CM ਮਾਨ ਦਾ ਪਿੰਡਾਂ ‘ਚ ਵਸੇ ਪੰਜਾਬੀਆਂ ਲਈ ਵੱਡਾ ਐਲਾਨ ! ਕਿਹਾ- ਬਦਲ ਦਿਆਂਗੇ ਪਿੰਡਾਂ ਦੀ ਨੁਹਾਰ, ਨਹੀਂ ਆਉਣ ਦਿਆਂਗੇ ਫੰਡ ਦੀ ਕਮੀ, ਵੰਡੇ ਕਰੋੜਾਂ ਦੇ ਚੈੱਕ
ਪੰਜਾਬ ਸਰਕਾਰ ਨੇ ਸਾਲ 2025-26 ਦੇ ਬਜਟ ਵਿੱਚ ਪਿੰਡਾਂ ਲਈ 3,500 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਇਹ ਰਕਮ ਵਿਸ਼ੇਸ਼ ਤੌਰ 'ਤੇ ਹੇਠ ਲਿਖੇ ਛੇ ਨੁਕਤਿਆਂ 'ਤੇ ਖਰਚ ਕੀਤੀ ਜਾਵੇਗੀ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (21 ਜੁਲਾਈ) ਆਪਣੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਪਹੁੰਚੇ ਤੇ ਇਸ ਮੌਕੇ ਉਨ੍ਹਾਂ ਨੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਪੰਜਾਬ ਸਰਕਾਰ ਹੁਣ ਪਿੰਡਾਂ ਵਿੱਚ ਸੜਕਾਂ, ਪਾਰਕਾਂ, ਧਰਮਸ਼ਾਲਾਵਾਂ, ਸਟਰੀਟ ਲਾਈਟਾਂ ਅਤੇ ਸੀਸੀਟੀਵੀ ਕੈਮਰੇ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਵਿਧਾਨ ਸਭਾ ਹਲਕਾ ਧੂਰੀ ਵਿਖੇ 75 ਗ੍ਰਾਮ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਭਗ 31 ਕਰੋੜ ਰੁਪਏ ਦੇ ਚੈੱਕ ਵੰਡੇ। ਪਿੰਡਾਂ ਦੀ ਨੁਹਾਰ ਬਦਲਣ ਲਈ ਅਸੀਂ ਫੰਡ ਦੀ ਕੋਈ ਕਮੀ ਨਹੀਂ ਆਉਣ ਦੇਵਾਂਗੇ। ਸੂਬੇ ਦੇ ਸਾਰੇ ਪਿੰਡਾਂ 'ਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਸਾਡੇ ਪਿੰਡ ਸਾਡੀ ਸ਼ਾਨ ਨੇ ਅਤੇ ਅਸੀਂ ਇਹਨਾਂ ਨੂੰ ਸ਼ਾਨਦਾਰ ਬਣਾਉਣ ਲਈ ਵਚਨਬੱਧ ਹਾਂ
ਅੱਜ ਵਿਧਾਨ ਸਭਾ ਹਲਕਾ ਧੂਰੀ ਵਿਖੇ 75 ਗ੍ਰਾਮ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਭਗ 31 ਕਰੋੜ ਰੁਪਏ ਦੇ ਚੈੱਕ ਵੰਡੇ।
— Bhagwant Mann (@BhagwantMann) July 21, 2025
ਪਿੰਡਾਂ ਦੀ ਨੁਹਾਰ ਬਦਲਣ ਲਈ ਅਸੀਂ ਫੰਡ ਦੀ ਕੋਈ ਕਮੀ ਨਹੀਂ ਆਉਣ ਦੇਵਾਂਗੇ। ਸੂਬੇ ਦੇ ਸਾਰੇ ਪਿੰਡਾਂ 'ਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਸਾਡੇ ਪਿੰਡ ਸਾਡੀ ਸ਼ਾਨ ਨੇ ਅਤੇ ਅਸੀਂ ਇਹਨਾਂ ਨੂੰ… pic.twitter.com/Z78LVH4Vxb
ਪਿੰਡਾਂ ਲਈ ਵਿਸ਼ੇਸ਼ ਬਜਟ, ਕਿੱਥੇ ਕੀਤਾ ਜਾਵੇਗਾ ਖ਼ਰਚ
ਪੰਜਾਬ ਸਰਕਾਰ ਨੇ ਸਾਲ 2025-26 ਦੇ ਬਜਟ ਵਿੱਚ ਪਿੰਡਾਂ ਲਈ 3,500 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਇਹ ਰਕਮ ਵਿਸ਼ੇਸ਼ ਤੌਰ 'ਤੇ ਹੇਠ ਲਿਖੇ ਛੇ ਨੁਕਤਿਆਂ 'ਤੇ ਖਰਚ ਕੀਤੀ ਜਾਵੇਗੀ
- ਪਿੰਡਾਂ ਦੇ ਛੱਪੜਾਂ ਦੀ ਪੁਨਰ ਸੁਰਜੀਤੀ
- ਸੇਚੇਵਾਲ-ਥਾਪਰ ਮਾਡਲ ਰਾਹੀਂ ਸੀਵਰੇਜ ਦੀ ਸਫਾਈ
- ਨਹਿਰੀ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਯਤਨ
- ਪੇਂਡੂ ਖੇਤਰਾਂ ਵਿੱਚ ਖੇਡ ਦੇ ਮੈਦਾਨਾਂ ਦੀ ਉਸਾਰੀ
- ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ ਤਹਿਤ ਪਿੰਡਾਂ ਵਿੱਚ ਸਟਰੀਟ ਲਾਈਟਾਂ ਦੀ ਸਥਾਪਨਾ
- 18,944 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦਾ ਸੁਧਾਰ
ਬਜਟ ਵਿੱਚ ਇਹ ਯਕੀਨੀ ਬਣਾਇਆ ਗਿਆ ਹੈ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਢੁਕਵਾਂ ਵਿਕਾਸ ਹੋਵੇ। ਇਸ ਲਈ ਹਰੇਕ ਜ਼ਿਲ੍ਹੇ ਲਈ 5 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਹ ਰਕਮ ਸਬੰਧਤ ਖੇਤਰ ਦੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ (ਡੀ.ਸੀ.) ਦੀ ਸਿਫਾਰਸ਼ 'ਤੇ ਖਰਚ ਕੀਤੀ ਜਾਵੇਗੀ। ਇਸ ਯੋਜਨਾ ਦੇ ਤਹਿਤ, ਸਰਕਾਰ ਨੇ ਕੁੱਲ 585 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ।






















