(Source: ECI/ABP News)
Punjab By Poll: ਬਰਨਾਲਾ ‘ਚ ‘ਕੱਖੋ ਹੌਲੀ' ਹੋਈ ਭਾਜਪਾ ! 2022 ਦੀਆਂ ਚੋਣਾਂ ਲਈ ਭਾਜਪਾ ਦੇ ਉਮੀਦਵਾਰ ਆਪ ‘ਚ ਹੋਏ ਸ਼ਾਮਲ, CM ਮਾਨ ਨੇ ਕੀਤਾ ਸੁਆਗਤ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਧੀਰਜ ਦਦਾਹੂਰ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ। ਅਸੀਂ ਮਿਲ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਾਂਗੇ ਅਤੇ ਸੂਬੇ ਦਾ ਵਿਕਾਸ ਕਰਾਂਗੇ।
![Punjab By Poll: ਬਰਨਾਲਾ ‘ਚ ‘ਕੱਖੋ ਹੌਲੀ' ਹੋਈ ਭਾਜਪਾ ! 2022 ਦੀਆਂ ਚੋਣਾਂ ਲਈ ਭਾਜਪਾ ਦੇ ਉਮੀਦਵਾਰ ਆਪ ‘ਚ ਹੋਏ ਸ਼ਾਮਲ, CM ਮਾਨ ਨੇ ਕੀਤਾ ਸੁਆਗਤ Dheeraj Kumar Dadahur BJP candidate from Barnala in the 2022 assembly elections joined AAP Punjab By Poll: ਬਰਨਾਲਾ ‘ਚ ‘ਕੱਖੋ ਹੌਲੀ' ਹੋਈ ਭਾਜਪਾ ! 2022 ਦੀਆਂ ਚੋਣਾਂ ਲਈ ਭਾਜਪਾ ਦੇ ਉਮੀਦਵਾਰ ਆਪ ‘ਚ ਹੋਏ ਸ਼ਾਮਲ, CM ਮਾਨ ਨੇ ਕੀਤਾ ਸੁਆਗਤ](https://feeds.abplive.com/onecms/images/uploaded-images/2024/11/04/d3dcf8928aeaba56c77416e93c08290d1730728636017674_original.jpg?impolicy=abp_cdn&imwidth=1200&height=675)
Punjab News: ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਇੱਥੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਬਰਨਾਲਾ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਭਾਜਪਾ ਦੇ ਉਮੀਦਵਾਰ ਧੀਰਜ ਕੁਮਾਰ ਦਦਾਹੂਰ ਸੋਮਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕੀਤਾ ਅਤੇ ਸਵਾਗਤ ਕੀਤਾ। ਧੀਰਜ ਦਦਾਹੂਰ 26 ਸਾਲ ਤੱਕ ਭਾਜਪਾ ਵਿੱਚ ਰਹੇ। ਉਹ 1988 ਤੋਂ ਆਰਐਸਐਸ ਨਾਲ ਵੀ ਜੁੜੇ ਹੋਏ ਸਨ। ਉਹ ਭਾਜਪਾ ਦੇ ਬਰਨਾਲਾ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ।
ਉਹ ਇਲਾਕੇ ਦਾ ਨਾਮਵਰ ਕਮਿਸ਼ਨ ਏਜੰਟ ਅਤੇ ਰਾਈਸ ਸ਼ੈਲਰ ਹਨ ਅਤੇ ਕਮਿਸ਼ਨ ਏਜੰਟ ਐਸੋਸੀਏਸ਼ਨ ਬਰਨਾਲਾ ਦੇ ਚੁਣੇ ਹੋਏ ਪ੍ਰਧਾਨ ਰਹਿ ਚੁੱਕੇ ਹਨ। ਉਹ ਪੰਜਾਬ ਵਿੱਚ ਭਾਜਪਾ ਦੇ ਕਈ ਵਿਧਾਨ ਸਭਾ ਅਤੇ ਲੋਕ ਸਭਾ ਹਲਕਿਆਂ ਦੇ ਇੰਚਾਰਜ ਵੀ ਰਹਿ ਚੁੱਕੇ ਹਨ।
ਹਲਕਾ ਬਰਨਾਲਾ 'ਚ #AAP ਨੂੰ ਮਜ਼ਬੂਤੀ
— AAP Punjab (@AAPPunjab) November 4, 2024
ਵਿਰੋਧੀ ਪਾਰਟੀਆਂ ਨੂੰ ਝਟਕਾ ਦਿੰਦੇ ਹੋਏ ਇਲਾਕੇ ਦੇ ਨਾਮਵਰ ਆਗੂਆਂ ਵੱਲੋਂ 'ਆਪ' 'ਚ ਸ਼ਮੂਲੀਅਤ!
ਵਿਧਾਨ ਸਭਾ ਚੋਣਾਂ 2022 'ਚ ਭਾਜਪਾ ਦੇ ਉਮੀਦਵਾਰ ਰਹਿ ਚੁੱਕੇ ਧੀਰਜ ਢੱਡਾ, ਭਾਜਪਾ ਨਾਲ਼ ਸੰਬੰਧ ਰੱਖਦੇ ਮੌਜੂਦਾ ਕੌਂਸਲਰ ਨੀਰਜ, ਸਾਬਕਾ ਸੀਨੀਅਰ ਅਕਾਲੀ ਆਗੂ ਗੁਰਨਾਮ ਸਿੰਘ ਵਾਹਿਗੁਰੂ, ਵਾਲਮੀਕਿ ਸਮਾਜ ਦੇ… pic.twitter.com/bIH3Z9NWY2
ਧੀਰਜ ਦਦਾਹੂਰ ਦੇ ਨਾਲ-ਨਾਲ ਬਰਨਾਲਾ ਨਗਰ ਕੌਂਸਲ ਵਿੱਚ ਭਾਜਪਾ ਦੇ ਕੌਂਸਲਰ ਨੀਰਜ ਅਤੇ ਸਾਬਕਾ ਕੌਂਸਲਰ ਸਰੋਜ ਰਾਣੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਵਾਲਮੀਕੀ ਸਮਾਜ ਦੇ ਕੌਮੀ ਪ੍ਰਧਾਨ ਰਿੰਕਾ ਬਾਹਮਣੀਆ ਅਤੇ ਅਕਾਲੀ ਦਲ ਬਾਦਲ ਦੇ ਆਗੂ ਗੁਰਨਾਮ ਸਿੰਘ ਵਾਹਿਗੁਰੂ ਸਮੇਤ ਕਈ ਹੋਰ ਲੋਕ ਵੀ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਪਾਰਟੀ ਦਫ਼ਤਰ ਤੋਂ ਜਾਰੀ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਧੀਰਜ ਦਦਾਹੂਰ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ। ਅਸੀਂ ਮਿਲ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਾਂਗੇ ਅਤੇ ਸੂਬੇ ਦਾ ਵਿਕਾਸ ਕਰਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਬਰਨਾਲਾ ਵਿੱਚ ‘ਆਪ’ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤ ਰਿਹਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)