Sangrur News: ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸ ਮੌਕੇ ਉਨ੍ਹਾਂ ਦੀ ਪੁਲਿਸ ਨਾਲ ਜ਼ਬਰਦਸਤ ਧੱਕਾਮੁੱਕੀ ਹੈ ਜਿਸ ਵਿੱਚ ਇੱਕ ਪ੍ਰਦਰਸ਼ਨਕਕਾਰੀ ਦੇ ਜ਼ਖ਼ਮੀ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਸੀਂ ਤਕਰੀਬਨ ਦੋ ਸਾਲ ਤੋਂ ਆਪਣੀਆਂ ਮੰਗਾਂ ਪ੍ਰਤੀ ਧਰਨੇ ਲਾ ਰਹੇ ਹਨ ਤੇ ਪ੍ਰਸ਼ਾਸਨ ਨਾਲ ਕਈ ਮੀਟਿੰਗਾਂ ਵੀ ਹੋਈਆਂ ਹਨ ਪਰ ਕੋਈ ਹੱਲ ਨਹੀਂ ਨਿਕਲਿਆ ਜਿਸ ਕਰਕੇ ਉਨ੍ਹਾਂ ਵੱਲੋਂ ਮੁੜ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ।


ਕੀ ਨੇ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ?


ਦੱਸ ਦਈਏ ਕਿ ਇਨ੍ਹਾਂ ਵੱਲੋਂ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਸਾਰੀਆਂ ਭਰਤੀਆਂ ਉੱਪਰ ਉਮਰ ਹੱਦ ਛੋਟ ਦੇਣ,ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55  ਪ੍ਰਤੀਸ਼ਤ ਸ਼ਰਤ ਰੱਦ ਕਰਵਾਉਣ,ਸਾਰੇ ਵਿਸ਼ਿਆਂ ਦੀਆਂ ਅਸਾਮੀਆਂ ਵੱਡੀ ਗਿਣਤੀ ਵਿੱਚ ਜਾਰੀ ਕਰਵਾਉਣ,ਆਰਟ ਐਂਡ ਕਰਾਫਟ ਦੀਆਂ 250 ਅਸਾਮੀਆਂ ਦਾ ਪੇਪਰ ਕਰਵਾਉਣ ,ਮਲਟੀ ਪਰਪਜ਼ ਹੈਲਥ ਵਰਕਰ ਦੀਆਂ ਪ੍ਰਵਾਨਤ 270 ਅਸਾਮੀਆਂ ਉੱਤੇ ਉਮਰ ਹੱਦ ਛੋਟ ਦੇ ਕੇ ਭਰਤੀ ਕਰਵਾਉਣ ਅਤੇ ਲੈਕਚਰਾਰ ਦੀ  ਭਰਤੀ ਦੀ ਮੰਗ ਨੂੰ ਲੈਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।


ਸ਼ੁਭਕਰਨ ਦੀ ਸ਼ਹਾਦਤ ਸਿਸਟਮ ਖ਼ਿਲਾਫ਼ ਲਾਸਾਨੀ ਕੁਰਬਾਨੀ


ਇਸ ਮੌਕੇ ਬੇਰੁਜ਼ਗਾਰ ਆਗੂਆਂ ਨੇ ਕਿਸਾਨਾਂ ਉੱਤੇ ਜ਼ਬਰ ਕਰਨ ਪਿੱਛੇ ਸੂਬਾ ਅਤੇ ਕੇਂਦਰ ਸਰਕਾਰ ਨੂੰ ਦੋਸ਼ੀ ਠਹਿਰਾਇਆ। ਉਨ੍ਹਾਂ ਸ਼ੁਭਕਰਨ ਦੀ ਸ਼ਹਾਦਤ ਨੂੰ ਸਿਸਟਮ ਖ਼ਿਲਾਫ਼ ਲਾਸਾਨੀ ਕੁਰਬਾਨੀ ਆਖਿਆ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਬੇਰੁਜ਼ਗਾਰੀ ਤੋ ਝੰਬੇ ਬੇਰੁਜ਼ਗਾਰ ਖੁਦਕੁਸ਼ੀਆ ਕਰ ਰਹੇ ਹਨ। ਸਰਕਾਰ ਰੁਜ਼ਗਾਰ ਦੇਣ ਤੋ ਹੱਥ ਪਿੱਛੇ ਖਿੱਚ ਰਹੀ ਹੈ। ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਦੋ ਸਾਲ ਵਿੱਚ ਇੱਕ ਵੀ ਇਸ਼ਤਿਹਾਰ ਜਾਰੀ ਨਹੀਂ ਕੀਤਾ ਗਿਆ। ਉੱਧਰ ਕੇਂਦਰ ਸਰਕਾਰ ਸਾਲਾਨਾ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਭੁੱਲ ਚੁੱਕੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।