Sangrur News: ਸੁਨਾਮ 'ਚ ਮਾਮੂਲੀ ਝਗੜੇ ਤੋਂ ਬਾਅਦ ਦੋਸਤ ਨੇ ਆਪਣੇ ਦੋਸਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹਾਸਲ ਜਾਣਕਾਰੀ ਮੁਤਾਬਕ ਸੁਨਾਮ-ਪਟਿਆਲਾ ਰੋਡ 'ਤੇ ਇੱਕ ਢਾਬੇ 'ਤੇ ਖਾਣਾ ਖਾਣ ਤੋਂ ਬਾਅਦ ਸੁਖਵਿੰਦਰ ਸਿੰਘ ਸੁੱਖੀ ਨਾਮ ਦੇ ਵਿਅਕਤੀ 'ਤੇ ਉਸ ਦੇ ਦੋਸਤ ਨੇ ਹੀ ਪਿਸਤੌਲ ਨਾਲ 6 ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਸੁਖਵਿੰਦਰ ਸਿੰਘ ਸੁੱਖੀ ਦੀ ਮੌਤ ਹੋ ਗਈ। ਇਹ ਮਾਮਲਾ ਬੀਤੀ ਰਾਤ ਦਾ ਹੈ।


ਦਰਅਸਲ ਦੋਵੇਂ ਦੋਸਤ ਪਟਿਆਲਾ ਨੇੜੇ ਖੇਡ ਮੇਲੇ ਤੋਂ ਵਾਪਸ ਆ ਰਹੇ ਸਨ ਕਿ ਸੁਨਾਮ ਸ਼ਹਿਰ ਦੇ ਇੱਕ ਢਾਬੇ 'ਤੇ ਹੋਈ ਤਕਰਾਰ ਮਗਰੋਂ ਇਹ ਘਟਨਾ ਵਾਪਰ ਗਈ। ਢਾਬੇ 'ਤੇ ਪਹੁੰਚ ਕੇ ਦੋਵੇਂ ਦੋਸਤਾਂ ਨੇ ਖਾਣਾ ਖਾਧਾ। ਜਦੋਂ ਸੁਖਵਿੰਦਰ ਸਿੰਘ ਖਾਣਾ ਖਾਣ ਤੋਂ ਬਾਅਦ ਹੱਥ ਧੋਣ ਗਿਆ ਤਾਂ ਉਸ ਦੇ ਦੋਸਤ ਨੇ ਉਸ 'ਤੇ ਪਿਸਤੌਲ ਨਾਲ 6 ਗੋਲੀਆਂ ਚਲਾ ਦਿੱਤੀਆਂ ਤੇ ਉਸ ਨੂੰ ਮੌਤ ਦੇ ਘਾਟ ਉਤਾਰ ਕੇ ਮੌਕੇ ਤੋਂ ਫਰਾਰ ਹੋ ਗਿਆ।


ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਫਰਾਰ ਵਿਅਕਤੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Punjab Breaking News LIVE: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ, ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!, ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ


ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ