ਪੜਚੋਲ ਕਰੋ

Sangrur News: ‘ ਬੰਦ ਕਮਰੇ 'ਚ ਅੰਗੀਠੀ ਬਾਲ ਕੇ ਸੌਣਾ ਜਾਨਲੇਵਾ, ਬਜ਼ੁਰਗ ਅਤੇ ਦਿਲ ਦੇ ਰੋਗੀ ਸਵੇਰੇ-ਸ਼ਾਮ ਸੈਰ ਨਾ ਕਰਨ’

ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ ਜੋ ਜਾਨਲੇਵਾ ਸਾਬਤ ਹੋ ਸਕਦੀ ਹੈ।

Sangrur News: ਸ਼ੀਤ ਲਹਿਰ ਕਾਰਨ ਤਾਪਮਾਨ 'ਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਢ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਠੰਢ ਤੋਂ ਸੁਰੱਖਿਅਤ ਰਹਿਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਿੱਤੇ ਗਏ ਅਦੇਸ਼ਾਂ 'ਤੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਹੈ।

ਸਹਾਇਕ ਸਿਵਲ ਸਰਜਨ ਡਾ: ਸਜੀਲਾ ਖਾਨ ਨੇ ਦੱਸਿਆ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ ਜੋ ਜਾਨਲੇਵਾ ਸਾਬਤ ਹੋ ਸਕਦੀ ਹੈ। ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜ਼ਾਮ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਲੰਬੇ ਸਮੇ ਤੱਕ ਠੰਢ ਦੇ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਕਿ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੋਸਟਬਾਈਟ, ਹਾਰਟ ਅਟੈਕ ਆਦਿ ਦੀ ਸੰਭਵਨਾ ਵੱਧ ਜਾਂਦੀ ਹੈ। ਸੀਤ ਲਹਿਰ ਬਾਰੇ ਮੌਸਮ ਵਿਭਾਗ ਦੀ ਭਵਿੱਖਬਾਣੀ ਤੇ ਨਜ਼ਰ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀਆਂ ਤੇ ਫਲੂ ਆਦਿ ਤੋਂ ਬਚਣ ਲਈ ਘਰਾਂ ਦੇ ਅੰਦਰ ਰਹਿਣ ਨੂੰ ਹੀ ਤਰਜੀਹ ਦਿੱਤੀ ਜਾਵੇ। ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਚੰਗੀ ਤਰਾਂ ਬੰਦ ਰੱਖੇ ਜਾਣ ਤਾਂ ਜੋ ਠੰਢੀ ਹਵਾ ਅੰਦਰ ਨਾ ਆ ਸਕੇ।

ਉਨ੍ਹਾਂ ਕਿਹਾ ਕਿ ਸਰੀਰ ਦੀ ਰੋਗ ਪ੍ਰਤੀਰੋਧੀ ਸ਼ਕਤੀ ਵਧਾਉਣ ਲਈ ਸਰੀਰ ਨੂੰ ਗਰਮ ਰੱਖਣਾ ਬੇਹੱਦ ਜ਼ਰੂਰੀ ਹੈ, ਇਸ ਲਈ ਵਿਟਾਮਿਨ-ਸੀ ਨਾਲ ਭਰਪੂਰ ਸੰਤੁਲਿਤ ਭੋਜਨ ਦੇ ਨਾਲ-ਨਾਲ ਥੋੜੇ-ਥੋੜੇ ਵਕਫੇ 'ਤੇ ਗਰਮ ਤਰਲ ਪਦਾਰਥ ਵੀ ਲੈਂਦੇ ਰਹਿਣਾ ਚਾਹੀਦਾ ਹੈ। ਗਰਮ ਉੱਨੀ ਮਲਟੀਲੇਅਲਰ ਢਿੱਲੀ ਫਿਟਿੰਗ ਵਾਲੇ ਕੱਪੜੇ ਪਹਿਣੇ ਜਾਣ।

ਉਨ੍ਹਾ ਕਿਹਾ ਕਿ ਸ਼ੀਤ ਲਹਿਰ ਦੇ ਗੰਭੀਰ ਸੰਪਰਕ ਨਾਲ ਹਾਈਪੋਥਰਮੀਆ ਹੋ ਸਕਦਾ ਹੈ, ਸਰੀਰਕ ਤਾਪਮਾਨ ਦੀ ਕਮੀ ਨਾਲ ਬੋਲਣ ਵਿੱਚ ਕੰਬਣੀ, ਨੀਂਦ ਆਉਣਾ, ਮਾਸਪੇਸ਼ੀਆਂ ਵਿੱਚ ਅਕੜਾਅ,  ਸਾਹ ਲੈਣ ਵਿਚ ਔਖਿਆਈ ਹੋ ਸਕਦੀ ਹੈ। ਹਾਈਪੋਥਰਮੀਆ ਤੋਂ ਪੀੜਤ ਵਿਅਕਤੀ ਜਿੰਨੀ ਜਲਦੀ ਹੋ ਸਕੇ ਡਾਕਟਰੀ ਸਹਾਇਤਾ ਲਵੇ। ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਨੇ ਕਿਹਾ ਕਿ ਸ਼ਰਾਬ ਪੀਣ ਤੋਂ ਪ੍ਰਹੇਜ ਕਰਨ ਕਿਉਂਕਿ ਸ਼ਰਾਬ ਸਰੀਰ ਦਾ ਤਾਪਮਾਨ ਘਟਾਉਂਦੀ ਹੈ ਅਤੇ ਹਾਈਪੋਥਰਮੀਆ ਦੇ ਜੋਖਮ ਨੂੰ ਵਧਾਉਂਦੀ ਹੈ। ਲੋਕ ਬੰਦ ਕਮਰਿਆਂ ਵਿੱਚ ਅੰਗੀਠੀ, ਲੱਕੜਾਂ ਆਦਿ ਨੂੰ ਨਾ ਜਲਾਉਣ ਕਿਉਂਕਿ ਇਸ ਨਾਲ ਕਮਰੇ ‘ਚ ਕਾਰਬਨ ਮੋਨੋਆਕਸਾਈਡ ਬਣਦੀ ਹੈ ਅਤੇ ਆਕਸੀਜ਼ਨ ਘੱਟ ਜਾਂਦੀ ਹੈ ਜੋ ਕਿ ਸਿਹਤ ਲਈ ਜਾਨਲੇਵਾ ਹੋ ਸਕਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget