Sangrur News: ਸੰਗਰੂਰ ਦੇ ਫਰਨੀਚਰ ਸ਼ੋਅਰੂਮ ਦੇ ਮਾਲਕ ਵੱਲੋਂ ਸ਼ੋਰੂਮ ਵਿੱਚ ਸਫਾਈ ਕਰਨ ਵਾਲੀ ਪਿੰਡ ਮੰਗਵਾਲ ਦੀ ਔਰਤ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਜਲਦੀ ਹੀ ਗ੍ਰਿਫਤਾਰੀ ਦਾ ਦਾਅਵਾ ਕਰਦੇ ਹੋਏ ਸ਼ੋਅਰੂਮ ਦੇ ਮਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪੀੜਤ ਇੱਕ ਬੱਚੇ ਦੀ ਮਾਂ ਹੈ ਤੇ ਉਹ ਸਿਵਲ ਹਸਪਤਾਲ ਸੰਗਰੂਰ ਵਿੱਚ ਜ਼ੇਰੇ ਇਲਾਜ ਹੈ। ਪੀੜਤ ਤੇ ਉਸ ਦਾ ਪਤੀ ਇਨਸਾਫ਼ ਦੀ ਮੰਗ ਕਰ ਰਹੇ ਹਨ। ਉਧਰ, ਦਲਿਤ ਸਮਾਜ ਦੇ ਲੋਕਾਂ ਨੇ ਪੀੜਤਾ ਦੇ ਹੱਕ ਵਿੱਚ ਆਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ ਹੈ ਤੇ ਦੋਸ਼ੀ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਮਾਮਲਾ ਸੰਗਰੂਰ ਦੇ ਕੌਲਾ ਪਾਰਕ 'ਚ ਫਰਨੀਚਰ ਦੇ ਇੱਕ ਵੱਡੇ ਸ਼ੋਅਰੂਮ ਨਾਲ ਸਬੰਧਤ ਹੈ। ਇਸ ਦੇ ਮਾਲਕ ਨੇ ਆਪਣੇ ਸ਼ੋਅਰੂਮ 'ਚ ਕੰਮ ਕਰਨ ਵਾਲੀ ਪਿੰਡ ਮੰਗਵਾਲ ਦੀ ਰਹਿਣ ਵਾਲੀ ਔਰਤ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਹੈ।
Sangrur News: ਸੀਐਮ ਭਗਵੰਤ ਮਾਨ ਦੇ ਹਲਕੇ ਦਾ ਨੈਸ਼ਨਲ ਬਾਕਸਿੰਗ ਚੈਂਪੀਅਨ ਝਾੜੂ ਮਾਰ ਕਰ ਰਿਹਾ ਗੁਜ਼ਾਰਾ
ਪੀੜਤਾ ਦਾ ਕਹਿਣਾ ਹੈ ਕਿ ਉਹ ਇੱਕ ਹਫਤਾ ਪਹਿਲਾਂ ਇਸ ਨੌਕਰੀ 'ਤੇ ਲੱਗੀ ਸੀ। ਉਸ ਨੇ ਮਾਲਕ ਦੀਆਂ ਹਰਕਤਾਂ ਕਾਰਨ ਦੋ ਦਿਨ ਦੀ ਛੁੱਟੀ ਵੀ ਲੈ ਲਈ ਸੀ, ਪਰ ਉਹ ਉਸ ਦੀ ਹਵਸ ਦਾ ਸ਼ਿਕਾਰ ਹੋ ਗਈ। ਪਹਿਲਾਂ ਉਸ ਨੇ ਮੈਨੂੰ ਕੰਮ ਲਈ ਉੱਪਰ ਭੇਜਿਆ, ਫਿਰ ਉਹ ਖੁਦ ਉੱਪਰ ਚਲਾ ਗਿਆ ਤੇ ਬਲਾਤਕਾਰ ਕੀਤਾ।
ਉਧਰ, ਪੁਲਿਸ ਨੇ ਸ਼ੋਅਰੂਮ ਦੇ ਮਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਲਦੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਦਕਿ ਦੂਜੇ ਪਾਸੇ ਦਲਿਤ ਸਮਾਜ ਦੇ ਲੋਕਾਂ ਨੇ ਪੀੜਤਾ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।