(Source: ECI/ABP News/ABP Majha)
Bhagwant Mann: ਅਧਿਆਪਕ ਦਿਵਸ ਮੌਕੇ ਅਧਿਆਪਕਾਂ 'ਤੇ ਡੰਡਾ! ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਝੜਪ
5994 ਬੇਰੁਜ਼ਗਾਰ ਅਧਿਆਪਕ ਆਪਣੀ ਜੁਆਇਨਿੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੇਪਰ ਤੇ ਸਾਰੀਆਂ ਕਾਗਜ਼ੀ ਕਾਰਵਾਈਆਂ ਪੂਰੀਆਂ ਹੋ ਚੁੱਕੀਆਂ ਹਨ ਪਰ ਸਰਕਾਰ ਸਾਨੂੰ ਜੁਆਇਨ ਨਹੀਂ ਕਰਵਾ ਰਹੀ।
Sangrur Big Breaking: ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਨੇੜੇ ਅਧਿਆਪਕਾਂ ਦੀ ਪੁਲਿਸ ਨਾਲ ਝੜਪ ਹੋਈ ਹੈ। ਈਟੀਟੀ 5994 ਅਧਿਆਪਕ ਯੂਨੀਅਨ ਵੱਲੋਂ ਮੁੱਖ ਮੰਤਰੀ ਨਿਵਾਸ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ।
ਅੱਜ ਅਧਿਆਪਕ ਦਿਵਸ ਮੌਕੇ ਪੰਜਾਬ ਭਰ ਦੇ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ। 5994 ਬੇਰੁਜ਼ਗਾਰ ਅਧਿਆਪਕ ਆਪਣੀ ਜੁਆਇਨਿੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੇਪਰ ਤੇ ਸਾਰੀਆਂ ਕਾਗਜ਼ੀ ਕਾਰਵਾਈਆਂ ਪੂਰੀਆਂ ਹੋ ਚੁੱਕੀਆਂ ਹਨ ਪਰ ਸਰਕਾਰ ਸਾਨੂੰ ਜੁਆਇਨ ਨਹੀਂ ਕਰਵਾ ਰਹੀ।
ਮੁੱਖ ਮੰਤਰੀ ਮਾਨ ਨੇ ਅਧਿਆਪਕ ਦਿਵਸ ਮੌਕੇ ਦਿੱਤੀਆਂ ਵਧਾਈਆਂ
ਇਸ ਤੋਂ ਪਹਿਲਾਂ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਦੇਸ਼ ਭਰ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਦੀ ਗੱਲ ਵੀ ਦੁਹਰਾਈ। ਸੀਐਮ ਮੈਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਰਕਿਨਾਰ ਕੀਤੇ ਗਏ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਲਈ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆ ਕਿਹਾ ਕਿ ਅਧਿਆਪਕ ਮਾਪਿਆਂ ਤੋਂ ਬਾਅਦ ਕਿਸੇ ਵੀ ਵਿਅਕਤੀ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਮੰਨੇ ਗਏ ਹਨ…ਅੱਜ ਅਧਿਆਪਕ ਦਿਵਸ ਮੌਕੇ ਦੇਸ਼ ਸਮੇਤ ਪੰਜਾਬ ਦੇ ਸਾਰੇ ਮਿਹਨਤੀ ਅਧਿਆਪਕਾਂ ਨੂੰ ਦਿਲੋਂ ਮੁਬਾਰਕਬਾਦ ਦਿੰਦਾ ਹਾਂ…ਨਾਲ ਹੀ ਤੁਹਾਡੀ ਸਭ ਦੀ ਤੰਦਰੁਸਤੀ ਤੇ ਸਲਾਮਤੀ ਦੀ ਕਾਮਨਾ ਕਰਦਾ ਹਾਂ…ਪਿਛਲੀਆਂ ਸਰਕਾਰਾਂ ਵੱਲੋਂ ਦਰਕਿਨਾਰ ਕੀਤੇ ਗਏ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਲਈ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਨੇ…।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।