ਪੜਚੋਲ ਕਰੋ

Sangrur News: ਨਾੜ ਨੂੰ ਨਾ ਲਾਇਓ ਅੱਗ, ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਸੈਟੇਲਾਈਟ ਰਾਹੀਂ ਖੇਤਾਂ ’ਤੇ ਨਜ਼ਰ

ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੀ ਤਰਫੋਂ ਸੈਟੇਲਾਈਟ ਰਾਹੀਂ ਖੇਤਾਂ ’ਤੇ ਨਿਰੰਤਰ ਨਜ਼ਰ ਰੱਖੀ ਜਾਂਦੀ ਹੈ ਤੇ ਵਿਭਾਗੀ ਟੀਮਾਂ ਨੂੰ ਵੀ ਚਾਹੀਦਾ ਹੈ ਕਿ ਉਹ ਅਜਿਹੇ ਇਲਾਕਿਆਂ ਵਿੱਚ ਵਧੇਰੇ ਮੁਸਤੈਦੀ ਰੱਖਣ, ਜਿਥੇ ਪਿਛਲੇ ਸਾਲਾਂ ਵਿੱਚ ਰਹਿੰਦ ਖੂਹੰਦ ਨੂੰ ਸਾੜਨ ਦੀਆਂ ਘਟਨਾਵਾਂ ਵਧੇਰੇ ਵਾਪਰੀਆਂ ਸਨ।

 Sangrur News: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਣਕ ਦੀ ਵਾਢੀ ਮਗਰੋਂ ਖੇਤਾਂ ਵਿੱਚ ਤੂੜੀ ਤੋਂ ਬਾਅਦ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਵਿਆਪਕ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਏ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਲਾਂਕਿ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਘੱਟ ਵਾਪਰਦੀਆਂ ਹਨ ਪਰ ਫਿਰ ਵੀ ਵਧੇਰੇ ਚੌਕਸੀ ਵਰਤਣ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੀ ਤਰਫੋਂ ਸੈਟੇਲਾਈਟ ਰਾਹੀਂ ਖੇਤਾਂ ’ਤੇ ਨਿਰੰਤਰ ਨਜ਼ਰ ਰੱਖੀ ਜਾਂਦੀ ਹੈ ਤੇ ਵਿਭਾਗੀ ਟੀਮਾਂ ਨੂੰ ਵੀ ਚਾਹੀਦਾ ਹੈ ਕਿ ਉਹ ਅਜਿਹੇ ਇਲਾਕਿਆਂ ਵਿੱਚ ਵਧੇਰੇ ਮੁਸਤੈਦੀ ਰੱਖਣ, ਜਿਥੇ ਪਿਛਲੇ ਸਾਲਾਂ ਵਿੱਚ ਰਹਿੰਦ ਖੂਹੰਦ ਨੂੰ ਸਾੜਨ ਦੀਆਂ ਘਟਨਾਵਾਂ ਵਧੇਰੇ ਵਾਪਰੀਆਂ ਸਨ। ਜੋਰਵਾਲ ਨੇ ਕਿਹਾ ਕਿ ਨਿਰੰਤਰ ਜਾਗਰੂਕਤਾ ਦੇ ਸਦਕਾ ਕਿਸਾਨ ਵੀਰ ਤੇ ਜਿੰਮੀਦਾਰ ਨਾੜ ਨੂੰ ਸਾੜਨ ਦੇ ਮਾੜੇ ਰੁਝਾਨ ਨੂੰ ਹਮੇਸ਼ਾਂ ਲਈ ਛੱਡ ਦੇਣਗੇ। 

ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀ ਪਿੰਡਾਂ ਵਿੱਚ ਲਗਾਏ ਜਾਣ ਵਾਲੇ ਕੈਂਪਾਂ ਦੌਰਾਨ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਤੇ ਸੰਦਾਂ ਦੀ ਉਪਲਬਧਤਾ ਬਾਰੇ ਜਾਣੂ ਕਰਵਾਉਣ ਤੇ ਖੇਤਾਂ ਵਿੱਚ ਰਹਿੰਦ ਖੂਹੰਦ ਨੂੰ ਰਲਾਉਣ ਦੇ ਫਾਇਦਿਆਂ ਬਾਰੇ ਵੀ ਮਾਹਿਰਾਂ ਵੱਲੋਂ ਜਾਣਕਾਰੀ ਪ੍ਰਦਾਨ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਸਬੰਧੀ ਸਮੁੱਚੀ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਹੁਣ ਤੋਂ ਹੀ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਨੂੰ ਜੋਸ਼ੋ ਖਰੋਸ਼ ਨਾਲ ਆਰੰਭ ਦਿੱਤਾ ਜਾਵੇ ਤਾਂ ਜੋ ਆਉਣ ਵਾਲੇ ਸੀਜ਼ਨ ਵਿੱਚ ਪਰਾਲੀ ਦੀ ਸਾਂਭ ਸੰਭਾਲ ਤੇ ਯੋਗ ਪ੍ਰਬੰਧਨ ਲਈ ਸਾਰੇ ਕਿਸਾਨ ਵਧ ਚੜ੍ਹ ਕੇ ਆਪਣਾ ਯੋਗਦਾਨ ਪਾ ਸਕਣ ਅਤੇ ਜ਼ਿਲ੍ਹਾ ਨਿਵਾਸੀਆਂ ਨੂੰ ਜ਼ਹਿਰੀਲੇ ਧੂੰਏ ਦੀ ਮਾਰ ਤੋਂ ਮੁਕੰਮਲ ਤੌਰ ’ਤੇ ਮੁਕਤ ਰੱਖਿਆ ਜਾ ਸਕੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਕੁਮਾਰ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ, ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ , ਪਤਨੀ ਨਾਲ ਵਿਵਾਦ ਦੇ ਮਾਮਲੇ 'ਚ ਮੰਗੀ ਸੀ ਰਿਸ਼ਵਤ
Sangrur News : 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ , ਪਤਨੀ ਨਾਲ ਵਿਵਾਦ ਦੇ ਮਾਮਲੇ 'ਚ ਮੰਗੀ ਸੀ ਰਿਸ਼ਵਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget