(Source: ECI/ABP News)
Punjab News: CM ਮਾਨ ਨੇ 2487 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਹੁਣ ਵਿਦੇਸ਼ ਨਹੀਂ ਪੰਜਾਬ 'ਚ ਹੀ ਰਹਿਣਗੇ ਨੌਜਵਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਨੌਜਵਾਨਾਂ ਨੂੰ ਬਿਨਾਂ ਪੈਸੇ ਲਏ ਤੇ ਇਮਾਨਦਾਰੀ ਤੇ ਤਨਦੇਹੀ ਨਾਲ ਨੌਕਰੀ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣਾ ਹੈ।
Punjab Government: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਜੱਦੀ ਜ਼ਿਲ੍ਹੇ ਸੰਗਰੂਰ ਪੁੱਜੇ। ਇਸ ਮੌਕੇ ਉਨ੍ਹਾਂ ਨੇ ਮਿਸ਼ਨ ਰੁਜ਼ਗਾਰ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤਾ। ਇਹ ਸਮਾਗਮ ਸੰਗਰੂਰ ਦੀ ਲੱਡਾ ਕੋਠੀ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਇੱਕ ਨੌਜਵਾਨ ਕੁੜੀ ਨੇ ਕਿਹਾ ਕਿ ਉਹ ਵਿਦੇਸ਼ ਜਾਣ ਵਾਲੀ ਸੀ ਪਰ ਹੁਣ ਉਹ ਪੰਜਾਬ ਵਿੱਚ ਰਹਿਕੇ ਹੀ ਸੇਵਾ ਕਰੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਨੌਜਵਾਨਾਂ ਨੂੰ ਬਿਨਾਂ ਪੈਸੇ ਲਏ ਤੇ ਇਮਾਨਦਾਰੀ ਤੇ ਤਨਦੇਹੀ ਨਾਲ ਨੌਕਰੀ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣਾ ਹੈ। ਅੱਜ ਜਿਸ ਤਰ੍ਹਾਂ ਨੌਕਰੀਆਂ ਦਿਤੀਆਂ ਜਾ ਰਹੀਆਂ ਹਨ ਜੇ ਪਹਿਲਾਂ ਵੀ ਇਸ ਤਰ੍ਹਾਂ ਹੀ ਦਿੱਤੀਆਂ ਜਾਂਦੀਆਂ ਤਾਂ ਨੌਜਵਾਨ ਵਿਦੇਸ਼ ਨਾ ਜਾਂਦੇ ਸਗੋਂ ਇੱਥੇ ਰਹਿਕੇ ਹੀ ਕੰਮ ਕਰਦੇ।
ਲੋਕਾਂ ਦੀ ਸਰਕਾਰ ਦਾ ਮਿਸ਼ਨ ਰੁਜ਼ਗਾਰ... ਵੱਖ-ਵੱਖ ਵਿਭਾਗਾਂ ਦੇ 2487 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਸੰਗਰੂਰ ਦੇ ਲੱਡਾ ਕੋਠੀ ਤੋਂ Live... https://t.co/3x6fXNruDP
— Bhagwant Mann (@BhagwantMann) March 7, 2024
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 40,437 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਚੁੱਕੀ ਹੈ ਤੇ ਅੱਜ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਗਨ। ਬੀਤੇ ਦਿਨ ਮੁੱਖ ਮੰਤਰੀ ਨੇ ਬਜਟ ਸੈਸ਼ਨ ਵਿੱਚ ਬਹਿਸ ਦੌਰਾਨ ਨੌਕਰੀਆਂ ਦਾ ਜ਼ਿਕਰ ਕੀਤਾ ਸੀ।
ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣਾ ਸਾਡੀ ਤਰਜੀਹ ਹੈ...ਅੱਜ ਫ਼ਿਰ ਮਿਸ਼ਨ ਰੁਜ਼ਗਾਰ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ...ਵੱਖ-ਵੱਖ ਵਿਭਾਗਾਂ 'ਚ ਨਵ-ਨਿਯੁਕਤ 2487 ਉਮੀਦਵਾਰਾਂ ਨੂੰ ਸੰਗਰੂਰ ਵਿਖੇ ਰੱਖੇ ਗਏ ਸਮਾਗਮ 'ਚ ਨਿਯੁਕਤੀ ਪੱਤਰ ਦੇਣ ਜਾ ਰਹੇ ਹਾਂ...
— Bhagwant Mann (@BhagwantMann) March 7, 2024
ਅੱਜ ਸਾਡੀ ਸਰਕਾਰ ਦੌਰਾਨ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ… pic.twitter.com/Sqol9iaima
ਦੱਸ ਦਈਏ ਕਿ ਬਜਟ ਸੈਸ਼ਨ ਦੌਰਾਨ ਵਿਰੋਧੀਆਂ ਨੇ ਪੰਜਾਬ ਸਰਕਾਰ ਤੋਂ ਦਿੱਤੀਆਂ ਗਈਆਂ 4,437 ਸਰਕਾਰੀ ਨੌਕਰੀਆਂ ਦਾ ਹਿਸਾਬ ਮੰਗਿਆ ਸੀ ਜਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਪੂਰਾ ਹਿਸਾਬ ਨਾਲ ਲੈ ਕੇ ਆਏ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)