Punjab Government: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਜੱਦੀ ਜ਼ਿਲ੍ਹੇ ਸੰਗਰੂਰ ਪੁੱਜੇ। ਇਸ ਮੌਕੇ ਉਨ੍ਹਾਂ ਨੇ ਮਿਸ਼ਨ ਰੁਜ਼ਗਾਰ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤਾ। ਇਹ ਸਮਾਗਮ ਸੰਗਰੂਰ ਦੀ ਲੱਡਾ ਕੋਠੀ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਇੱਕ ਨੌਜਵਾਨ ਕੁੜੀ ਨੇ ਕਿਹਾ ਕਿ ਉਹ ਵਿਦੇਸ਼ ਜਾਣ ਵਾਲੀ ਸੀ ਪਰ ਹੁਣ ਉਹ ਪੰਜਾਬ ਵਿੱਚ ਰਹਿਕੇ ਹੀ ਸੇਵਾ ਕਰੇਗੀ।


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਨੌਜਵਾਨਾਂ ਨੂੰ ਬਿਨਾਂ ਪੈਸੇ ਲਏ ਤੇ ਇਮਾਨਦਾਰੀ ਤੇ ਤਨਦੇਹੀ ਨਾਲ ਨੌਕਰੀ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣਾ ਹੈ। ਅੱਜ ਜਿਸ ਤਰ੍ਹਾਂ ਨੌਕਰੀਆਂ ਦਿਤੀਆਂ ਜਾ ਰਹੀਆਂ ਹਨ ਜੇ ਪਹਿਲਾਂ ਵੀ ਇਸ ਤਰ੍ਹਾਂ ਹੀ ਦਿੱਤੀਆਂ ਜਾਂਦੀਆਂ ਤਾਂ ਨੌਜਵਾਨ ਵਿਦੇਸ਼ ਨਾ ਜਾਂਦੇ ਸਗੋਂ ਇੱਥੇ ਰਹਿਕੇ ਹੀ ਕੰਮ ਕਰਦੇ।






ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 40,437 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਚੁੱਕੀ ਹੈ ਤੇ ਅੱਜ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਗਨ। ਬੀਤੇ ਦਿਨ ਮੁੱਖ ਮੰਤਰੀ ਨੇ ਬਜਟ ਸੈਸ਼ਨ ਵਿੱਚ ਬਹਿਸ ਦੌਰਾਨ ਨੌਕਰੀਆਂ ਦਾ ਜ਼ਿਕਰ ਕੀਤਾ ਸੀ।






ਦੱਸ ਦਈਏ ਕਿ ਬਜਟ ਸੈਸ਼ਨ ਦੌਰਾਨ ਵਿਰੋਧੀਆਂ ਨੇ ਪੰਜਾਬ ਸਰਕਾਰ ਤੋਂ ਦਿੱਤੀਆਂ ਗਈਆਂ 4,437 ਸਰਕਾਰੀ ਨੌਕਰੀਆਂ ਦਾ ਹਿਸਾਬ ਮੰਗਿਆ ਸੀ ਜਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਪੂਰਾ ਹਿਸਾਬ ਨਾਲ ਲੈ ਕੇ ਆਏ ਹਨ।


ਇਹ ਵੀ ਪੜ੍ਹੋ-Farmers Protest: ਸੇਵਾਮੁਕਤ ਜੱਜ ਕਰਨਗੇ ਸ਼ੁਭਕਰਨ ਦੀ ਮੌਤ ਦੀ ਜਾਂਚ, ਦੋਵਾਂ ਸੂਬਿਆਂ ਦੀਆਂ ਸਰਕਾਰਾਂ ਰਹੀਆਂ ਨਾਕਾਮ, ਹਾਈਕੋਰਟ ਦੀਆਂ ਸਖਤ ਟਿੱਪਣੀਆਂ