Sangrur news: ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਦੇ ਝਾਜਲੀ ਪਿੰਡ ਦੇ ਸ਼ਹੀਦ ਪਰਵਿੰਦਰ ਸਿੰਘ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ।
ਉਨ੍ਹਾਂ ਕਿਹਾ ਕਿ ਸ਼ਹੀਦ ਦੇ ਨਾਂ 'ਤੇ ਪਿੰਡ 'ਚ ਬੁੱਤ ਲਗਾਇਆ ਜਾਵੇਗਾ ਅਤੇ ਦੂਜਾ ਜੇਕਰ ਉਨ੍ਹਾਂ ਦੀ ਪਤਨੀ ਨੂੰ ਫੌਜ ਵਿੱਚ ਨੌਕਰੀ ਮਿਲਦੀ ਹੈ ਤਾਂ ਠੀਕ ਹੈ, ਨਹੀਂ ਤਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਨੌਕਰੀ ਦੇਵੇਗੀ।
ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਹੁਣ ਨਹੀਂ ਉੱਡਣਗੇ ਡਰੋਨ, ਐਲਾਨਿਆਂ “ਨੋ ਡਰੋਨ ਜ਼ੋਨ”, ਜਾਣੋ ਕੀ ਹੈ ਕਾਰਨ ?
'ਅਸੀਂ ਸ਼ਹੀਦ ਦੇ ਪਰਿਵਾਰ ਦੀ ਸੰਭਾਲਿਆ ਤਾਂ ਕੱਲ੍ਹ ਨੂੰ ਕੋਈ ਵੀ ਫੌਜ ਵਿੱਚ ਭਰਤੀ ਨਹੀਂ ਹੋਵੇਗਾ'
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਅਸੀਂ ਸ਼ਹੀਦ ਦੇ ਪਰਿਵਾਰ ਦੀ ਸੰਭਾਲਿਆ ਤਾਂ ਕੱਲ੍ਹ ਨੂੰ ਕੋਈ ਵੀ ਫੌਜ ਵਿੱਚ ਭਰਤੀ ਨਹੀਂ ਹੋਵੇਗਾ। ਅਸੀਂ ਸ਼ਹੀਦ ਪਰਿਵਾਰਾਂ ਦੇ ਨਾਲ ਹਾਂ। ਉਨ੍ਹਾਂ ਮਾਨਸਾ ਜ਼ਿਲ੍ਹੇ ਦੇ ਸ਼ਹੀਦ ਅਗਨੀਵੀਰ ਦੇ ਬਾਰੇ ਵਿੱਚ ਕਿਹਾ ਕਿ ਜਦੋਂ ਕੋਈ ਦੇਸ਼ ਦੀ ਸੇਵਾ ਲਈ ਕੋਈ ਨੌਕਰੀ ਕਰਦਾ ਹੈ, ਤਾਂ ਉਸ ਨੂੰ ਬਰਾਬਰ ਦਾ ਸਨਮਾਨ ਮਿਲਣਾ ਚਾਹੀਦਾ ਹੈ।
ਉੱਥੇ ਹੀ ਸ਼ਹੀਦ ਪਰਵਿੰਦਰ ਸਿੰਘ ਦੇ ਪਿਤਾ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਉਨ੍ਹਾਂ ਦੇ ਘਰ ਆਏ ਸਨ, ਉਨ੍ਹਾਂ ਨੇ ਸਾਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਇਸ ਦੇ ਨਾਲ ਹੀ ਅਸੀਂ ਪਿੰਡ ਵਿੱਚ ਬੁੱਤ ਲਗਾਉਣ ਦੀ ਗੱਲ ਕੀਤੀ ਸੀ ਅਤੇ ਉਨ੍ਹਾਂ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਪਰਵਿੰਦਰ ਸਿੰਘ ਦੀ ਪਤਨੀ ਨੂੰ ਇੱਕ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ: Jalandhar News: ਜਲੰਧਰ ਤੋਂ AAP ਵਿਧਾਇਕ ਸ਼ੀਤਲ ਅੰਗੁਰਾਲ ਦਾ ਫੁੱਟਿਆ ਗੁੱਸਾ, ਆਪਣੀ ਹੀ ਪਾਰਟੀ ਦੇ ਨੇਤਾ ਨੂੰ ਸੁਣਾਈਆਂ ਖਰੀਆਂ-ਖਰੀਆਂ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।