ਮਨਜੀਤ ਸਿੰਘ ਦੇ ਪਰਿਵਾਰ ਨੂੰ CM ਮਾਨ ਨੇ ਸੌਂਪਿਆ 50 ਲੱਖ ਦਾ ਚੈੱਕ, ਕੋਰੋਨਾ ਮੌਕੇ ਡਿਊਟੀ ਦੌਰਾਨ ਹੋਈ ਸੀ ਮੌਤ
ਭਗਵੰਤ ਮਾਨ ਨੇ ਕਿਹਾ ਕਿ ਉਸ ਸਮੇਂ ਦੀ ਸਰਕਾਰ ਨੇ ਪਰਿਵਾਰ ਨੂੰ ਨਿਗੁਣੀ ਰਕਮ ਮੁਆਵਜੇ ਵਜੋਂ ਦੇਣ ਦੀ ਪੇਸ਼ਕਸ਼ ਕੀਤੀ ਸੀ ਜਿਸ ਕਰਕੇ ਆਮ ਆਦਮੀ ਪਾਰਟੀ ਨੇ ਸੂਬਾ ਪੱਧਰ ਉਤੇ ਪ੍ਰਦਰਸ਼ਨ ਕਰਦਿਆਂ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ।
Sangrur News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੋਵਿਡ ਮਹਾਮਾਰੀ ਦੌਰਾਨ ਡਿਊਟੀ ਨਿਭਾਉਂਦੇ ਸਮੇਂ ਫੌਤ ਹੋ ਚੁੱਕੇ ਪੀ.ਆਰ.ਟੀ.ਸੀ. ਦੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨਾਲ ਸਨੇਹ ਪ੍ਰਗਟ ਕਰਦੇ ਹੋਏ ਉਨ੍ਹਾਂ ਦੀ ਮਾਤਾ ਨੂੰ ਅੱਜ 50 ਲੱਖ ਰੁਪਏ ਦਾ ਚੈੱਕ ਸੌਂਪਿਆ।
ਇੱਥੇ ਰੀਜਨਲ ਡਰਾਈਵਿੰਗ ਟ੍ਰੇਨਿੰਗ ਸੈਂਟਰ ਲੋਕਾਂ ਨੂੰ ਸਮਰਿਪਤ ਕਰਨ ਤੋਂ ਬਾਅਦ ਇਕ ਸਮਾਗਮ ਦੌਰਾਨ ਡਰਾਈਵਰ ਮਨਜੀਤ ਸਿੰਘ ਦੇ ਮਾਤਾ ਮਹਿੰਦਰ ਕੌਰ ਨੂੰ ਚੈੱਕ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੀ.ਆਰ.ਟੀ.ਸੀ. ਡਰਾਈਵਰ ਮਨਜੀਤ ਸਿੰਘ ਕਰੋਨਾ ਯੋਧੇ ਸਨ ਜਿਨ੍ਹਾਂ ਨੇ ਲੋਕਾਂ ਦੀ ਸੇਵਾ ਕਰਦਿਆਂ ਜਾਨ ਨਿਛਾਵਰ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਕੌਮੀ ਤਾਲਾਬੰਦੀ ਮੌਕੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਫਸੇ ਸ਼ਰਧਾਲੂਆਂ ਨੂੰ ਉਥੋਂ ਪੰਜਾਬ ਲਿਆਉਣ ਲਈ ਵਿਸ਼ੇਸ਼ ਡਿਊਟੀ ਕਰਦੇ ਹੋਏ ਸਮੇਂ ਮਨਜੀਤ ਸਿੰਘ ਦੀ 26 ਅਪ੍ਰੈਲ, 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਉਸ ਸਮੇਂ ਦੀ ਸਰਕਾਰ ਨੇ ਪਰਿਵਾਰ ਨੂੰ ਨਿਗੁਣੀ ਰਕਮ ਮੁਆਵਜੇ ਵਜੋਂ ਦੇਣ ਦੀ ਪੇਸ਼ਕਸ਼ ਕੀਤੀ ਸੀ ਜਿਸ ਕਰਕੇ ਆਮ ਆਦਮੀ ਪਾਰਟੀ ਨੇ ਸੂਬਾ ਪੱਧਰ ਉਤੇ ਪ੍ਰਦਰਸ਼ਨ ਕਰਦਿਆਂ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ।
When CM @BhagwantMann was MP from Sangrur, he staged 'dharna' demanding the govt to help PRTC driver Manjeet's family who lost his life during Covid period
— AAP Punjab (@AAPPunjab) June 9, 2023
Today, CM Mann handed over a cheque of ₹50 lakh to late Manjeet's mother
Working 24/7 to serve the people of Punjab ✅ pic.twitter.com/jZX08jNuf6
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਆਰੰਭੀ ਗਈ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਰਿਵਾਰ ਨੂੰ ਮੁਆਵਜ਼ੇ ਦਾ ਚੈੱਕ ਸੌਂਪ ਕੇ ਕੀਤਾ ਵਾਅਦਾ ਅੱਜ ਪੂਰਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਸ ਸਮੇਂ ਭਗਵੰਤ ਮਾਨ ਦੀ ਅਗਵਾਈ ਵਿਚ 'ਆਪ' ਨੇ ਕਾਂਗਰਸ ਸਰਕਾਰ ਦੇ ਬੇਰੁਖ਼ੀ ਵਾਲੇ ਰਵੱਈਏ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਰਹਿਣ ਵਾਲੇ 38 ਸਾਲਾ ਡਰਾਈਵਰ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ।