ਅਸ਼ਰਫ ਢੁੱਡੀ ਦੀ ਰਿਪੋਰਟ
Punjab News: ਪੰਜਾਬ ਦੇ ਮੁੱਖ਼ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਪਹੁੰਚੇ। ਇੱਥੇ ਉਨ੍ਹਾਂ ਨੇ ਟ੍ਰੇਨਿੰਗ ਪੂਰੀ ਕਰ ਚੁੱਕੇ 200 ਤੋਂ ਵੱਧ ਜੇਲ੍ਹ ਵਾਰਡਨਾਂ ਦੀ ਪਰੇਡ ਤੋਂ ਸਲਾਮੀ ਲਈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਲੁਧਿਆਣਾ ਵਿੱਚ ਡਿਜੀਟਲ ਜੇਲ ਬਣਾਈ ਜਾਏਗੀ। ਇਸ ਲਈ ਕੇਂਦਰ ਸਰਕਾਰ ਤੋਂ 100 ਕਰੋੜ ਰੁਪਇਆ ਮਨਜੂਰ ਕਰਵਾ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਹਾਰਡ ਕੋਰ ਅਪਰਾਧੀਆਂ ਨੂੰ ਉੱਥੇ ਰੱਖਿਆ ਜਾਏਗਾ ਤੇ ਉਨ੍ਹਾਂ ਦੀ ਪੇਸ਼ੀ ਲਈ ਵੀ ਉਸੇ ਜੇਲ੍ਹ ਵਿੱਚ ਹੀ ਕੋਰਟ ਬਣਾਈ ਜਾਏਗੀ। ਇਸ ਜੇਲ੍ਹ ਵਿੱਚ ਜੱਜ ਸਾਹਿਬ ਖੁਦ ਜਾਣਗੇ ਤੇ ਅਪਰਾਧੀਆਂ ਦੀ ਪੇਸ਼ੀ ਇਸੇ ਡਿਜੀਟਲ ਜੇਲ੍ਹ ਵਿੱਚ ਬਣੀ ਕੋਰਟ ਵਿੱਚ ਹੋਵੇਗੀ।