Sangrur News: ਸੰਗਰੂਰ ਦੇ ਮੈਰੀਟੋਰੀਅਸ ਸਕੂਲ ਵਿੱਚ ਕੰਟੀਨ ਦਾ ਖਾਣਾ ਖਾਣ ਤੋਂ ਬਾਅਦ 60 ਦੇ ਕਰੀਬ ਬੱਚਿਆਂ ਦੀ ਸਿਹਤ ਵਿਗੜ ਗਈ। ਬਿਮਾਰ ਬੱਚਿਆਂ ਨੂੰ ਸੰਗਰੂਰ ਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਗਰੂਰ ਦੇ ਹਸਪਤਾਲ ਜਾ ਕੇ ਸਕੂਲੀ ਬੱਚਿਆਂ ਦਾ ਹਾਲ ਚਾਲ ਜਾਣਿਆ।
ਇਸ ਮੌਕੇ ਸਿਖਿਆ ਮੰਤਰੀ ਨੇ ਐਕਸ ਤੋਂ ਟਵਿਟ ਕਰਦਿਆਂ ਕਿਹਾ ਕਿ, "ਸੰਗਰੂਰ ਪਹੁੰਚ, ਸਿਵਲ ਹਸਪਤਾਲ 'ਚ ਬਿਮਾਰ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ, ਵਿਦਿਆਰਥੀ ਹੁਣ ਠੀਕ ਹਨ ਅਤੇ ਤੇਜ਼ੀ ਨਾਲ ਠੀਕ ਹੋ ਰਹੇ ਹਨ। ਜ਼ਿਆਦਾਤਰ ਵਿਦਿਆਰਥੀ ਘਬਰਾਹਟ ਦੀ ਸ਼ਿਕਾਇਤ ਕਰ ਰਹੇ ਹਨ।
ਠੇਕੇਦਾਰਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ, ਨਾਲ ਹੀ ਉਸ ਨੂੰ ਮੈਸ ਇੰਚਾਰਜ ਸਮੇਤ ਧਾਰਾ 307 ਆਈ.ਪੀ.ਸੀ. ਤਹਿਤ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਦਿਆਰਥੀਆਂ ਦੀ ਸ਼ਿਕਾਇਤ ’ਤੇ ਸਮੇਂ ਸਿਰ ਕਾਰਵਾਈ ਨਾ ਕਰਨ ਕਾਰਨ ਸਬੰਧਤ ਪ੍ਰਿੰਸੀਪਲ ਨੂੰ ਵੀ ਮੁਅੱਤਲ ਕੀਤਾ ਜਾ ਰਿਹਾ ਹੈ।ਸਿਹਤ ਅਤੇ ਸਿੱਖਿਆ ਵਿਭਾਗ ਦੀਆਂ ਟੀਮਾਂ ਹਰ ਮੈਰੀਟੋਰੀਅਸ ਸਕੂਲ ਦੀ ਨਿਗਰਾਨੀ ਕਰ ਰਹੀਆਂ ਹਨ। ਫੀਡਬੈਕ ਫਾਰਮ ਮੈਰੀਟੋਰੀਅਸ ਸਕੂਲ ਦੇ ਹਰੇਕ ਵਿਦਿਆਰਥੀ ਨੂੰ ਭੇਜਿਆ ਜਾ ਰਿਹਾ ਹੈ ਅਤੇ ਮੁੱਖ ਦਫਤਰ ਦੁਆਰਾ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Punjab news: ਪੰਜਾਬ ਦੇ ਸਰਹੱਦੀ ਇਲਾਕੇ ਗੁਰਦਾਸਪੁਰ ਲਈ ਅੱਜ ਦਾ ਦਿਨ ਵਿਕਾਸ ਪੱਖੋ ਸੁਨਹਿਰੇ ਅੱਖਰਾਂ 'ਚ ਲਿਖਿਆ ਜਾਵੇਗਾ - ਮਾਨ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।