ਪੜਚੋਲ ਕਰੋ

Sangrur News: ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ: ਚੀਮਾ

ਵਿੱਤ ਮੰਤਰੀ ਤੇ ਦਿੜ੍ਹਬਾ ਹਲਕੇ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਅੱਜ ਸਥਾਨਕ ਅਟਵਾਲ ਪੈਲੇਸ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਵਿੱਚ ਪੰਚਾਇਤਾਂ ਤੇ ਯੂਥ ਕਲੱਬਾਂ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ 8 ਕਰੋੜ 27 ਲੱਖ...

Sangrur News: ਵਿੱਤ ਮੰਤਰੀ ਤੇ ਦਿੜ੍ਹਬਾ ਹਲਕੇ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਅੱਜ ਸਥਾਨਕ ਅਟਵਾਲ ਪੈਲੇਸ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਵਿੱਚ ਪੰਚਾਇਤਾਂ ਤੇ ਯੂਥ ਕਲੱਬਾਂ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ 8 ਕਰੋੜ 27 ਲੱਖ 24 ਹਜ਼ਾਰ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰ ਦੀਆਂ ਬਦਨੀਤੀਆਂ ਕਾਰਨ ਵਿਕਾਸ ਪੱਖੋਂ ਪੱਛੜੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੀ ਨੁਹਾਰ ਬਦਲਣ ਲਈ ਹੁਣ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਤਹਿਤ ਸਿਹਤ, ਸਿੱਖਿਆ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਸੁਧਾਰ ਕੇ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਵੰਡੀਆਂ ਗਈਆਂ ਗ੍ਰਾਂਟਾਂ ਵਿੱਚ ਵੱਡੇ ਪੱਧਰ ਉੱਤੇ ਰਾਸ਼ੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ, ਸਿਹਤ ਸਹੂਲਤਾਂ ਦਾ ਮਿਆਰ ਉੱਚਾ ਚੁੱਕਣ ਲਈ ਤੇ ਪਿੰਡਾਂ ਵਿੱਚ ਸਾਫ਼ ਸਫ਼ਾਈ ਯਕੀਨੀ ਬਣਾਉਣ ਲਈ ਦਿੱਤੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਬੁਨਿਆਦੀ ਸਹੂਲਤਾਂ ਦਾ ਮਿਆਰ ਉੱਚਾ ਚੁੱਕਣ ਲਈ ਲੋੜੀਂਦੀ ਗ੍ਰਾਂਟ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰੋੜਾਂ ਰੁਪਏ ਦੀਆਂ ਵੰਡੀਆਂ ਜਾ ਰਹੀਆਂ ਗ੍ਰਾਂਟਾਂ ਦੀ ਜ਼ਮੀਨੀ ਪੱਧਰ ਉੱਤੇ ਪਾਰਦਰਸ਼ੀ ਢੰਗ ਨਾਲ ਵਰਤੋਂ ਯਕੀਨੀ ਬਣਾਈ ਜਾਵੇਗੀ ਤੇ ਕਿਸੇ ਵੀ ਵਿਅਕਤੀ ਵੱਲੋਂ ਇੱਕ ਰੁਪਏ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਜਾਰੀ ਕੀਤਾ ਜਾਂਦਾ ਪੈਸਾ ਲੋਕਾਂ ਦਾ ਆਪਣਾ ਪੈਸਾ ਹੈ ਅਤੇ ਇਸਦੀ ਸਹੀ ਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ। 

ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਗ੍ਰਾਂਟਾਂ ਦੇ ਪੈਸੇ ਵਿੱਚੋਂ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਸਬੰਧਤ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਈ ਜਾ ਸਕੇ।

ਟਾਪ ਹੈਡਲਾਈਨ

Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget