CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਸਾਰੇ ਪੰਚ ਸਾਹਿਬਾਨ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰੇ ਉਤਰਨਗੇ ਅਤੇ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਦੇ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ
Punjab News: ਪੰਜਾਬ ਵਿੱਚ ਨਵੇਂ ਬਣੇ ਪੰਚਾਂ ਲਈ ਅੱਜ ਸੂਬੇ ਭਰ ਵਿੱਚ ਸਮਾਗਮ ਕਰਵਾਏ ਗਏ । ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸੰਗਰੂਰ ਨੇ ਕਰਵਾਏ ਸਮਾਗਮ ਵਿੱਚ ਪੰਚਾਂ ਨੂੰ ਸਹੁੰ ਚੁਕਵਾਈ ਤੇ ਨਵੀਆਂ ਜ਼ਿੰਮੇਵਾਰੀਆਂ ਲਈ ਸਭ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ,ਜ਼ਿਲ੍ਹਾ ਸੰਗਰੂਰ ਦੇ ਪਿੰਡ ਲੱਡਾ ਕੋਠੀ ਵਿਖੇ ਲੋਕਤੰਤਰ ਦੀ ਨੀਂਹ ਗ੍ਰਾਮ ਪੰਚਾਇਤਾਂ ਦੇ ਨਵੇਂ ਚੁਣੇ ਗਏ ਪੰਚ ਸਾਹਿਬਾਨਾਂ ਦੇ ਸਹੁੰ ਚੁੱਕ ਸਮਾਗਮ ‘ਚ ਸ਼ਿਰਕਤ ਕੀਤੀ। ਅੱਜ ਸੰਗਰੂਰ ਸਮੇਤ 19 ਜ਼ਿਲ੍ਹਿਆਂ 'ਚ ਪੰਚ ਸਾਹਿਬਾਨਾਂ ਦੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਏ ਗਏ। ਸਾਰੇ ਪੰਚ ਸਾਹਿਬਾਨਾਂ ਨੂੰ ਪੰਜਾਬ ਦੇ ਚੰਗੇ ਭਵਿੱਖ ਲਈ ਇਕੱਠੇ ਹੋ ਕੇ ਕੰਮ ਕਰਨ ਲਈ ਸਹੁੰ ਚੁਕਾਈ। ਨਵੀਆਂ ਜ਼ਿੰਮੇਵਾਰੀਆਂ ਲਈ ਸਭ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਜ਼ਿਲ੍ਹਾ ਸੰਗਰੂਰ ਦੇ ਪਿੰਡ ਲੱਡਾ ਕੋਠੀ ਵਿਖੇ ਲੋਕਤੰਤਰ ਦੀ ਨੀਂਹ ਗ੍ਰਾਮ ਪੰਚਾਇਤਾਂ ਦੇ ਨਵੇਂ ਚੁਣੇ ਗਏ ਪੰਚ ਸਾਹਿਬਾਨਾਂ ਦੇ ਸਹੁੰ ਚੁੱਕ ਸਮਾਗਮ ‘ਚ ਸ਼ਿਰਕਤ ਕੀਤੀ। ਅੱਜ ਸੰਗਰੂਰ ਸਮੇਤ 19 ਜ਼ਿਲ੍ਹਿਆਂ 'ਚ ਪੰਚ ਸਾਹਿਬਾਨਾਂ ਦੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਏ ਗਏ। ਸਾਰੇ ਪੰਚ ਸਾਹਿਬਾਨਾਂ ਨੂੰ ਪੰਜਾਬ ਦੇ ਚੰਗੇ ਭਵਿੱਖ ਲਈ ਇਕੱਠੇ ਹੋ ਕੇ… pic.twitter.com/45brHIps54
— Bhagwant Mann (@BhagwantMann) November 19, 2024
ਮੈਨੂੰ ਉਮੀਦ ਹੈ ਕਿ ਸਾਰੇ ਪੰਚ ਸਾਹਿਬਾਨ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰੇ ਉਤਰਨਗੇ ਅਤੇ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਦੇ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ
ਇੱਕ ਪੰਚਾਇਤ ਪਿੰਡ ਦੀ ਕਾਇਆ ਪਲਟ ਸਕਦੀ ਹੈ। ਮੇਰੀ ਪਿੰਡ ਦੀਆਂ ਪੰਚਾਇਤਾਂ ਨੂੰ ਅਪੀਲ ਹੈ ਕਿ ਉਹ ਪਿੰਡ ਨੂੰ ਜਾਂਦੇ ਰਾਹਾਂ, ਫਿਰਨੀਆਂ ਅਤੇ ਟਿਊਬਵੈੱਲਾਂ 'ਤੇ ਵੱਧ ਤੋਂ ਵੱਧ ਰੁੱਖ ਲਗਾਉਣ ਤਾਂ ਜੋ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇ।
— Bhagwant Mann (@BhagwantMann) November 19, 2024
एक पंचायत गांव की कायापलट कर सकती है। मेरी गांव की पंचायतों से अपील है कि वे गांव के… pic.twitter.com/ejZBYzd6vO
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਇੱਕ ਪੰਚਾਇਤ ਪਿੰਡ ਦੀ ਕਾਇਆ ਪਲਟ ਸਕਦੀ ਹੈ। ਮੇਰੀ ਪਿੰਡ ਦੀਆਂ ਪੰਚਾਇਤਾਂ ਨੂੰ ਅਪੀਲ ਹੈ ਕਿ ਉਹ ਪਿੰਡ ਨੂੰ ਜਾਂਦੇ ਰਾਹਾਂ, ਫਿਰਨੀਆਂ ਅਤੇ ਟਿਊਬਵੈੱਲਾਂ 'ਤੇ ਵੱਧ ਤੋਂ ਵੱਧ ਰੁੱਖ ਲਗਾਉਣ ਤਾਂ ਜੋ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇ।
ਕਾਨੂੰਨ ਮੁਤਾਬਕ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸਾਲ 'ਚ 2 ਵਾਰ ਗ੍ਰਾਮ ਸਭਾ ਕਰਵਾਉਣੀਆਂ ਜ਼ਰੂਰੀ ਹਨ। ਜਿਸ ਵਿੱਚ ਪਿੰਡ ਦੇ ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਪਿੰਡ ਵਾਸੀਆਂ ਨੂੰ ਸੰਖੇਪ 'ਚ ਜਾਣਕਾਰੀ ਦੇ ਕੇ ਅਗਲੀ ਰਣਨੀਤੀ ਬਾਰੇ ਵਿਚਾਰ ਚਰਚਾ ਕੀਤੀ ਜਾਵੇ।
— Bhagwant Mann (@BhagwantMann) November 19, 2024
कानून के मुताबिक गांव की पंचायतों द्वारा साल में 2 बार ग्राम… pic.twitter.com/ac55tH7thy
ਮਾਨ ਨੇ ਕਿਹਾ ਕਿ ਕਾਨੂੰਨ ਮੁਤਾਬਕ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸਾਲ 'ਚ 2 ਵਾਰ ਗ੍ਰਾਮ ਸਭਾ ਕਰਵਾਉਣੀਆਂ ਜ਼ਰੂਰੀ ਹਨ। ਜਿਸ ਵਿੱਚ ਪਿੰਡ ਦੇ ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਪਿੰਡ ਵਾਸੀਆਂ ਨੂੰ ਸੰਖੇਪ 'ਚ ਜਾਣਕਾਰੀ ਦੇ ਕੇ ਅਗਲੀ ਰਣਨੀਤੀ ਬਾਰੇ ਵਿਚਾਰ ਚਰਚਾ ਕੀਤੀ ਜਾਵੇ।