Sangrur News: ਕੀ ਇੰਝ ਹੋਣਗੇ ਸ਼ਹੀਦਾਂ ਦਾ ਸੁਫਨੇ ਸਾਕਾਰ? ਭਗਵੰਤ ਮਾਨ ਦੇ ਰਾਜ 'ਚ ਆਜ਼ਾਦੀ ਘੁਲਾਟੀਏ ਦੇ ਵਾਰਿਸ ਵੀ ਸੜਕਾਂ 'ਤੇ ਰੁਲਣ ਲਈ ਮਜਬੂਰ
ਸ਼ਹੀਦ ਭਗਤ ਸਿੰਘ ਤੇ ਹੋਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਦਾਅਵਾ ਕਰਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਨੇ ਆਜ਼ਾਦੀ ਘੁਲਾਟੀਏ ਦੇ ਵਾਰਿਸਾਂ ਨੂੰ ਹੀ ਵਿਸਾਰ ਦਿੱਤਾ ਹੈ। ਹਾਲਾਤ ਇਹ ਹਨ ਕਿ ਭਗਵੰਤ ਮਾਨ ਸਰਕਾਰ ਦੌਰਾਨ...
Sangrur News: ਸ਼ਹੀਦ ਭਗਤ ਸਿੰਘ ਤੇ ਹੋਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਦਾਅਵਾ ਕਰਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਨੇ ਆਜ਼ਾਦੀ ਘੁਲਾਟੀਏ ਦੇ ਵਾਰਿਸਾਂ ਨੂੰ ਹੀ ਵਿਸਾਰ ਦਿੱਤਾ ਹੈ। ਹਾਲਾਤ ਇਹ ਹਨ ਕਿ ਭਗਵੰਤ ਮਾਨ ਸਰਕਾਰ ਦੌਰਾਨ ਵੀ ਆਜ਼ਾਦੀ ਘੁਲਾਟੀਏ ਦੇ ਵਾਰਿਸਾਂ ਨੂੰ ਆਪਣੀਆਂ ਮੰਗਾਂ ਮੰਨਵਾਉਣ ਲਈ ਸੜਕਾਂ ਉੱਪਰ ਉਤਰਣਾ ਪੈ ਰਿਹਾ ਹੈ।
ਸੰਗਰੂਰ ਵਿੱਚ ਫਰੀਡਮ ਫਾਈਟਰ ਉਤਰਾਅਧਿਕਾਰੀ ਜਥੇਬੰਦੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਆਜ਼ਾਦੀ ਘੁਲਾਟੀਏ ਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਉਹ ਖਾਲਿਸਤਾਨ ਜਾਂ ਹਿੰਦੂ ਰਾਸ਼ਟਰ ਨਹੀਂ ਸਗੋਂ ਆਪਣੇ ਹੱਕ ਮੰਗ ਰਹੇ ਹਨ, ਜਿਨ੍ਹਾਂ ਨੂੰ ਸਰਕਾਰ ਵੱਲੋਂ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਮੁੱਖ ਮੰਤਰੀ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਾਉਣ ਦਾ ਐਲਾਨ ਕਰਦਿਆਂ ਟੈਂਟ ਦਾ ਸਾਮਾਨ ਵੀ ਮੰਗਵਾ ਲਿਆ ਪਰ ਬਾਅਦ ਦੁਪਹਿਰ ਪ੍ਰਸ਼ਾਸਨ ਵੱਲੋਂ ਪੁੱਜੇ ਡਿਊਟੀ ਮੈਜਿਸਟ੍ਰੇਟ ਵੱਲੋਂ ਜਥੇਬੰਦੀ ਦੀ 11 ਮੈਂਬਰੀ ਕਮੇਟੀ ਦੀ ਮੁੱਖ ਮੰਤਰੀ ਨਾਲ 31 ਮਾਰਚ ਨੂੰ ਮੀਟਿੰਗ ਤੈਅ ਕਰਵਾਉਣ ਮਗਰੋਂ ਧਰਨਾ ਚੁੱਕ ਲਿਆ ਗਿਆ।
ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ, ਸੂਬਾ ਸਕੱਤਰ ਮੇਜਰ ਸਿੰਘ ਬਰਨਾਲਾ, ਸੂਬਾ ਖਜ਼ਾਨਚੀ ਭਰਪੂਰ ਸਿੰਘ ਮਾਨਸਾ ਤੇ ਐਡਵੋਕੇਟ ਦਲਜੀਤ ਸਿੰਘ ਸੇਖੋਂ ਨੇ ਕਿਹਾ ਕਿ ‘ਆਪ’ ਸਰਕਾਰ ਬਣੇ ਨੂੰ ਇੱਕ ਸਾਲ ਬੀਤਣ ਦੇ ਬਾਵਜੂਦ ਫਰੀਡਮ ਫਾਈਟਰ ਪਰਿਵਾਰਾਂ ਨੂੰ ਬਣਦੇ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ