(Source: ECI/ABP News/ABP Majha)
Sangrur News: ਸੀਐਮ ਭਗਵੰਤ ਮਾਨ ਦੀ ਪਤਨੀ ਵੱਲੋਂ ਐਲਾਨ, ਵੋਟਾਂ ਮਗਰੋਂ ਔਰਤਾਂ ਨੂੰ ਮਿਲਣਗੇ 1000-1000 ਰੁਪਏ
ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਆਪਣੀ ਸਰਕਾਰ ਦੇ ਕੰਮਾਂ ਨੂੰ ਗਿਣਾਇਆ ਤੇ ਨਾਲ ਹੀ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਨੇ ਕਿਹਾ ਮਹਿਲਾਵਾਂ ਨਾਲ ਜੋ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਇਹ ਗਰੰਟੀ ਵੀ ਚੋਣਾਂ ਤੋਂ ਬਾਅਦ ਇਸੇ ਸਾਲ ਪੂਰੀ ਕੀਤੀ ਜਾਵੇਗੀ।
Sangrur News: ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰ ਤੁਹਾਡੇ ਲਈ ਤੇ ਤੁਹਾਡੇ ਕੰਮਾਂ ਲਈ ਗਰਾਂਟਾਂ ਦੇਣ ਵਿੱਚ ਪਿੱਛੇ ਨਹੀਂ। ਤੁਸੀਂ ਵੋਟਾਂ ਪਾਉਣ ਵਿੱਚ ਵੀ ਪਿੱਛੇ ਨਹੀਂ ਰਹਿਣਾ। ਮਹਿਲਾਵਾਂ ਨੂੰ ਹਜ਼ਾਰ ਰੁਪਏ ਵਾਲੀ ਗਰੰਟੀ ਇਸੇ ਸਾਲ ਵੋਟਾਂ ਤੋਂ ਬਾਅਦ ਪੂਰੀ ਹੋਵੇਗੀ।
ਦਰਅਸਲ ਚੋਣ ਪ੍ਰਚਾਰ ਆਪਣੇ ਅੰਤਿਮ ਪੜਾਅ ਵਿੱਚ ਹੈ। ਪੰਜਾਬ ਵਿੱਚ 1 ਜੂਨ ਨੂੰ ਵੋਟਿੰਗ ਹੋਣੀ ਹੈ। ਇਸੇ ਦੇ ਚੱਲਦੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਵਿੱਚ 'ਆਪ' ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਮੁੱਖ ਮੰਤਰੀ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਚੋਣ ਪ੍ਰਚਾਰ ਕੀਤਾ।
ਉਨ੍ਹਾਂ ਨੇ ਧੂਰੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਆਪਣੀ ਸਰਕਾਰ ਦੇ ਕੰਮਾਂ ਨੂੰ ਗਿਣਾਇਆ ਤੇ ਨਾਲ ਹੀ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਨੇ ਕਿਹਾ ਮਹਿਲਾਵਾਂ ਨਾਲ ਜੋ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਇਹ ਗਰੰਟੀ ਵੀ ਚੋਣਾਂ ਤੋਂ ਬਾਅਦ ਇਸੇ ਸਾਲ ਪੂਰੀ ਕੀਤੀ ਜਾਵੇਗੀ।
ਪਹਿਲੀ ਵਾਰ ਮੁੱਖ ਮੰਤਰੀ ਦੀ ਪਤਨੀ ਵੱਲੋਂ ਅਰਵਿੰਦ ਖੰਨਾ ਦੇ ਉੱਪਰ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ 2012 ਵਿੱਚ ਉਹ ਧੂਰੀ ਤੋਂ ਚੋਣ ਜਿੱਤੇ ਸੀ ਪਰ ਤੁਹਾਨੂੰ ਵਿਚਾਲੇ ਹੀ ਛੱਡ ਕੇ ਚਲੇ ਗਏ ਸੀ। ਹੁਣ ਤੁਸੀਂ ਉਨ੍ਹਾਂ ਨੂੰ ਛੱਡ ਦੇਵੋ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :