Sangrur News : ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਵੱਲੋਂ ਅੱਜ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੀ ਹਾਜ਼ਰ ਸਨ। ਇਸ ਕੇਂਦਰ ’ਚ ਨਾਗਰਿਕ ਪ੍ਰਸ਼ਾਸਨਿਕ ਸੇਵਾਵਾਂ ਸਬੰਧੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ’ਤੇ ਕੀਤੀ ਜਾ ਰਹੀ ਕਾਰਵਾਈ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣਗੇ।
ਇਹ ਵੀ ਪੜ੍ਹੋ : ਵਿਅਕਤੀ ਨੇ ਆਪਣੀ ਅਸਲੀ ਭੈਣ ਨਾਲ ਕਰਵਾਇਆ ਵਿਆਹ, ਦਿੱਤਾ ਦੋ ਬੱਚਿਆਂ ਨੂੰ ਜਨਮ, 6 ਸਾਲ ਬਾਅਦ ਸਾਹਮਣੇ ਆਇਆ ਅਜੀਬ ਸੱਚ!
ਇਸ ਕੇਂਦਰ ਦਾ ਉਦਘਾਟਨ ਕਰਨ ਤੋਂ ਬਾਅਦ ਮੁੱਖ ਸਕੱਤਰ ਵੀ.ਕੇ. ਜੰਜੂਆ ਵੱਲੋਂ ਇਸਦਾ ਬੜੀ ਹੀ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ਅਤੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੇ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ। ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਕਪਿਲ ਸ਼ਰਮਾ ਆਪਣੇ ਸ਼ੋਅ 'ਤੇ ਲੜਕੀਆਂ ਨਾਲ ਇੰਜ ਕਰਦੇ ਹਨ ਫਲਰਟ, ਵੀਡੀਓ ਦੇਖ ਨਹੀਂ ਰੁਕੇਗਾ ਹਾਸਾ
ਉਨ੍ਹਾਂ ਕਿਹਾ ਕਿ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਹੁਣ ਨਾਗਰਿਕਾਂ ਨੂੰ ਪ੍ਰਸ਼ਾਸਨਿਕਾਂ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਮੁਸ਼ਕਿਲ ਤੋਂ ਮਿਲਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਵੱਲੋਂ ਕਿਸੇ ਵੀ ਪ੍ਰਕਾਰ ਦੀ ਪ੍ਰਸ਼ਾਸਨਿਕ ਸੇਵਾ ਸਬੰਧੀ ਕੀਤੀਆਂ ਜਾਣ ਵਾਲੀਆਂ ਸ਼ਿਕਾਇਤਾਂ ਨੂੰ ਵੀ ਕਾਨੂੰਨ ਅਨੁਸਾਰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ ਅਤੇ ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ ਹਾਜ਼ਰ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।