Sangrur News: ਖੇਤਾਂ 'ਚ ਅੱਗ ਲੱਗਣ ਨਾਲ 8 ਏਕੜ ਨਾੜ ਸੜ ਕੇ ਸੁਆਹ, ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਲੱਗਿਆ ਪਤਾ
ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਵਿੱਚ ਇੱਕ ਕਿਸਾਨ ਦੇ ਖੇਤ ਵਿੱਚ ਲੱਗੀ ਅੱਗ ਕਾਰਨ ਕਰੀਬ 8 ਏਕੜ ਨਾੜ ਸੜ ਕੇ ਸੁਆਹ ਹੋ ਗਿਆ, ਅੱਗ ਇੰਨੀ ਜ਼ਬਰਦਸਤ ਸੀ ਕਿ ਜੇਕਰ ਜਲਦੀ ਕਾਬੂ ਨਾ ਪਾਇਆ ਜਾਂਦਾ ਤਾਂ ਨੇੜਲੇ ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ ਦਾ ਵੀ ਵੱਡੇ ਪੱਧਰ ਉੱਤੇ ਨੁਕਸਾਨ ਹੋ ਸਕਦਾ ਸੀ।
Sangrur News: ਬਰਨਾਲਾ ਦੇ ਪਿੰਡ ਬਡਬਰ ਦੇ ਖੇਤਾਂ ਵਿੱਚ ਅਚਾਨਕ ਅੱਗ ਲੱਗਣ ਕਾਰਨ 8 ਏਕੜ ਨਾੜ ਸੜ ਕੇ ਸੁਆਹ ਹੋ ਗਿਆ, ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਕਿਸਾਨਾਂ ਨੇ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਕਿ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਤੁਰੰਤ ਪਾਣੀ ਦੇ ਟੈਂਕਰਾਂ ਨਾਲ ਅੱਗ 'ਤੇ ਕਾਬੂ ਪਾਇਆ ਜਿਸ ਨਾਲ ਵੱਡਾ ਨੁਕਸਾਨ ਹੋਣ ਤੋਂ ਬਚਾਅ ਰਿਹਾ।
ਜ਼ਿਕਰ ਕਰ ਦਈਏ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਵਿੱਚ ਇੱਕ ਕਿਸਾਨ ਦੇ ਖੇਤ ਵਿੱਚ ਲੱਗੀ ਅੱਗ ਕਾਰਨ ਕਰੀਬ 8 ਏਕੜ ਨਾੜ ਸੜ ਕੇ ਸੁਆਹ ਹੋ ਗਿਆ, ਅੱਗ ਇੰਨੀ ਜ਼ਬਰਦਸਤ ਸੀ ਕਿ ਜੇਕਰ ਜਲਦੀ ਕਾਬੂ ਨਾ ਪਾਇਆ ਜਾਂਦਾ ਤਾਂ ਨੇੜਲੇ ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ ਦਾ ਵੀ ਵੱਡੇ ਪੱਧਰ ਉੱਤੇ ਨੁਕਸਾਨ ਹੋ ਸਕਦਾ ਸੀ।
ਅੱਗ ਦੀ ਸੂਚਨਾ ਮਿਲਦਿਆਂ ਹੀ ਆਸ-ਪਾਸ ਦੇ ਪਿੰਡਾਂ ਦੇ ਕਿਸਾਨਾਂ ਨੇ ਆਪਣੇ ਸਾਧਨਾਂ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਵੀ ਤੁਰੰਤ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਮੌਕੇ 'ਤੇ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਦੇਰ 'ਚ ਖੇਤਾਂ 'ਚ ਪਿਆ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਅਜੇ ਵਕਤ ਰਹਿੰਦੇ ਅੱਗ ਉੱਤੇ ਕਾਬੂ ਪਾ ਲਿਆ ਗਿਆ ਨਹੀਂ ਤਾਂ ਨੁਕਸਾਨ ਵਧ ਸਕਦਾ ਸੀ।
ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਬਡਬਰ ਦੇ ਖੇਤਾਂ 'ਚ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਅਸੀਂ ਤੁਰੰਤ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਭੇਜੀਆਂ, ਜਿਸ ਦੌਰਾਨ ਅੱਗ 'ਤੇ ਜਲਦੀ ਕਾਬੂ ਪਾਇਆ ਜਾ ਸਕਿਆ। ਜੇ ਸੂਚਨਾ ਦੇਰ ਨਾਲ ਹੁੰਦੀ ਤਾਂ ਨਾਲ ਲੱਗਦੇ ਖੇਤਾਂ 'ਚ ਕਣਕ ਦਾ ਭਾਰੀ ਨੁਕਸਾਨ ਹੋ ਸਕਦਾ ਸੀ, ਜਿਸ 'ਤੇ ਪਿੰਡ ਵਾਸੀਆਂ ਨੇ ਵੀ ਅੱਗ ਬੁਝਾਉਣ 'ਚ ਕਾਫੀ ਮਦਦ ਕੀਤੀ।