(Source: ECI/ABP News)
CM ਭਗਵੰਤ ਮਾਨ ਵੱਲੋਂ ਕੌਮੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸੰਗਰੂਰ ਦੇ 5 ਖਿਡਾਰੀਆਂ ਨੂੰ ਨਗਦ ਰਾਸ਼ੀ ਨਾਲ ਕੀਤਾ ਗਿਆ ਸਨਮਾਨਿਤ
Sangrur News: ਅਜ਼ਾਦਵੀਰ ਸਿੰਘ, ਸਾਨਿਆ, ਹਰਪ੍ਰੀਤ ਸਿੰਘ ਅਤੇ ਸੁਖਜਿੰਦਰ ਸਿੰਘ ਨੂੰ 3-3 ਲੱਖ ਰੁਪਏ ਅਤੇ ਸਪਰਸ਼ ਕੁਮਾਰ ਨੂੰ 2 ਲੱਖ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।
![CM ਭਗਵੰਤ ਮਾਨ ਵੱਲੋਂ ਕੌਮੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸੰਗਰੂਰ ਦੇ 5 ਖਿਡਾਰੀਆਂ ਨੂੰ ਨਗਦ ਰਾਸ਼ੀ ਨਾਲ ਕੀਤਾ ਗਿਆ ਸਨਮਾਨਿਤ CM Bhagwant Mann honored 5 athletes of Sangrur who won medals in national games CM ਭਗਵੰਤ ਮਾਨ ਵੱਲੋਂ ਕੌਮੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸੰਗਰੂਰ ਦੇ 5 ਖਿਡਾਰੀਆਂ ਨੂੰ ਨਗਦ ਰਾਸ਼ੀ ਨਾਲ ਕੀਤਾ ਗਿਆ ਸਨਮਾਨਿਤ](https://feeds.abplive.com/onecms/images/uploaded-images/2023/04/23/33c65c1a873a312ea54f4699794fe0f01682257366451700_original.jpg?impolicy=abp_cdn&imwidth=1200&height=675)
Sangrur News: ਸੰਗਰੂਰ, 23 ਅਪ੍ਰੈਲ -ਰਾਸ਼ਟਰੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸੰਗਰੂਰ ਜ਼ਿਲ੍ਹੇ ਦੇ 5 ਖਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਇਨ੍ਹਾਂ ਹੋਣਹਾਰ ਖਿਡਾਰੀਆਂ ਨੂੰ ਮੁਬਾਰਕਬਾਦ ਭੇਟ ਕਰਦਿਆਂ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਜਿਸ ਤਹਿਤ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਖੇਡ ਸਰਗਰਮੀਆਂ ਵਿੱਚ ਵੱਡਾ ਇਜ਼ਾਫਾ ਹੋਇਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਿਛਲੇ ਦਿਨੀਂ ਆਯੋਜਿਤ ਸਮਾਗਮ ਦੌਰਾਨ ਕੌਮੀ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ 5-5 ਲੱਖ ਰੁਪਏ, ਚਾਂਦੀ ਦੇ ਤਗਮਾ ਜੇਤੂਆਂ ਨੂੰ 3-3 ਲੱਖ ਰੁਪਏ ਅਤੇ ਕਾਂਸੀ ਦਾ ਤਗਮਾ ਜੇਤੂਆਂ ਨੂੰ 2-2 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਚਾਰ ਖਿਡਾਰੀਆਂ ਨੂੰ ਕੌਮੀ ਖੇਡਾਂ ਵਿਚ ਚਾਂਦੀ ਦੇ ਤਮਗੇ ਜਿੱਤਣ ਲਈ 3-3 ਲੱਖ ਰੁਪਏ ਦੇ ਨਗਦ ਇਨਾਮ ਅਤੇ ਇੱਕ ਖਿਡਾਰੀ ਨੂੰ ਕਾਂਸੀ ਦਾ ਤਮਗਾ ਜਿੱਤਣ ਲਈ ਦੋ ਲੱਖ ਰੁਪਏ ਦੇ ਇਨਾਮ ਨਾਲ ਨਿਵਾਜਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਅਜ਼ਾਦਵੀਰ ਸਿੰਘ ਨੂੰ ਤੀਰ ਅੰਦਾਜੀ (ਵਿਅਕਤੀਗਤ), ਸਾਨਿਆ ਨੂੰ ਤਲਵਾਰਬਾਜ਼ੀ, ਹਰਪ੍ਰੀਤ ਸਿੰਘ ਨੂੰ ਕੁਸ਼ਤੀ (87 ਕਿਲੋ) ਅਤੇ ਸੁਖਜਿੰਦਰ ਸਿੰਘ ਨੂੰ ਰੋਇੰਗ (ਐਮ4x 2 ਕਿਲੋਮੀਟਰ) ਵਿੱਚ ਚਾਂਦੀ ਤਮਗਾ ਹਾਸਿਲ ਕਰਨ ਲਈ ਸਨਮਾਨ ਵਜੋਂ 3-3 ਲੱਖ ਰੁਪਏ ਨਗਦ ਇਨਾਮ ਵਜੋਂ ਪ੍ਰਦਾਨ ਕੀਤੇ ਗਏ ਹਨ ਜਦੋਂ ਕਿ ਸਪਰਸ਼ ਕੁਮਾਰ ਨੂੰ ਮੁੱਕੇਬਾਜ਼ੀ (51 ਕਿਲੋ) ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ 2 ਲੱਖ ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ ਅਤੇ ਇਨ੍ਹਾਂ ਖਿਡਾਰੀਆਂ ਦੇ ਸਮੂਹ ਕੋਚਾਂ ਨੂੰ ਵੀ ਵਧਾਈ ਦਿੱਤੀ ਹੈ।
ਸ੍ਰੀ ਜੋਰਵਾਲ ਨੇ ਕਿਹਾ ਕਿ ਇਨ੍ਹਾਂ ਜੇਤੂ ਖਿਡਾਰੀਆਂ ਤੋਂ ਸੇਧ ਲੈ ਕੇ ਨਵੇਂ ਉੱਭਰ ਰਹੇ ਖਿਡਾਰੀਆਂ ਵਿੱਚ ਜੋਸ਼ ਪੈਦਾ ਕਰਨ, ਖੇਡਾਂ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਦੇ ਉਦੇਸ਼ ਵਜੋਂ ਇਹ ਪੰਜਾਬ ਸਰਕਾਰ ਦਾ ਅਗਾਂਹਵਧੂ ਉਪਰਾਲਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)