ਪੜਚੋਲ ਕਰੋ

ਹੁਣ ਪਛੜਿਆ ਨਹੀਂ ਰਹੇਗਾ ਸੰਗਰੂਰ ! ਜ਼ਿਲ੍ਹੇ ਵਿੱਚ ਤਿਆਰ ਕੀਤੇ ਜਾਣਗੇ 8 ‘ਸਕੂਲਜ਼ ਆਫ਼ ਐਮੀਨੈਂਸ’

ਡੀ.ਸੀ. ਜਤਿੰਦਰ ਜੋਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ‘ਚ ਦਾਖਲਾ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਆਨਲਾਈਨ ਪੋਰਟਲ, www.ePunjabschools.gov.in/school-eminence/, ਜਾਰੀ ਕੀਤਾ ਗਿਆ ਹੈ

Sangrur News: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਅਤੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਦੇਸ਼ ਭਰ ‘ਚੋਂ ਰੋਲ ਮਾਡਲ ਬਣਾਉਣ ਦੀ ਵਚਨਬੱਧਤਾ ਤਹਿਤ ਸੰਗਰੂਰ ਜ਼ਿਲ੍ਹੇ ‘ਚ ਅੱਠ ‘ਸਕੂਲਜ਼ ਆਫ਼ ਐਮੀਨੈਂਸ’ ਤਿਆਰ ਕੀਤੇ ਜਾ ਰਹੇ ਹਨ।

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸ.ਸ.ਸ.ਸ) ਲੜਕੇ ਸੰਗਰੂਰ, ਸ.ਸ.ਸ.ਸ ਲੜਕੇ ਸੁਨਾਮ, ਸ.ਸ.ਸ.ਸ ਛਾਜਲੀ, ਸ.ਸ.ਸ.ਸ ਦਿੜ੍ਹਬਾ, ਸ.ਸ.ਸ.ਸ ਲੌਂਗੋਵਾਲ, ਸ.ਸ.ਸ.ਸ ਭਸੌੜ, ਸ.ਸ.ਸ.ਸ ਘਨੌਰੀ ਕਲਾਂ ਅਤੇ ਸ.ਸ.ਸ.ਸ ਲੜਕੇ ਲਹਿਰਾ ਨੂੰ ‘ਸਕੂਲਜ਼ ਆਫ਼ ਐਮੀਨੈਂਸ’ ਵਜੋੰ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਦਿਅਕ ਵਰ੍ਹੇ ਲਈ 1 ਅਪ੍ਰੈਲ ਤੋਂ ਇਨ੍ਹਾਂ ਸਕੂਲਾਂ ‘ਚ 9ਵੀਂ ਅਤੇ 11ਵੀਂ ਕਲਾਸ ਦੇ ਵਿਦਿਆਰਥੀਆਂ ਲਈ ਪੜ੍ਹਾਈ ਸ਼ੁਰੂ ਕਰਵਾਈ ਜਾਵੇਗੀ।

ਡੀ.ਸੀ. ਜਤਿੰਦਰ ਜੋਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ‘ਚ ਦਾਖਲਾ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਆਨਲਾਈਨ ਪੋਰਟਲ, www.ePunjabschools.gov.in/school-eminence/, ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਪੇ ਇਸ ਪੋਰਟਲ 'ਤੇ 10 ਮਾਰਚ ਤੱਕ ਬਿਨੇ ਕਰ ਸਕਦੇ ਹਨ ਅਤੇ ਇਹ ਯਕੀਨੀ ਬਣਾ ਸਕਦੇ ਹਨ ਕਿ ਉਨ੍ਹਾਂ ਦੇ ਬੱਚੇ ਸਿੱਖਿਆ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ 75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ, ਜਦੋਂ ਕਿ ਬਾਕੀ 25 ਫੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਲਈ ਰਾਖਵੀਆਂ ਹੋਣਗੀਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਬਦਲਣ ਲਈ ਦਾ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ‘ਸਕੂਲਜ਼ ਆਫ਼ ਐਮੀਨੈਂਸ’ ਬਿਹਤਰੀਨ ਸਹੂਲਤਾਂ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੋਣਗੇ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਭਰ ਵਿੱਚ ਮੁਕਾਬਲਾ ਕਰਨ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮੈਡੀਕਲ (ਐਮ.ਬੀ.ਬੀ.ਐਸ.), ਆਈ.ਆਈ.ਟੀ., ਐਮ.ਬੀ.ਏ ਅਤੇ ਕਾਨੂੰਨ ਦੇ ਖੇਤਰ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ 21ਵੀਂ ਸਦੀ ਦੇ ਮੁਕਾਬਲੇ ਦੇ ਯੁੱਗ ਦੇ ਹਾਣ ਦੇ ਬਣ ਸਕਣ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਨੂੰ ਬਿਹਤਰੀਨ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਸਕੂਲਜ਼ ਆਫ਼ ਐਮੀਨੈਂਸ’ ਦੇ ਹੋਂਦ ‘ਚ ਆਉਣ ਨਾਲ ਉਹ ਦਿਨ ਹੁਣ ਦੂਰ ਨਹੀਂ ਜਦੋਂ ਸੂਬੇ ਦੇ ਸਰਕਾਰੀ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਹੱਈਆ ਕਰਵਾਉਣਗੇ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਿਚ ਮਾਣ ਮਹਿਸੂਸ ਕਰਿਆ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਪੱਧਰ ਉਚਾ ਚੁੱਕਣ ਵਿਚ ਸਭ ਤੋਂ ਅਹਿਮ ਭੂਮਿਕਾ ਅਧਿਆਪਕਾਂ ਨੇ ਨਿਭਾਉਣੀ ਹੈ ਜਿਸ ਕਰਕੇ ਹਰੇਕ ਅਧਿਆਪਕ ਨੂੰ ਸਿੱਖਿਆ ਦੀ ਨਵੀਂ ਕ੍ਰਾਂਤੀ ਵਿਚ ਵਧ-ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਇਹ ਉਨ੍ਹਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਕੋਈ ਵੀ ਕਾਬਲ ਬੱਚਾ ਸਿੱਖਿਆ ਦੇ ਚੰਗੇ ਮੌਕਿਆਂ ਤੋਂ ਵਾਂਝਾ ਨਹੀਂ ਰਹੇ।

ਟਾਪ ਹੈਡਲਾਈਨ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget