Faridkot News : ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ ਗਰੇਵਾਲ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਜ਼ਿਲੇ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ 'ਚ ਪਟਾਕੇ ਵੇਚਣ, ਸਟਾਕ ਕਰਨ ਲਈ 24 ਆਰਜ਼ੀ ਲਾਈਸੈਸ ਜਾਰੀ ਕਰਨ ਲਈ ਡਰਾਅ ਕੱਢੇ ਗਏ। ਇਹ ਡਰਾਅ ਨਿਰਪੱਖ, ਆਜ਼ਾਦਾਨਾ ਅਤੇ ਪਾਰਦਰਸ਼ੀ ਢੰਗ ਨਾਲ ਉਮੀਦਵਾਰਾਂ ਦੀ ਹਾਜ਼ਰੀ ਵਿੱਚ ਹੀ ਕੱਢੇ ਗਏ।


ਡਰਾਅ ਕੱਢਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਹਾਜ਼ਰੀਨ ਬਿਨੈਕਾਰਾਂ ਵੱਲੋਂ ਪਾਸੋਂ ਵੱਖ ਵੱਖ ਲਾਇਸੰਸ ਲੈਣ ਵਾਲੇ ਪਰਚੀਆਂ ਚੈੱਕ ਕਰਵਾਈਆਂ ਗਈਆਂ। ਇਸ ਡਰਾਅ ਦੀਆਂ ਪਰਚੀਆਂ ਮੌਕੇ ਤੇ ਵੀਡੀਓਗ੍ਰਾਫੀ ਕਰਦਿਆਂ ਬਿਨੈਕਾਰਾਂ ਤੋਂ ਹੀ ਕਢਵਾਈਆਂ ਗਈਆਂ।


ਏ.ਡੀ.ਸੀ. (ਡੀ) ਨੇ ਦੱਸਿਆ ਕਿ ਜ਼ਿਲੇ ਦੀਆਂ 03 ਸਬ ਡਵੀਜ਼ਨਾਂ ਵਿੱਚ 24 ਆਰਜ਼ੀ ਲਾਈਸੈਂਸ ਜਾਰੀ ਕਰਨ ਲਈ ਕੁੱਲ 369 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ ਲਈ ਪ੍ਰਾਪਤ ਕੁੱਲ 177 ਦਰਖਾਸਤਾਂ ਵਿੱਚੋਂ  15 ਆਰਜ਼ੀ ਲਾਈਸੈਂਸਾਂ ਦੇ ਡਰਾਅ ਕੱਢੇ ਗਏ। ਇਸੇ ਤਰਾਂ ਸਬ ਡਵੀਜ਼ਨ ਕੋਟਕਪੂਰਾ ਲਈ ਪ੍ਰਾਪਤ 181 ਦਰਖਾਸਤਾਂ ਵਿੱਚੋਂ 05 ਅਤੇ ਸਬ-ਡਵੀਜ਼ਨ ਜੈਤੋ ਲਈ ਪ੍ਰਾਪਤ ਕੁੱਲ 11 ਦਰਖਾਸਤਾਂ ਵਿੱਚੋਂ 04 ਆਰਜ਼ੀ ਲਾਈਸੈਂਸਾਂ ਦੇ ਡਰਾਅ ਕੱਢੇ ਗਏ। ਉਨਾਂ ਇਹ ਵੀ ਦੱਸਿਆ ਕਿ ਪਟਾਕੇ ਨਿਸਚਿਤ ਥਾਵਾਂ 'ਤੇ ਹੀ ਵੇਚੇ/ਸਟਾਕ ਕੀਤੇ ਜਾ ਸਕਣਗੇ ਅਤੇ ਬਿਨਾ ਲਾਇਸੈਸ ਤੋ ਕੋਈ ਵੀ ਵਿਅਕਤੀ ਪਟਾਕੇ ਨਹੀ ਵੇਚ ਸਕੇਗਾ।


ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਵਰੁਣ ਕੁਮਾਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੁਸ਼ਿਤਾ ਗੁਲਾਟੀ ਵਿਸ਼ੇਸ਼ ਤੌਰ ਤੇ ਹਾਜਰ ਸਨ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ