CM Mann's Wife: ਨਰਿੰਦਰ ਕੌਰ ਭਰਾਜ ਨੂੰ ਮਿਲਣ ਪਹੁੰਚੇ CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਬੇਟੇ ਦੇ ਜਨਮ ਦੀਆਂ ਦਿੱਤੀਆਂ ਵਧਾਈਆਂ ਤੇ ਆਸ਼ੀਰਵਾਦ, ਦੇਖੋ ਤਸਵੀਰਾਂ
SANGRUR NEWS: ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਨਵਜੰਮੇ ਪੁੱਤਰ ਨੂੰ ਮਿਲਣ ਲਈ ਸੀਐੱਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਉਚੇਚੇ ਤੌਰ 'ਤੇ ਸੰਗਰੂਰ ਪਹੁੰਚੇ।
Punjab News: ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਨਵਜੰਮੇ ਪੁੱਤਰ ਨੂੰ ਮਿਲਣ ਲਈ ਸੀਐੱਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਉਚੇਚੇ ਤੌਰ 'ਤੇ ਸੰਗਰੂਰ ਪਹੁੰਚੇ। ਜਿੱਥੇ ਉਨ੍ਹਾਂ ਨੇ ਨਰਿੰਦਰ ਕੌਰ ਭਰਾਜ ਅਤੇ ਉਨ੍ਹਾਂ ਦੇ ਪੁੱਤਰ ਦੇ ਨਾਲ ਮੁਲਾਕਾਤ ਕੀਤੀ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ।
ਡਾ. ਗੁਰਪ੍ਰੀਤ ਕੌਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ ਦੇ ਵਿੱਚ ਲਿਖਿਆ ਹੈ- 'ਅੱਜ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਮਿਲਕੇ ਬੇਟੇ ਦੇ ਜਨਮ ਦੀਆਂ ਵਧਾਈਆਂ ਤੇ ਬੇਟੇ ਨੂੰ ਆਸ਼ੀਰਵਾਦ ਦਿੱਤਾ। ਰੱਬ ਬੱਚੇ ਨੂੰ ਖੁਸ਼ੀਆਂ ਤੇ ਤੰਦਰੁਸਤੀ ਬਖ਼ਸ਼ੇ ਨਾਲ ਹੀ ਉਹਨਾਂ ਦੇ ਸਾਰੇ ਪਰਿਵਾਰ ਨੂੰ ਵੀ ਛੋਟੇ ਦੇ ਬਹੁਤ ਹੀ ਪਿਆਰੇ ਮਹਿਮਾਨ ਦੇ ਆਉਣ ਦੀਆਂ ਬਹੁਤ-ਬਹੁਤ ਮੁਬਾਰਕਾਂ'
View this post on Instagram
ਇਸ ਮਹੀਨੇ ਸਤੰਬਰ ਦੇ ਵਿੱਚ ਨਰਿੰਦਰ ਕੌਰ ਭਰਾਜ ਦੇ ਘਰ ਆਇਆ ਨੰਨ੍ਹਾ ਮਹਿਮਾਨ
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਇਕ ਦੀ ਚੋਣ ਲੜੀ ਅਤੇ ਜਿੱਤ ਹਾਸਲ ਕੀਤੀ। ਵਿਧਾਇਕਾ ਬਣਨ ਤੋਂ ਬਾਅਦ ਕਰੀਬ ਇੱਕ ਸਾਲ ਪਹਿਲਾਂ ਨਰਿੰਦਰ ਕੌਰ ਭਰਾਜ ਦਾ ਵਿਆਹ ਮਨਦੀਪ ਸਿੰਘ ਲੱਖੇਵਾਲ ਨਾਲ ਹੋਇਆ ਸੀ। ਇਸੇ ਮਹੀਨੇ ਦੀ ਸ਼ੁਰੂਆਤ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਬੇਟੇ ਨੇ ਜਨਮ ਲਿਆ, ਜਿਸ ਦੀ ਤਸਵੀਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਵੀ ਸਾਂਝੀ ਕੀਤੀ ਸੀ। ਜਿਸ ਤੋਂ ਬਾਅਦ ਵਧਾਈ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ