Sangrur News: ਸੀਐਮ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ’ਚ ਦੂਜਾ ਸਥਾਨ
CM ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ’ਚ ਦੂਜਾ ਸਥਾਨ ਮਿਲਿਆ ਹੈ। ਪਿਛਲੇ ਸਾਲ ਸੰਗਰੂਰ ਜ਼ਿਲ੍ਹੇ ਵਿੱਚ ਕੁੱਲ 353 ਦਰਖਾਸਤਾਂ ਪ੍ਰਾਪਤ ਹੋਈਆਂ ਜਿਨ੍ਹਾਂ ਰਾਹੀਂ 215.34 ਕਰੋੜ ਰੁਪਏ ਦਾ ਪ੍ਰਾਜੈਕਟ...
Sangrur News: ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ’ਚ ਦੂਜਾ ਸਥਾਨ ਮਿਲਿਆ ਹੈ। ਪਿਛਲੇ ਸਾਲ ਸੰਗਰੂਰ ਜ਼ਿਲ੍ਹੇ ਵਿੱਚ ਕੁੱਲ 353 ਦਰਖਾਸਤਾਂ ਪ੍ਰਾਪਤ ਹੋਈਆਂ ਜਿਨ੍ਹਾਂ ਰਾਹੀਂ 215.34 ਕਰੋੜ ਰੁਪਏ ਦਾ ਪ੍ਰਾਜੈਕਟ ਨਿਵੇਸ਼ ਹੋਇਆ। ਇਸ ਸਕੀਮ ਤਹਿਤ ਦੋ ਕਰੋੜ ਰੁਪਏ ਤੱਕ ਦੇ ਯੋਗ ਕਰਜ਼ਿਆਂ ’ਤੇ ਸੱਤ ਸਾਲਾਂ ਦੀ ਮਿਆਦ ਲਈ 3 ਫੀਸਦੀ ਵਿਆਜ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਨੇ ਵਿੱਤੀ ਸਾਲ 2022-23 ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸਕੀਮ ਤਹਿਤ ਚੰਗਾ ਪ੍ਰਦਰਸ਼ਨ ਕੀਤਾ ਹੈ ਤੇ ਸੰਗਰੂਰ ਪੂਰੇ ਪੰਜਾਬ ’ਚ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਵਿੱਚੋਂ ਦੂਜੇ ਸਥਾਨ ’ਤੇ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਯੋਗ ਅਗਵਾਈ ’ਚ ਬਾਗ਼ਬਾਨੀ ਵਿਭਾਗ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਹੈ ਜਿਸ ਵੱਲੋਂ ਇਸ ਪ੍ਰਾਜੈਕਟ ਲਈ ਸਮਰਪਿਤ ਨਿਗਰਾਨ ਯੂਨਿਟ ਸਥਾਪਤ ਕੀਤਾ ਹੋਇਆ ਹੈ।
ਡੀਸੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦੌਰਾਨ ਸੰਗਰੂਰ ਜ਼ਿਲ੍ਹੇ ਵਿੱਚ ਕੁੱਲ 353 ਦਰਖਾਸਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਰਾਹੀਂ 215.34 ਕਰੋੜ ਰੁਪਏ ਦਾ ਪ੍ਰਾਜੈਕਟ ਨਿਵੇਸ਼ ਹੋਇਆ ਸੀ। ਇਸ ਨਿਵੇਸ਼ ’ਚ 126.10 ਕਰੋੜ ਰੁਪਏ ਕਰਜ਼ ਸੀ ਜਿਸ ਵਿੱਚੋਂ ਏਆਈਐਫ ਤਹਿਤ 88.40 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਹ ਮੁਕਾਮ ਬਾਗਬਾਨੀ ਵਿਭਾਗ, ਨਾਬਾਰਡ, ਵਿੱਤੀ ਸੰਸਥਾਵਾਂ, ਹੋਰ ਸਹਾਇਕ ਵਿਭਾਗਾਂ ਤੇ ਹਿੱਸੇਦਾਰਾਂ ਦੇ ਸਾਂਝੇ ਯਤਨਾਂ ਨਾਲ ਪ੍ਰਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਇਨ੍ਹਾਂ ਅੰਕੜਿਆਂ ਵਿੱਚ ਹੋਰ ਸੁਧਾਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਦੋ ਕਰੋੜ ਰੁਪਏ ਤੱਕ ਦੇ ਯੋਗ ਕਰਜ਼ਿਆਂ ’ਤੇ ਸੱਤ ਸਾਲਾਂ ਦੀ ਮਿਆਦ ਲਈ 3 ਫੀਸਦੀ ਵਿਆਜ ਸਹਾਇਤਾ ਪ੍ਰਦਾਨ ਕਰਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ