Sangrur News:  ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਨਾਲ ਮੌਜੂਦ ਰਹੇ।






ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਦੀ ਸ਼ੁਰੂਆਤ ਮੌਕੇ ਸ਼ਰਧਾਲੂਆਂ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਰਵਾਨਾ ਕਰ ਰਹੇ ਹਾਂ..  ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਹਰੀ ਝੰਡੀ ਦਿਖਾ ਰਵਾਨਾ ਕੀਤਾ






ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੇ ਪਵਿੱਤਰ ਦਿਨ ਲੋਕ ਕੋਈ ਨਾ ਕੋਈ ਆਪਣੇ ਨਵੇਂ ਕੰਮ ਦੀ ਸ਼ੁਰੂਆਤ ਕਰਦੇ ਹਨ। ਅਸੀਂ ਵੀ ਇਸ ਪੁੰਨ ਦਾ ਕੰਮ ਕਰਨ ਲਈ ਅੱਜ ਦਾ ਹੀ ਸ਼ੁੱਭ ਦਿਨ ਚੁਣਿਆ ਹੈ। ਤੀਰਥ ਯਾਤਰਾ ਯੋਜਨਾ ਦੀ ਪਹਿਲੀ ਰੇਲਗੱਡੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਵੇਗੀ। ਤੀਰਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਹਰ ਤਰ੍ਹਾਂ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।