Sangrur News: 180 ਦਿਨਾਂ ਤੋਂ ਪਾਣੀ ਦੀ ਟੈਂਕੀ ਤੇ ਬੈਠੇ ਕੱਚੇ ਮੁਲਾਜਮਾਂ ਦਾ ਪ੍ਰਦਰਸ਼ਨ ਜਾਰੀ, ਕਿਹਾ- ਸਰਕਾਰੀ ਕਰਦੀ ਪੱਕੇ ਕਰਨ ਦਾ ਝੂਠਾ ਡਰਾਮਾ
Sangrur News: ਸੰਗਰੂਰ ਦੇ ਪਿੰਡ ਖੁਰਾਣਾ ਵਿਖੇ 8736 ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਮਨਵਾਉਣ ਲਈ ਪਿਛਲੇ 180 ਦਿਨਾਂ ਤੋਂ ਟੈਕੀ 'ਤੇ ਚੜੇ ਹੋਏ ਹਨ। 180 ਦਿਨਾਂ ਤੋਂ ਜਿਲ੍ਹਾ ਸੰਗਰੂਰ ਦੇ ਪਿੰਡ ਖੁਰਾਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ...
Sangrur News: ਸੰਗਰੂਰ ਦੇ ਪਿੰਡ ਖੁਰਾਣਾ ਵਿਖੇ 8736 ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਮਨਵਾਉਣ ਲਈ ਪਿਛਲੇ 180 ਦਿਨਾਂ ਤੋਂ ਟੈਕੀ 'ਤੇ ਚੜੇ ਹੋਏ ਹਨ। 180 ਦਿਨਾਂ ਤੋਂ ਜਿਲ੍ਹਾ ਸੰਗਰੂਰ ਦੇ ਪਿੰਡ ਖੁਰਾਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾ ਇਸ ਨੇੜੇ ਪਿੰਡ ਖੁਰਾਣਾ ਦੀ ਪਾਣੀ ਵਾਲੀ ਟੈਂਕੀ ਤੇ ਬੇਠੇ ਅਧਿਆਪਕ ਇੰਦਰਜੀਤ ਸਿੰਘ ਮਾਨਸਾ ਨੇ ਕਿਹਾ ਕਿ ਜੁਲਾਈ ਮਹੀਨੇ ਵਿੱਚ ਭਗਵੰਤ ਮਾਨ ਸਰਕਾਰ ਨੇ ਜੋ ਅਧਿਆਪਕ ਪੱਕੇ ਕਰਨ ਦਾ ਐਲਾਨ ਕੀਤਾ ਸੀ ਉਹ ਸਿਰਫ ਇੱਕ ਡਰਾਮਾ ਸੀ। ਸਾਨੂੰ ਪੱਕੇ ਨਹੀਂ ਕੀਤਾ ਗਿਆ ਸਿਰਫ ਤਨਖਾਹ ਵਿੱਚ ਵਾਧਾ ਕੀਤਾ ਗਿਆ ਸੀ। ਸੰਘਰਸ਼ ਦੌਰਾਨ ਸਾਡੇ ਕਈ ਅਧਿਆਪਕ ਅਕਾਲ ਚਲਾਣਾ ਕਰ ਗਏ ਹਨ ਅਤੇ ਕਈ ਸੇਵਾ ਮੁਕਤ ਵੀ ਹੋ ਗਏ ਹਨ। ਇੰਦਰਜੀਤ ਮਾਨਸਾ ਨੇ ਕਿਹਾ ਕਿ ਜਦੋਂ ਤੱਕ ਸਾਡੀ ਮੰਗ ਪੂਰੀ ਨਹੀਂ ਹੁੰਦੀ ਸੰਘਰਸ਼ ਜਾਰੀ ਰਹੇਗਾ।
ਉਨ੍ਹਾਂ ਨੇ ਕਿਹਾ ਸਰਕਾਰ ਨੇ ਸਾਨੂੰ ਪੱਕਾ ਕਰਨ ਦਾ ਨਾਟਕ ਰਚਿਆ ਹੈ ਆਪਣੇ ਸਰਕਾਰੀ ਪੈਸੇ ਦੀ ਦੁਰਵਰਤੋਂ ਕਰਕੇ ਲੋਕਾਂ ਨੂੰ ਪੱਕੇ ਕਰਨ ਦਾ ਝੂਠਾ ਡਰਾਮਾ ਰਚਿਆ ਗਿਆ। ਇੰਦਰਜੀਤ ਮਾਨਸਾ ਨੇ ਕਿਹਾ ਕਿ ਸਰਕਾਰ ਦੇ ਨੁਮਾਇੰਦੇ ਜੋ ਇੱਥੋਂ ਦੀ ਲੰਘਦੇ ਹਨ ਸਾਨੂੰ ਦੇਖ ਕੇ ਲੰਘ ਜਾਂਦੇ ਹਨ। ਮੁੱਖ ਮੰਤਰੀ ਨਾਲ 5-6 ਵਾਰ ਮੀਟਿੰਗਾਂ ਨੂੰ ਮੁਅੱਤਲ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਭਾਵੇਂ ਪਿਛਲੀਆਂ ਸਰਕਾਰਾਂ ਨੇ ਸਾਨੂੰ ਪੱਕੇ ਨਹੀਂ ਕੀਤਾ ਪਰ ਸਾਡੀਆਂ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਸਨ। ਸਰਕਾਰ ਨੂੰ ਚਾਹੀਦਾ ਹੈ ਸਾਨੂੰ ਸਹੀ ਢੰਗ ਨਾਲ ਪੱਕਾ ਕੀਤਾ ਜਾਵੇ।
ਇਹ ਵੀ ਪੜ੍ਹੋ: Wheat Price Hike: ਦੇਸ਼ 'ਚ ਕਣਕ ਦੀਆਂ ਕੀਮਤਾਂ ਮਾਰਨ ਲੱਗੀਆਂ ਛੜੱਪੇ, ਐਕਸ਼ਨ ਮੋਡ 'ਚ ਮੋਦੀ ਸਰਕਾਰ, ਤੁਰੰਤ ਚੁੱਕੇ ਵੱਡੇ ਕਦਮ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।