਾਂ ਨੂੰ ਸਸਤੀ ਤੇ ਮੁਫ਼ਤ ਦੀ ਸ਼ਰਾਬ ਦਾ ਲਾਲਚ ਦੇ ਕੇ ਮਾਰਿਆ ਜਾ ਰਿਹਾ ਹੈ। ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਚਾਰ ਦਿਨਾਂ ਵਿੱਚ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।