Sangrur News: ਖਨੌਰੀ ਬਾਰਡਰ 'ਤੇ ਪੁਲਿਸ ਵੱਲੋਂ ਗੋਲੀ ਮਾਰ ਕੇ ਮਾਰੇ ਗਏ ਸ਼ੁਭ ਕਰਨ ਸਿੰਘ ਦੇ ਕਾਤਲਾਂ ਖਿਲਾਫ਼ ਮਾਮਲਾ ਦਰਜ਼ ਕਰਵਾਉਣ ਲਈ ਪੰਜਾਬ ਕਾਂਗਰਸ ਨੇ ਸੰਗਰੂਰ ਦੇ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ, ਜਿਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਆਪਣੇ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਕਾਂਗਰਸੀ ਵਰਕਰ ਸ਼ਾਮਲ ਹੋਏ।
ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਅਤੇ ਜੀਂਦ ਦੇ ਐਸਪੀ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਕੇਸ ਦਰਜ਼ ਨਹੀਂ ਕਰਦੀ ਤਾਂ ਆਪਣਾ ਸਟੈਂਡ ਸਪੱਸ਼ਟ ਕਰੇ।
ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਦੀ ਪੁਲਿਸ ਤਾਇਨਾਤ ਹੈ, ਉਸੇ ਤਰ੍ਹਾਂ ਪੰਜਾਬ ਪੁਲਿਸ ਨੂੰ ਵੀ ਤਾਇਨਾਤ ਕੀਤਾ ਜਾਣਾ ਚਾਹੀਦਾ ਸੀ ਤਾਂ ਜੋ ਸਾਡੇ ਕਿਸਾਨ ਸੁਰੱਖਿਅਤ ਰਹਿਣ। ਜਦੋਂ ਪੰਜਾਬ ਵਿੱਚ ਸਾਡੀ ਸਰਕਾਰ ਸੀ ਤਾਂ ਅਸੀਂ ਕਿਸਾਨਾਂ ਨੂੰ ਦਿੱਲੀ ਤੱਕ ਛੱਡ ਕੇ ਆਏ ਸੀ ਅਤੇ ਕਿਸੇ ਵੀ ਕਿਸਾਨ ਨੂੰ ਇੱਕ ਰਗੜ ਤੱਕ ਨਹੀਂ ਸੀ।
ਦੱਸ ਦੇਈਏ ਕਾਂਗਰਸ ਦੇ ਚੱਲ ਰਹੇ ਇਸ ਧਰਨੇ ਵਿੱਚ ਸ਼ੁਭ ਕਰਨ ਸਿੰਘ ਦੀ ਚਾਚੀ ਅਤੇ ਭੈਣ ਵੀ ਸ਼ਾਮਲ ਹੋਏ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਭਰਾ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਕਾਤਲ ਖ਼ਿਲਾਫ਼ ਕੇਸ ਦਰਜ਼ ਕੀਤਾ ਜਾਣਾ ਚਾਹੀਦਾ ਹੈ।
ਕੇਂਦਰ ਖਿਲਾਫ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਜਦੋਂ ਤੱਕ ਸ਼ੁਭਕਰਨ ਦੇ ਕਾਤਲਾਂ ਨੂੰ ਸਜ਼ਾ ਨਹੀਂ ਦਿੱਤੀ ਜਾਵੇਗੀ। ਉਦੋਂ ਤੱਕ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਇਸ ਉਪਰੰਤ ਸਰਵਣ ਸਿੰਘ ਨੇ ਕਿਹਾ ਕਿ ਮਾਰੇ ਗਏ ਕਿਸਾਨਾਂ ਲਈ ਕੈਂਡਲ ਮਾਰਚ ਕੱਢਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Viral Video: ਜੰਗਲਾਤ ਅਧਿਕਾਰੀਆਂ ਨੇ ਨਹਿਰ 'ਚ ਡਿੱਗੇ ਹਾਥੀ ਦੇ ਬੱਚੇ ਦੀ ਬਚਾਈ ਜਾਨ, ਹਾਥੀ ਨੇ ਸੁੰਡ ਚੁੱਕ ਕੇ ਕੀਤੀ 'ਧੰਨਵਾਦ'